ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਭਲਕੇ ਨੂੰ-ਭਾਈ ਦਿਲਬਾਗ ਸਿੰਘ ਮੰਝਪੁਰ
ਮੁਕੇਰੀਆਂ, 11 ਸਤੰਬਰ (ਰਾਮਗੜ੍ਹੀਆ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ 13 ਸਤੰਬਰ ਨੂੰ ਸੰਤ ਹਰਜਿੰਦਰ ਸਿੰਘ ਮੰਝਪੁਰ ਵਾਲਿਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਭਾਈ ਦਿਲਬਾਗ ਸਿੰਘ ਮੰਝਪੁਰ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋ ਚੁੱਕੇ ਹਨ, ਜਿਨ੍ਹਾਂ ਦ ੇ ਭੋਗ 13 ਸਤੰਬਰ ਨੂੰ ਸਵੇਰੇ 5.
ਮੁਕੇਰੀਆਂ, 11 ਸਤੰਬਰ (ਰਾਮਗੜ੍ਹੀਆ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ 13 ਸਤੰਬਰ ਨੂੰ ਸੰਤ ਹਰਜਿੰਦਰ ਸਿੰਘ ਮੰਝਪੁਰ ਵਾਲਿਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਭਾਈ ਦਿਲਬਾਗ ਸਿੰਘ ਮੰਝਪੁਰ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋ ਚੁੱਕੇ ਹਨ, ਜਿਨ੍ਹਾਂ ਦ ੇ ਭੋਗ 13 ਸਤੰਬਰ ਨੂੰ ਸਵੇਰੇ 5.15 ਮਿੰਟ ’ਤੇ ਪਾਏ ਜਾਣਗੇ। ਉਨ੍ਹਾਂ ਕਿਹਾ ਇਸ ਉਪਰੰਤ ਕੀਰਤਨ ਦਰਬਾਰ ਸਜਾਏ ਜਾਣਗੇ, ਜਿਸ ਵਿਚ ਪਹਿਲਾਂ ਗੁਰਦੁਆਰਾ ਸਾਹਿਬ ਦਾ ਹਜ਼ੂਰੀ ਜਥਾ ਕੀਰਤਨ ਦੀ ਹਾਜ਼ਰੀ ਭਰੇਗਾ। ਉਪਰੰਤ ਸੰਤ ਹਰਜਿੰਦਰ ਸਿੰਘ ਮੰਝਪੁਰ ਵਾਲੇ ਪਾਵਨ ਪਵਿੱਤਰ ਗੁਰਬਾਣੀ ਨਾਲ ਸੰਗਤਾਂ ਨੂੰ ਜੋੜਨਗੇ।