ਪਰਮਵੀਰ ਸਿੰਘ ਢਾਡੇਕਟਵਾਲ ਨੂੰ ਪੰਜਾਬ ਯੂਥ ਕਾਂਗਰਸ ਵਲੋਂ ਪ੍ਰਚਾਰ ਦੀ ਅਹਿਮ ਜ਼ਿੰਮੇਵਾਰੀ ਮਿਲੀ
ਹਾਜੀਪੁਰ, 12 ਸਤੰਬਰ (ਪੁਨੀਤ ਭਾਰਦਵਾਜ)-ਪੰਜਾਬ ਯੂਥ ਕਾਂਗਰਸ ਦੇ ਸੂਬਾ ਮੀਤ ਪ੍ਰਧਾਨ ਪਰਮਵੀਰ ਸਿੰਘ ਢਾਡੇਕਟਵਾਲ ਨੂੰ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਦੇ ਪ੍ਰਚਾਰ ਦੀ ਕਾਰਜਸ਼ੀਲ ਜ਼ਿੰਮੇਵਾਰੀ ਸੌਂਪੀ ਗਈ ਹੈ। ਇਹ ਜ਼ਿੰਮੇਵਾਰੀ ਪੰਜਾਬ ਯੂਥ ਕਾਂਗਰਸ ਦੇ ਇੰਚਾਰਜ ਡਾ.
ਹਾਜੀਪੁਰ, 12 ਸਤੰਬਰ (ਪੁਨੀਤ ਭਾਰਦਵਾਜ)-ਪੰਜਾਬ ਯੂਥ ਕਾਂਗਰਸ ਦੇ ਸੂਬਾ ਮੀਤ ਪ੍ਰਧਾਨ ਪਰਮਵੀਰ ਸਿੰਘ ਢਾਡੇਕਟਵਾਲ ਨੂੰ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਦੇ ਪ੍ਰਚਾਰ ਦੀ ਕਾਰਜਸ਼ੀਲ ਜ਼ਿੰਮੇਵਾਰੀ ਸੌਂਪੀ ਗਈ ਹੈ। ਇਹ ਜ਼ਿੰਮੇਵਾਰੀ ਪੰਜਾਬ ਯੂਥ ਕਾਂਗਰਸ ਦੇ ਇੰਚਾਰਜ ਡਾ. ਸਮਰੂਤੀ ਰੰਜਨ ਲੇਂਕਾ ਤੇ ਸੂਬਾ ਪ੍ਰਧਾਨ ਸ਼ੁਭਮ ਸ਼ਰਮਾ ਸ਼ੁਭੀ ਵਲੋਂ ਸੌਂਪੀ ਗਈ। ਇਸ ਮੌਕੇ ਪਰਮਵੀਰ ਸਿੰਘ ਢਾਡੇਕਟਵਾਲ ਨੇ ਪੰਜਾਬ ਯੂਥ ਕਾਂਗਰਸ ਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਲਗਨ, ਮਿਹਨਤ ਤੇ ਇਮਾਨਦਾਰੀ ਨਾਲ ਨਿਭਾਉਣਗੇ। ਢਾਡੇਕਟਵਾਲ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਪਿੰਡਾਂ, ਸ਼ਹਿਰਾਂ, ਵਾਰਡਾਂ ਤੇ ਵੱਖ-ਵੱਖ ਇਲਾਕਿਆਂ ਵਿਚ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਸੁਝਾਅ ਪਾਰਟੀ ਦੇ ਧਿਆਨ ਵਿਚ ਲਿਆਂਦੇ ਜਾਣਗੇ। ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ਦੇ ਵਰਕਰਾਂ ਨਾਲ ਬਿਹਤਰ ਤਾਲਮੇਲ ਕਾਇਮ ਕਰਕੇ ਚੋਣ ਪ੍ਰਚਾਰ ਮੁਹਿੰਮ ਨੂੰ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਚਲਾਇਆ ਜਾਵੇਗਾ ਅਤੇ ਲੋਕਾਂ ਵਿਚ ਕਾਂਗਰਸ ਪਾਰਟੀ ਪ੍ਰਤੀ ਭਰੋਸਾ ਹੋਰ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਿਸਾਨ ਸੈੱਲ ਹੁਸ਼ਿਆਰਪੁਰ ਅਮਰਜੀਤ ਸਿੰਘ ਢਾਡੇਕਟਵਾਲ, ਅਸ਼ਵਨ ਭੱਲਾ ਜਲੰਧਰ, ਹਨੀ ਜੋਸ਼ੀ ਜਲੰਧਰ, ਰਣਦੀਪ ਸਿੰਘ ਸੰਧੂ, ਅਗਮ ਫਗਵਾੜਾ, ਸੁਮਨਪ੍ਰੀਤ ਸਿੰਘ ਨਵਾਂਸ਼ਹਿਰ, ਗੁਰਪਾਲ ਸਿੰਘ ਦੇਵੀਦਾਸ, ਕਰਨ ਮਾਜਰੀ, ਪ੍ਰਿੰਸ ਸ਼ਰਮਾ ਹਾਜੀਪੁਰ, ਜਤਿਨ ਸਿੰਘ, ਜਸਵਿੰਦਰ ਸਿੰਘ, ਸੰਨ੍ਹੀ ਭੰਗਾਲਾ, ਹਨੀ ਪੰਡਿਤ ਮੁਕੇਰੀਆਂ, ਅੰਮ੍ਰਿਤ ਸਿੰਘ, ਸੰਦੀਪ ਨਿੱਝਰ ਜਲੰਧਰ, ਰੋਹਿਤ ਗੜ੍ਹਸ਼ੰਕਰ, ਅੰਕਿਤ ਚਨੌਰ, ਨੀਰਜ, ਡਾ. ਸਤਿੰਦਰ ਸਿੰਘ ਖਿਜ਼ਰਪੁਰ, ਅਮਰਿੰਦਰ ਸਿੰਘ ਚਨੌਰ, ਭੁਪਿੰਦਰ ਸਿੰਘ ਪੁਰਾਣਾ ਭੰਗਾਲਾ ਸਮੇਤ ਵੱਖ-ਵੱਖ ਸਿਆਸੀ ਆਗੂਆਂ ਤੇ ਯੂਥ ਕਾਂਗਰਸ ਵਰਕਰਾਂ ਨੇ ਪਰਮਵੀਰ ਸਿੰਘ ਢਾਡੇਕਟਵਾਲ ਨੂੰ ਮੁਬਾਰਕਬਾਦ ਭੇਟ ਕੀਤੀ ਅਤੇ ਪੂਰਨ ਸਹਿਯੋਗ ਦਾ ਵਿਸ਼ਵਾਸ ਦਵਾਇਆ।