13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਪੰਜਾਬ ਸਰਕਾਰ ਦੇ ਮਾੜੇ ਪ੍ਰਬੰਧਾਂ ਕਾਰਨ ਸੂਬੇ ਵਿਚ ਗੰਭੀਰ ਬਿਜਲੀ ਸੰਕਟ ਗਹਿਰਾਇਆ-ਗਿਲਜੀਆਂ

ਟਾਂਡਾ ਉੜਮੁੜ, 12 ਸਤੰਬਰ (ਭਗਵਾਨ ਸਿੰਘ ਸੈਣੀ)-ਪੰਜਾਬ ਵਿਚ ਬਿਜਲੀ ਦੇ ਪੈਦਾ ਹੋ ਰਹੇ ਗੰਭੀਰ ਸੰਕਟ ਲਈ ਪੰਜਾਬ ਸਰਕਾਰ ਦੀ ਮਿਸ ਮੈਨੇਜਮੈਂਟ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਸਾਬਕਾ ਕੈਬਿਨਟ ਮੰਤਰੀ ਪੰਜਾਬ ਸੰਗਤ ਸਿੰਘ ਗਿਲਜੀਆਂ ਨੇ ਕਿਹਾ ਕਿ ਸੂਬੇ ਦੀ ਮੌਜੂਦਾ ਸਰਕਾਰ ਦੀਆਂ ਗ਼ਲਤ ਨੀਤੀਆਂ ਅਤੇ ਨਾਕਾਮ ਪ੍ਰਬੰਧਾਂ ਕਾਰਨ ਅੱਜ ਪੰਜਾਬ ਦੇ ਕਿਸਾਨਾਂ, ਵਪਾਰੀਆਂ, ਛੋਟੇ ਦੁਕਾਨਦਾਰਾਂ ਤੇ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗਿਲਜੀਆਂ ਨੇ ਕਿਹਾ ਕਿ ਇਕ ਪਾਸੇ ਪੰਜਾਬ ਦੇ ਮੁੱਖ ਮੰਤਰੀ ਵਲੋਂ ਇਹ ਦਾਅਵੇ ਕੀਤੇ ਜਾ ਰਹੇ ਹਨ ਕਿ ਸੂਬੇ ਵਿਚ ਬਿਜਲੀ ਉਤਪਾਦਨ ਲਈ ਕੋਲੇ ਦੀ ਕੋਈ ਕਮੀ ਨਹੀਂ ਹੈ, ਜਦਕਿ ਦੂਜੇ ਪਾਸੇ ਪੰਜਾਬ ਦੇ ਵਿੱਤ ਮੰਤਰੀ ਵਲੋਂ ਕੇਂਦਰ ਸਰਕਾਰ ਨੂੰ ਕੋਲੇ ਦੀ ਸਪਲਾਈ ਨਾ ਮਿਲਣ ਲਈ ਜ਼ਿੰਮੇਵਾਰ ਦੱਸਿਆ ਜਾ ਰਿਹਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਟਾਂਡਾ ਉੜਮੁੜ, 12 ਸਤੰਬਰ (ਭਗਵਾਨ ਸਿੰਘ ਸੈਣੀ)-ਪੰਜਾਬ ਵਿਚ ਬਿਜਲੀ ਦੇ ਪੈਦਾ ਹੋ ਰਹੇ ਗੰਭੀਰ ਸੰਕਟ ਲਈ ਪੰਜਾਬ ਸਰਕਾਰ ਦੀ ਮਿਸ ਮੈਨੇਜਮੈਂਟ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਸਾਬਕਾ ਕੈਬਿਨਟ ਮੰਤਰੀ ਪੰਜਾਬ ਸੰਗਤ ਸਿੰਘ ਗਿਲਜੀਆਂ ਨੇ ਕਿਹਾ ਕਿ ਸੂਬੇ ਦੀ ਮੌਜੂਦਾ ਸਰਕਾਰ ਦੀਆਂ ਗ਼ਲਤ ਨੀਤੀਆਂ ਅਤੇ ਨਾਕਾਮ ਪ੍ਰਬੰਧਾਂ ਕਾਰਨ ਅੱਜ ਪੰਜਾਬ ਦੇ ਕਿਸਾਨਾਂ, ਵਪਾਰੀਆਂ, ਛੋਟੇ ਦੁਕਾਨਦਾਰਾਂ ਤੇ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗਿਲਜੀਆਂ ਨੇ ਕਿਹਾ ਕਿ ਇਕ ਪਾਸੇ ਪੰਜਾਬ ਦੇ ਮੁੱਖ ਮੰਤਰੀ ਵਲੋਂ ਇਹ ਦਾਅਵੇ ਕੀਤੇ ਜਾ ਰਹੇ ਹਨ ਕਿ ਸੂਬੇ ਵਿਚ ਬਿਜਲੀ ਉਤਪਾਦਨ ਲਈ ਕੋਲੇ ਦੀ ਕੋਈ ਕਮੀ ਨਹੀਂ ਹੈ, ਜਦਕਿ ਦੂਜੇ ਪਾਸੇ ਪੰਜਾਬ ਦੇ ਵਿੱਤ ਮੰਤਰੀ ਵਲੋਂ ਕੇਂਦਰ ਸਰਕਾਰ ਨੂੰ ਕੋਲੇ ਦੀ ਸਪਲਾਈ ਨਾ ਮਿਲਣ ਲਈ ਜ਼ਿੰਮੇਵਾਰ ਦੱਸਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਦੋ ਵੱਖ-ਵੱਖ ਮੰਤਰੀਆਂ ਦੇ ਬਿਆਨਾਂ ਤੋਂ ਹੀ ਸਪਸ਼ਟ ਹੋ ਜਾਂਦਾ ਹੈ ਕਿ ਸਰਕਾਰ ਖ਼ੁਦ ਆਪਣੀ ਸਥਿਤੀ ਨੂੰ ਲੈ ਕੇ ਸਪੱਸ਼ਟ ਨਹੀਂ ਹੈ। ਸਾਬਕਾ ਕੈਬਿਨਟ ਮੰਤਰੀ ਨੇ ਕਿਹਾ ਕਿ ਜੇਕਰ ਸਰਕਾਰ ਕੋਲ ਬਿਜਲੀ ਉਤਪਾਦਨ ਲਈ ਲੋੜੀਂਦਾ ਕੋਲਾ ਮੌਜੂਦ ਹੈ ਤਾਂ ਫਿਰ ਸੂਬੇ ਵਿਚ ਲੰਬੇ-ਲੰਬੇ ਬਿਜਲੀ ਕੱਟ ਕਿਉਂ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪੰਜਾਬ ਦੇ ਲੋਕਾਂ ਨੂੰ ਇਸ ਗੱਲ ਦਾ ਜਵਾਬ ਦੇਣਾ ਚਾਹੀਦਾ ਹੈ ਕਿ ਬਿਜਲੀ ਦੀ ਉਪਲਬਧਤਾ ਸੰਬੰਧੀ ਅਸਲ ਸਥਿਤੀ ਕੀ ਹੈ ਅਤੇ ਵਾਰ-ਵਾਰ ਲੱਗ ਰਹੇ ਬਿਜਲੀ ਕੱਟਾਂ ਪਿੱਛੇ ਕਾਰਨ ਕੀ ਹਨ। ਉਨ੍ਹਾਂ ਕਿਹਾ ਕਿ ਬਿਜਲੀ ’ਤੇ ਨਿਰਭਰ ਛੋਟੇ ਕਾਰੋਬਾਰੀਆਂ ਨੂੰ ਕੱਟਾਂ ਕਾਰਨ ਕੰਮਕਾਜ ਵਿਚ ਵਿਘਨ ਪੈ ਰਿਹਾ ਹੈ ਅਤੇ ਉਨ੍ਹਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬਿਜਲੀ ਸੰਕਟ ਦਾ ਤੁਰੰਤ ਹੱਲ ਕੀਤਾ ਜਾਵੇ, ਬਿਜਲੀ ਦੀ ਸਪਲਾਈ ਨੂੰ ਸੁਚਾਰੂ ਬਣਾਇਆ ਜਾਵੇ ਤੇ ਕਿਸਾਨਾਂ ਸਮੇਤ ਆਮ ਲੋਕਾਂ ਨੂੰ ਬਿਜਲੀ ਦੇ ਲੰਬੇ ਕੱਟਾਂ ਤੋਂ ਰਾਹਤ ਦਿੱਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਹੁਸ਼ਿਆਰਪੁਰ ’ਚ ‘ਯੂਥ ਵਲੰਟੀਅਰ ਐਵਾਰਡਜ਼-2026’ ਸੂਬਾ ਪੱਧਰੀ ਸਮਾਗਮ 19 ਨੂੰ ਅਗਲੀ ਖ਼ਬਰ ਖ਼ੂਨਦਾਨ ਕੈਂਪ 15 ਨੂੰ
Ad Position 24