12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਪਰਾਲੀ ਪ੍ਰਬੰਧਨ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੇ ਕੀਤੀ ਜ਼ਿਲ੍ਹਾ ਪੱਧਰੀ ਮੀਟਿੰਗ

ਹੁਸ਼ਿਆਰਪੁਰ, 11 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ ਵਿਚ ਪਰਾਲੀ ਪ੍ਰਬੰਧਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਤੇ ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਪੂਰੀ ਤਰ੍ਹਾਂ ਰੋਕ ਲਗਾਉਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੱਧਰੀ ਮੀਟਿੰਗ ਕਰਵਾਈ ਗਈ। ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਉਦਯੋਗਿਕ ਇਕਾਈਆਂ ਦੇ ਨੁਮਾਇੰਦਿਆਂ ਤੇ ਐਗਰੀਗੇਟਰਾਂ ਨੇ ਭਾਗ ਲਿਆ।

Ad Position 21
repet_subhas-goyals [Copy P29]
ਜ਼ਿਲ੍ਹੇ ਵਿਚ ਪਰਾਲੀ ਪ੍ਰਬੰਧਨ ਸੰਬੰਧੀ ਮਿੰਨੀ ਸਕਤਰੇਤ ’ਚ ਹੋਈ ਜ਼ਿਲ੍ਹਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ। ਤਸਵੀਰ : ਹਮਸ਼ਾਇਨ ਸਟੂਡੀਓ 12-09-2026
ਹੁਸ਼ਿਆਰਪੁਰ, 11 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ ਵਿਚ ਪਰਾਲੀ ਪ੍ਰਬੰਧਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਤੇ ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਪੂਰੀ ਤਰ੍ਹਾਂ ਰੋਕ ਲਗਾਉਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੱਧਰੀ ਮੀਟਿੰਗ ਕਰਵਾਈ ਗਈ। ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਉਦਯੋਗਿਕ ਇਕਾਈਆਂ ਦੇ ਨੁਮਾਇੰਦਿਆਂ ਤੇ ਐਗਰੀਗੇਟਰਾਂ ਨੇ ਭਾਗ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਲ 2026 ਦੌਰਾਨ ਪਰਾਲੀ ਪ੍ਰਬੰਧਨ ਸੰਬੰਧੀ ਕਾਰਜ ਯੋਜਨਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਾਰੇ ਸੰਬੰਧਿਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਦੀ ਖਪਤ ਕਰਨ ਵਾਲੀਆਂ ਉਦਯੋਗਿਕ ਇਕਾਈਆਂ ਤੇ ਬੇਲਰਾਂ ਰਾਹੀਂ ਪਰਾਲੀ ਇਕੱਠੀ ਕਰਨ ਵਾਲੇ ਕਿਸਾਨਾਂ ਦਰਮਿਆਨ ਬਿਹਤਰ ਤਾਲਮੇਲ ਸਥਾਪਤ ਕਰਨਾ ਜ਼ਰੂਰੀ ਹੈ। ਇਸ ਲਈ ਉਨ੍ਹਾਂ ਸਬ-ਡਿਵੀਜ਼ਨ ਪੱਧਰ ’ਤੇ ਇਨ੍ਹਾਂ ਦੀ ਮੈਪਿੰਗ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਪਰਾਲੀ ਇਕੱਠੀ ਕਰਨ ਤੇ ਇਸ ਦੀ ਖਪਤ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਇਆ ਜਾ ਸਕੇ। ਆਸ਼ਿਕਾ ਜੈਨ ਨੇ ਜ਼ਿਲ੍ਹੇ ਦੀਆਂ ਉਨ੍ਹਾਂ ਸਾਰੀਆਂ ਉਦਯੋਗਿਕ ਇਕਾਈਆਂ, ਜੋ ਪਰਾਲੀ ਦੀ ਵਰਤੋਂ ਕੱਚੇ ਮਾਲ ਜਾਂ ਬਾਲਣ ਵਜੋਂ ਕਰਦੀਆਂ ਹਨ, ਨੂੰ ਅਪੀਲ ਕੀਤੀ ਕਿ ਉ ਹ ਅੱਗੇ ਆ ਕੇ ਇਸ ਵਾਤਾਵਰਨ ਪੱਖੀ ਮੁਹਿੰਮ ਵਿਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਖੇਤਰ ਵਿਚ ਕੰਮ ਕਰ ਰਹੇ ਬੇਲਰਾਂ ਦੀਆਂ ਸੇਵਾਵਾਂ ਦਾ ਲਾਭ ਲੈ ਕੇ ਪਰਾਲੀ ਦਾ ਉਚਿਤ ਪ੍ਰਬੰਧਨ ਕਰਨ। ਮੀਟਿੰਗ ਦੌਰਾਨ ਜਨਰਲ ਮੈਨੇਜਰ, ਜ਼ਿਲ੍ਹਾ ਉਦਯੋਗ ਕੇਂਦਰ ਵਲੋਂ ਜ਼ਿਲ੍ਹੇ ਵਿਚੋਂ ਇਕੱਠੀ ਕੀਤੀ ਜਾਣ ਵਾਲੀ ਪਰਾਲੀ ਤੇ ਵੱਖ-ਵੱਖ ਉਦਯੋਗਿਕ ਇਕਾਈਆਂ ਵਿਚ ਇਸ ਦੀ ਖਪਤ ਸੰਬੰਧੀ ਟੀਚਿਆਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਰਾਕੇਸ਼ ਕੁਮਾਰ ਮੀਣਾ, ਵਧੀਕ ਡਿਪਟੀ ਕਮਿਸ਼ਨਰ (ਜ) ਨਿਧੀ ਕੁਮੁਦ ਬੰਬਾਹ, ਮੁੱਖ ਖੇਤੀਬਾੜੀ ਅਫ਼ਸਰ ਡਾ. ਦਪਿੰਦਰ ਸਿੰਘ ਸੰਧੂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਰੋਡਵੇਜ਼, ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਾਂ ਵਲੋਂ ਹੁਸ਼ਿਆਰਪੁਰ ਡਿਪੂ ’ਚ ਗੇਟ ਰੈਲੀ ਅਗਲੀ ਖ਼ਬਰ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਦੀ ਟਰੱਕ ਦੀ ਲਪੇਟ ’ਚ ਆਉਣ ਨਾਲ ਮੌਕੇ ’ਤੇ ਮੌਤ
Ad Position 24