ਸੰਤ ਬਾਬਾ ਸੋਹਣ ਸਿੰਘ ਤੇ ਸੰਤ ਬਾਬਾ ਲਛਮਣ ਸਿੰਘ
ਸੰਤ ਸੋਹਣ ਸਿੰਘ ਤੇ ਸੰਤ ਲਛਮਣ ਸਿੰਘ ਦੀ ਯਾਦ ’ਚ ਗੁਰਦੁਆਰਾ ਟਿੱਬਾ ਸਾਹਿਬ ’ਚ 3 ਰੋਜ਼ਾ ਗੁਰਮਤਿ ਸਮਾਗਮ 25 ਤੋਂ
ਹੁਸ਼ਿਆਰਪੁਰ, 12 ਸਤੰਬਰ (ਬਲਜਿੰਦਰਪਾਲ ਸਿੰਘ)-ਸੰਤ ਬਾਬਾ ਸੋਹਣ ਸਿੰਘ ਤੇ ਸੰਤ ਬਾਬਾ ਲਛਮਣ ਸਿੰਘ ਦੀ ਸਾਲਾਨਾ ਯਾਦ ਨੂੰ ਸਮਰਪਿਤ 3 ਰੋਜ਼ਾ ਗੁਰਮਤਿ ਸਮਾਗਮ ਗੁਰਦੁਆਰਾ ਟਿੱਬਾ ਸਾਹਿਬ ਹੁਸ਼ਿਆਰਪੁਰ ਵਿਖੇ ਸੰਤ ਬਾਬਾ ਸੋਹਣ ਸਿੰਘ ਸੇਵਾ ਸੁਸਾਇਟੀ, ਦਸਮੇਸ਼ ਵੈੱਲਫੇਅਰ ਸੁਸਾਇਟੀ ਨਿਊ ਦਸਮੇਸ਼ ਨਗਰ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ 25 ਤੋਂ 27 ਸਤੰਬਰ ਤੱਕ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਮੁੱਖ ਸੇਵਾਦਾਰ ਸੰਤ ਕਰਮਜੀਤ ਸਿੰਘ ਤੇ ਸੰਤ ਬਲਵੀਰ ਸਿੰਘ ਨੇ ਦੱਸਿਆ ਕਿ 25 ਤੇ 26 ਸਤੰਬਰ ਨੂੰ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਕੀਰਤਨ ਦੀਵਾਨ ਸਜਾਏ ਜਾਣਗੇ, ਜਦਕਿ 27 ਸਤੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ, ਉਪਰੰਤ ਬਾਅਦ ਦੁਪਹਿਰ 2 ਵਜੇ ਤੱਕ ਕੀਰਤਨ ਦੀਵਾਨ ਸਜਾਏ ਜਾਣਗੇ ਅਤੇ ਇਸੇ ਦਿਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਪਹੁੰਚਣ ਵਾਲੇ ਪੰਜ ਪਿਆਰਿਆਂ ਵਲੋਂ 12 ਵਜੇ ਅੰਮ੍ਰਿਤ ਅਭਿਲਾਸ਼ੀਆਂ ਨੂੰ ਅੰਮ੍ਰਿਤ ਸੰਚਾਰ ਵੀ ਕਰਵਾਇਆ ਜਾਵੇਗਾ।
ਹੁਸ਼ਿਆਰਪੁਰ, 12 ਸਤੰਬਰ (ਬਲਜਿੰਦਰਪਾਲ ਸਿੰਘ)-ਸੰਤ ਬਾਬਾ ਸੋਹਣ ਸਿੰਘ ਤੇ ਸੰਤ ਬਾਬਾ ਲਛਮਣ ਸਿੰਘ ਦੀ ਸਾਲਾਨਾ ਯਾਦ ਨੂੰ ਸਮਰਪਿਤ 3 ਰੋਜ਼ਾ ਗੁਰਮਤਿ ਸਮਾਗਮ ਗੁਰਦੁਆਰਾ ਟਿੱਬਾ ਸਾਹਿਬ ਹੁਸ਼ਿਆਰਪੁਰ ਵਿਖੇ ਸੰਤ ਬਾਬਾ ਸੋਹਣ ਸਿੰਘ ਸੇਵਾ ਸੁਸਾਇਟੀ, ਦਸਮੇਸ਼ ਵੈੱਲਫੇਅਰ ਸੁਸਾਇਟੀ ਨਿਊ ਦਸਮੇਸ਼ ਨਗਰ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ 25 ਤੋਂ 27 ਸਤੰਬਰ ਤੱਕ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਮੁੱਖ ਸੇਵਾਦਾਰ ਸੰਤ ਕਰਮਜੀਤ ਸਿੰਘ ਤੇ ਸੰਤ ਬਲਵੀਰ ਸਿੰਘ ਨੇ ਦੱਸਿਆ ਕਿ 25 ਤੇ 26 ਸਤੰਬਰ ਨੂੰ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਕੀਰਤਨ ਦੀਵਾਨ ਸਜਾਏ ਜਾਣਗੇ, ਜਦਕਿ 27 ਸਤੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ, ਉਪਰੰਤ ਬਾਅਦ ਦੁਪਹਿਰ 2 ਵਜੇ ਤੱਕ ਕੀਰਤਨ ਦੀਵਾਨ ਸਜਾਏ ਜਾਣਗੇ ਅਤੇ ਇਸੇ ਦਿਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਪਹੁੰਚਣ ਵਾਲੇ ਪੰਜ ਪਿਆਰਿਆਂ ਵਲੋਂ 12 ਵਜੇ ਅੰਮ੍ਰਿਤ ਅਭਿਲਾਸ਼ੀਆਂ ਨੂੰ ਅੰਮ੍ਰਿਤ ਸੰਚਾਰ ਵੀ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਉਕਤ 3 ਰੋਜ਼ਾ ਸਮਾਗਮਾਂ ਦੌਰਾਨ ਭਾਈ ਹਰਜਾਚਕ ਸਿੰਘ, ਭਾਈ ਅਮਰਜੀਤ ਸਿੰਘ ਟਿੱਬਾ ਸਾਹਿਬ ਵਾਲੇ, ਬਾਬਾ ਬਲਵਿੰਦਰ ਸਿੰਘ ਰੰਧਾਵਾ ਬਰੋਟਾ, ਭਾਈ ਸਰੂਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਢਾਡੀ ਭਾਈ ਗੁਰਿੰਦਰ ਸਿੰਘ ਬੈਂਸ, ਕਵੀਸ਼ਰ ਭਾਈ ਬਲਵੀਰ ਸਿੰਘ ਹੁਸੈਨਪੁਰੀ ਆਦਿ ਜਥੇ ਸੰਗਤਾਂ ਨੂੰ ਮਨੋਹਰ ਕਥਾ-ਕੀਰਤਨ, ਗੁਰਇਤਿਹਾਸ ਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕਰਨਗੇ।