13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਵਿਧਾਇਕ ਜਸਬੀਰ ਰਾਜਾ ਵਲੋਂ 7.50 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਦੀ ਸ਼ੁਰੂਆਤ

ਟਾਂਡਾ ਉੜਮੁੜ, 12 ਸਤੰਬਰ (ਕੁਲਬੀਰ ਸਿੰਘ ਗੁਰਾਇਆ)-ਹਲਕਾ ਵਿਧਾਇਕ ਜਸਵੀਰ ਰਾਜਾ ਵਲੋਂ ਟਾਂਡਾ ਦੇ ਵਾਰਡ ਨੰਬਰ 4 ਵਿਚ ਲੋਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਸੀਵਰੇਜ ਦੇ ਨਵੇਂ ਕੰਮ ਦੀ ਸ਼ੁਰੂਆਤ ਕਰਵਾਈ ਗਈ। ਇਹ ਸੀਵਰੇਜ ਕਾਰਜ ’ਤੇ ਕਰੀਬ 7.

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਟਾਂਡਾ ਉੜਮੁੜ, 12 ਸਤੰਬਰ (ਕੁਲਬੀਰ ਸਿੰਘ ਗੁਰਾਇਆ)-ਹਲਕਾ ਵਿਧਾਇਕ ਜਸਵੀਰ ਰਾਜਾ ਵਲੋਂ ਟਾਂਡਾ ਦੇ ਵਾਰਡ ਨੰਬਰ 4 ਵਿਚ ਲੋਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਸੀਵਰੇਜ ਦੇ ਨਵੇਂ ਕੰਮ ਦੀ ਸ਼ੁਰੂਆਤ ਕਰਵਾਈ ਗਈ। ਇਹ ਸੀਵਰੇਜ ਕਾਰਜ ’ਤੇ ਕਰੀਬ 7.50 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਵਿਧਾਇਕ ਰਾਜਾ ਨੇ ਕਿਹਾ ਕਿ ਹਲਕੇ ਦੇ ਸ਼ਹਿਰੀ ਤੇ ਪੇਂਡੂ ਖੇਤਰਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸੀਵਰੇਜ ਦੀ ਸੁਚੱਜੀ ਵਿਵਸਥਾ ਹੋਣ ਨਾਲ ਲੋਕਾਂ ਨੂੰ ਗੰਦੇ ਪਾਣੀ ਅਤੇ ਨਿਕਾਸੀ ਦੀ ਸਮੱਸਿਆ ਤੋਂ ਰਾਹਤ ਮਿਲੇਗੀ ਅਤੇ ਇਲਾਕੇ ਦੀ ਸਫ਼ਾਈ ਵਿਵਸਥਾ ਵਿਚ ਵੀ ਸੁਧਾਰ ਹੋਵੇਗਾ। ਵਿਧਾਇਕ ਰਾਜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਿਕਾਸ ਕਾਰਜਾਂ ਲਈ ਲੋੜੀਂਦੇ ਫ਼ੰਡ ਮੁਹੱਈਆ ਕਰਵਾਏ ਜਾ ਰਹੇ ਹਨ ਅਤੇ ਹਲਕੇ ਵਿਚ ਵੱਖ-ਵੱਖ ਵਿਕਾਸ ਪ੍ਰਾਜੈਕਟ ਲਗਾਤਾਰ ਚੱਲ ਰਹੇ ਹਨ। ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਕੰਮ ਦੀ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਨਿਰਧਾਰਿਤ ਸਮੇਂ ਅੰਦਰ ਕੰਮ ਮੁਕੰਮਲ ਕਰਨ ਲਈ ਕਿਹਾ। ਇਸ ਮੌਕੇ ਵਾਰਡ ਵਾਸੀਆਂ ਵਲੋਂ ਸੀਵਰੇਜ ਦਾ ਕੰਮ ਸ਼ੁਰੂ ਕਰਵਾਉਣ ਲਈ ਵਿਧਾਇਕ ਰਾਜਾ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਕਾਰਜ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਬਲਜੀਤ ਸੈਣੀ, ਸੁਰੇਸ਼ ਕੁਮਾਰ, ਅਨਿਲ ਗੋਰਾ, ਅੰਕੁਰ ਨਰੂਲਾ, ਹਰਮੀਤ ਵੜੈਚ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਸ਼ਰਮ ਨੂੰ ਖਾਣ-ਪੀਣ ਸਮੱਗਰੀ ਭੇਟ ਅਗਲੀ ਖ਼ਬਰ ਗੁਰਦੁਆਰਾ ਦੁੱਖ ਨਿਵਾਰਨ ਭੀਖੋਵਾਲ ’ਚ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ
Ad Position 24