10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਖ਼ਾਲਸਾ ਕਾਲਜ ਵਿਖੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੈਕਚਰ ਕਰਵਾਇਆ

ਗੜ੍ਹਦੀਵਾਲਾ, 12 ਸਤੰਬਰ (ਚੱਗਰ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ।

Ad Position 21
No active advertisement
ਅਜੀਤ ਡੈਸਕ 13-09-2026
ਗੜ੍ਹਦੀਵਾਲਾ, 12 ਸਤੰਬਰ (ਚੱਗਰ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ। ਜਿਸ ਦੌਰਾਨ ਧਰਮ ਅਧਿਐਨ ਵਿਭਾਗ ਦੇ ਮੈਡਮ ਜਤਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪਾਦਨ, ਪਹਿਲੇ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮਹੱਤਵ ਤੇ ਗੁਰਬਾਣੀ ਦੇ ਮਨੁੱਖਤਾ-ਪੱਖੀ ਸੰਦੇਸ਼ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਵਿਦਿਆਰਥੀਆਂ ਨੂੰ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖ ਧਰਮ ਦੇ ਸਦੀਵੀ ਗੁਰੂ ਹਨ ਅਤੇ ਇਸ ਵਿਚ ਦਰਜ ਬਾਣੀ ਸਮੁੱਚੀ ਮਨੁੱਖਤਾ ਨੂੰ ਆਤਮਿਕ ਅਤੇ ਨੈਤਿਕ ਜੀਵਨ ਜਿਊਣ ਦੀ ਪ੍ਰੇਰਨਾ ਦਿੰਦੀ ਹੈ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸਿੱਖ ਇਤਿਹਾਸ ਦਾ ਬਹੁਤ ਮਹੱਤਵਪੂਰਨ ਅਧਿਆਇ ਹੈ। ਨੌਜਵਾਨ ਪੀੜ੍ਹੀ ਨੂੰ ਗੁਰਬਾਣੀ ਦੇ ਸਦੀਵੀ ਅਤੇ ਸਰਬ-ਸਾਂਝੇ ਸੰਦੇਸ਼ ਨਾਲ ਜੋੜਨਾ ਸਮੇਂ ਦੀ ਮਹੱਤਵਪੂਰਨ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹੇ ਲੈਕਚਰ ਵਿਦਿਆਰਥੀਆਂ ਵਿਚ ਧਾਰਮਿਕ ਚੇਤਨਾ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਵਿਚ ਸਹਾਈ ਹੁੰਦੇ ਹਨ।
Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਦਾ ਬੀ. ਐਸ. ਸੀ. ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਵਿਧਾਇਕ ਘੁੰਮਣ ਵਲੋਂ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਦਸੂਹਾ ਦੀਆਂ 1100 ਤੋਂ ਵੱਧ ਸਤਿਕਾਰ ਸਖੀਆਂ ਦਾ ਸਨ...
Ad Position 24