13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਜ਼ਿਲ੍ਹਾ ਕਾਂਗਰਸ ਨੇ ਵਿੱਤ ਮੰਤਰੀ ਖ਼ਿਲਾਫ਼ ਪਰਚਾ ਦਰਜ ਕਰਨ ਤੇ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਦਿੱਤਾ ਮੰਗ ਪੱਤਰ

ਹੁਸ਼ਿਆਰਪੁਰ, 12 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਦੇ ਹਲਕਾ ਦਿੜ੍ਹਬਾ ਦੇ ਗੁਲਜ਼ਾਰ ਸਿੰਘ ਨੂੰ ਆਤਮ ਹੱਤਿਆ ਲਈ ਮਜਬੂਰ ਕਰਨ ਦੇ ਮਾਮਲੇ ਨੂੰ ਲੈ ਕੇ ਵਿੱਤ ਮੰਤਰੀ ਖ਼ਿਲਾਫ਼ ਮਾਮਲਾ ਦਰਜ ਕਰਨ ਤੇ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਗਿਲਜੀਆਂ ਦੇ ਨਿਰਦੇਸ਼ਾਂ ’ਤੇ ਹੁਸ਼ਿਆਰਪੁਰ ਦੇ ਸੀਨੀਅਰ ਕਾਂਗਰਸੀ ਆਗੂਆਂ ਨੇ ਐੱਸ. ਪੀ.

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਹੁਸ਼ਿਆਰਪੁਰ, 12 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਦੇ ਹਲਕਾ ਦਿੜ੍ਹਬਾ ਦੇ ਗੁਲਜ਼ਾਰ ਸਿੰਘ ਨੂੰ ਆਤਮ ਹੱਤਿਆ ਲਈ ਮਜਬੂਰ ਕਰਨ ਦੇ ਮਾਮਲੇ ਨੂੰ ਲੈ ਕੇ ਵਿੱਤ ਮੰਤਰੀ ਖ਼ਿਲਾਫ਼ ਮਾਮਲਾ ਦਰਜ ਕਰਨ ਤੇ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਗਿਲਜੀਆਂ ਦੇ ਨਿਰਦੇਸ਼ਾਂ ’ਤੇ ਹੁਸ਼ਿਆਰਪੁਰ ਦੇ ਸੀਨੀਅਰ ਕਾਂਗਰਸੀ ਆਗੂਆਂ ਨੇ ਐੱਸ. ਪੀ. (ਹੈੱਡਕੁਆਰਟਰ) ਨਵਨੀਤ ਕੌਰ ਗਿੱਲ ਰਾਹੀਂ ਡੀ. ਜੀ. ਪੀ. ਦੇ ਨਾਂਅ ’ਤੇ ਮੰਗ-ਪੱਤਰ ਸੌਂਪਿਆ ਗਿਆ। ਇਸ ਮੌਕੇ ਐਡਵੋਕੇਟ ਰੋਹਿਤ ਜੋਸ਼ੀ ਨੇ ਕਿਹਾ ਕਿ ਜੇਕਰ ਕਿਸੇ ਮਾਮਲੇ ’ਚ ਗੰਭੀਰ ਦੋਸ਼ ਸਾਹਮਣੇ ਆਉਂਦੇ ਹਨ ਤਾਂ ਕਾਨੂੰਨ ਸਭ ਲਈ ਬਰਾਬਰ ਹੋਣਾ ਚਾਹੀਦਾ ਹੈ । ਉਨ੍ਹਾਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਤੇ ਪਾਰਦਰਸ਼ੀ ਜਾਂਚ ਕਰਵਾਈ ਜਾਵੇ ਅਤੇ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਜਾਵੇ। ਕਾਂਗਰਸ ਪਾਰਟੀ ਕਿਸੇ ਵੀ ਤਰ੍ਹਾਂ ਦੀ ਬੇਇਨਸਾਫ਼ੀ ਜਾਂ ਦੋਹਰੇ ਮਾਪਦੰਡਾਂ ਦਾ ਵਿਰੋਧ ਕਰੇਗੀ। ਜ਼ਿਲ੍ਹਾ ਕਾਂਗਰਸ ਹੁਸ਼ਿਆਰਪੁਰ ਨੇ ਪੁਲਿਸ ਮੁਖੀ ਤੋਂ ਮੰਗ ਕੀਤੀ ਕਿ ਮੰਗ ਪੱਤਰ ਵਿਚ ਉਠਾਏ ਗਏ ਮਾਮਲੇ ’ਤੇ ਤੁਰੰਤ ਗ਼ੌਰ ਕਰਦਿਆਂ ਕਾਨੂੰਨ ਮੁਤਾਬਿਕ ਬਣਦੀ ਕਾਰਵਾਈ ਕੀਤੀ ਜਾਵੇ। ਇਸ ਮੌਕੇ ਐਡਵੋਕੇਟ ਰੋਹਿਤ ਜੋਸ਼ੀ, ਠਾਕੁਰ ਨਰਵੀਰ ਨੰਦੀ, ਅਸ਼ਵਨੀ ਸ਼ਰਮਾ, ਗੁਰਦੀਪ ਕਟੋਚ, ਰਜਨੀਸ਼ ਟੰਡਨ, ਅਸ਼ੋਕ ਸ਼ਰਮਾ, ਸੁਖਬੀਰ ਸਿੰਘ, ਰਾਜਾ ਸੈਣੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰ ਦੀਆਂ ਧੱਕੇਸ਼ਾਹੀਆਂ ਦਾ ਕਾਂਗਰਸ ਪਾਰਟੀ ਕਰੇਗੀ ਡਟਵਾਂ ਵਿਰੋਧ-ਗਿਲਜੀਆਂ ਅਗਲੀ ਖ਼ਬਰ ਸਿਆਸੀ ਆਗੂਆਂ ਨਾਲ ਤਾਇਨਾਤ ਪੁਲਿਸ ਨਫਰੀ ਲੋਕਾਂ ਦੀ ਸੁਰੱਖਿਆ ’ਚ ਲਗਾਈ ਜਾਵੇ-ਮੁਲਤਾਨੀ
Ad Position 24