13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਵੱਖ-ਵੱਖ ਪਿੰਡਾਂ ’ਚ ਗੁਰਮਤਿ ਸਮਾਗਮ

ਹੁਸ਼ਿਆਰਪੁਰ, 13 ਸਤੰਬਰ (ਬਲਜਿੰਦਰਪਾਲ ਸਿੰਘ)-36ਵਾਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ, ਜੋ ਕਿ ਸੰਤ ਅਨੂਪ ਸਿੰਘ ਊਨਾ ਸਾਹਿਬ ਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਆਯੋਜਿਤ ਕੀਤਾ ਜਾ ਰਿਹਾ ਹੈ, ਸਿੱਖ ਇਤਿਹਾਸ ਦੀਆਂ ਬੇਮਿਸਾਲ ਸਿੰਘਣੀਆਂ ਜਿੰਨਾ ਨੇ ਧਰਮ ਦੀ ਖ਼ਾਤਰ ਆਪਣੇ ਬੱਚਿਆਂ ਦੇ ਟੋਟੇ-ਟੋਟੇ ਕਰਵਾ ਕੇ ਗਲਾਂ ਵਿਚ ਹਾਰ ਪਵਾਏ ਉਨ੍ਹਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਹੈ। ਇਹ ਸਮਾਗਮ 10 ਅਕਤੂਬਰ ਨੂੰ ਰੌਸ਼ਨ ਗਰਾਊਂਡ, ਹੁਸ਼ਿਆਰਪੁਰ ਵਿਚ ਸ਼ਾਮ 5 ਵਜੇ ਤੋਂ ਅੰਮ੍ਰਿਤ ਵੇਲੇ ਤੱਕ ਹੋਵੇਗਾ।

Ad Position 21
repet_subhas-goyals [Copy P29]
ਪਿੰਡ ਢੱਕੀ ਵਿਖੇ ਪ੍ਰਬੰਧਕਾਂ ਦਾ ਸਨਮਾਨ ਕਰਦੇ ਜਸਵਿੰਦਰ ਸਿੰਘ ਪਰਮਾਰ, ਦਰਸ਼ਨ ਸਿੰਘ ਪਲਾਹਾ ਤੇ ਹੋਰ। 14-09-2026
ਹੁਸ਼ਿਆਰਪੁਰ, 13 ਸਤੰਬਰ (ਬਲਜਿੰਦਰਪਾਲ ਸਿੰਘ)-36ਵਾਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ, ਜੋ ਕਿ ਸੰਤ ਅਨੂਪ ਸਿੰਘ ਊਨਾ ਸਾਹਿਬ ਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਆਯੋਜਿਤ ਕੀਤਾ ਜਾ ਰਿਹਾ ਹੈ, ਸਿੱਖ ਇਤਿਹਾਸ ਦੀਆਂ ਬੇਮਿਸਾਲ ਸਿੰਘਣੀਆਂ ਜਿੰਨਾ ਨੇ ਧਰਮ ਦੀ ਖ਼ਾਤਰ ਆਪਣੇ ਬੱਚਿਆਂ ਦੇ ਟੋਟੇ-ਟੋਟੇ ਕਰਵਾ ਕੇ ਗਲਾਂ ਵਿਚ ਹਾਰ ਪਵਾਏ ਉਨ੍ਹਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਹੈ। ਇਹ ਸਮਾਗਮ 10 ਅਕਤੂਬਰ ਨੂੰ ਰੌਸ਼ਨ ਗਰਾਊਂਡ, ਹੁਸ਼ਿਆਰਪੁਰ ਵਿਚ ਸ਼ਾਮ 5 ਵਜੇ ਤੋਂ ਅੰਮ੍ਰਿਤ ਵੇਲੇ ਤੱਕ ਹੋਵੇਗਾ। ਇਸ ਦੀ ਸ਼ੁਰੂਆਤ ਸ. ਅਜਵਿੰਦਰ ਸਿੰਘ ਵਲੋਂ ਸ਼ੁਰੂ ਕੀਤੀ ਗਈ ਪ੍ਰਥਾ ਨੂੰ ਅੱਗੇ ਵਧਾਉਂਦੇ ਹੋਏ ਕੀਤੀ ਜਾ ਰਹੀ ਹੈ। ਕੀਰਤਨ ਦਰਬਾਰ ਵਿਚ ਸੰਤ-ਮਹਾਂਪੁਰਸ਼ਾਂ ਦੇ ਨਾਲ ਨਾਲ ਸਿੱਖ ਪੰਥ ਦੇ ਪ੍ਰਸਿੱਧ ਕੀਰਤਨੀ ਜਥੇ, ਕਥਾਵਾਚਕ ਤੇ ਢਾਡੀ ਜਥੇ ਸ਼ਾਮਿਲ ਹੋਣਗੇ। ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੀਰਤਨ ਦਰਬਾਰ ਕਰਵਾਉਣ ਤੋਂ ਪਹਿਲਾਂ ਪਿੰਡਾਂ ਵਿਚ ਜਾ ਕੇ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ ਜਿਸ ਤਹਿਤ ਪਿੰਡ ਰਲਣਾਂ, ਜਾਜਾ, ਢੱਕੀ ਤੇ ਜੰਡਿਆਲਾ ਵਿਖੇ ਸਮਾਗਮ ਕਰਵਾਏ ਗਏ। ਇਨ੍ਹਾਂ ਸਮਾਗਮਾਂ ਵਿਚ ਭਾਈ ਹਰਭਜਨ ਸਿੰਘ ਸੋਤਲਾ ਵਾਲੇ, ਭਾਈ ਸਤਿੰਦਰ ਸਿੰਘ ਆਲਮ, ਭਾਈ ਸੁਰਿੰਦਰਪਾਲ ਸਿੰਘ ਖ਼ਾਲਸਾ ਹਰਿਆਣਾ ਵਾਲੇ, ਭਾਈ ਕੁਲਵਿੰਦਰ ਸਿੰਘ ਕੰਗ ਮਾਈ ਵਾਲੇ, ਭਾਈ ਜਸਵੰਤ ਸਿੰਘ ਭੀਖੋਵਾਲ ਵਾਲੇ, ਢਾਡੀ ਸੁਖਵੀਰ ਸਿੰਘ ਚੌਹਾਨ, ਢਾਡੀ ਹਰਜੀਤ ਸਿੰਘ ਸੋਹਲਪੁਰ, ਬੀਬੀ ਮਨਦੀਪ ਕੌਰ ਖ਼ਾਲਸਾ ਸ਼ਾਮ ਚੁਰਾਸੀ, ਢੱਕੀ ਪਿੰਡ ਦੇ ਬੱਚਿਆਂ ਦਾ ਜਥਾ, ਜੰਡਿਆਲਾ ਪਿੰਡ ਦੇ ਬੱਚਿਆਂ ਦੇ ਜਥਿਆਂ ਵਲੋਂ ਗੁਰਬਾਣੀ ਕੀਰਤਨ ਅਤੇ ਗੁਰ ਇਤਿਹਾਸ ਸਰਵਣ ਕਰਵਾਇਆ ਗਿਆ। ਇਸ ਤੋਂ ਇਲਾਵਾ, ਗਿਆਨੀ ਜਸਵਿੰਦਰ ਸਿੰਘ ਪਰਮਾਰ ਵਲੋਂ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ। ਇਸ ਮੌਕੇ ਭਾਈ ਦਰਸ਼ਨ ਸਿੰਘ ਪਲਾਹਾ ਅਮਰੀਕ ਸਿੰਘ ਗੀਗਨੋਵਾਲ, ਸੁਖਵਿੰਦਰ ਸਿੰਘ ਮੂਣਕ, ਭਾਈ ਬਲਬੀਰ ਸਿੰਘ ਸ਼ਾਮ ਚੁਰਾਸੀ, ਬਾਬਾ ਬਹੇੜਾ ਵੈੱਲਫੇਅਰ ਸੁਸਾਇਟੀ ਢੱਕੀ ਵਲੋਂ ਮੁੱਖ ਸੇਵਾਦਾਰ ਸਤਵਿੰਦਰ ਸਿੰਘ, ਜਸਵਿੰਦਰ ਸਿੰਘ, ਇੰਦਰਜੀਤ ਸਿੰਘ, ਲਖਵੀਰ ਸਿੰਘ, ਕ੍ਰਿਸ਼ਨ ਸਿੰਘ, ਸੰਦੀਪ ਸਿੰਘ, ਰਾਮ ਪ੍ਰਕਾਸ਼ ਸਿੰਘ, ਸਤਨਾਮ ਸਿੰਘ, ਅਮਨ ਕੁਮਾਰ, ਅਮਰਜੀਤ ਸਿੰਘ, ਨਰਿੰਦਰ ਸਿੰਘ, ਭੁਪਿੰਦਰ ਸਿੰਘ, ਬਹਾਦਰ ਸਿੰਘ, ਰਜਵੰਤ ਸਿੰਘ, ਸੁਰਨਾਗਰ ਸਿੰਘ, ਹਰਜਿੰਦਰ ਸਿੰਘ ਪ੍ਰਧਾਨ, ਸੁਰਜੀਤ ਸਿੰਘ ਸਕੱਤਰ, ਪਰਦੀਪ ਸਿੰਘ, ਰਣਜੀਤ ਸਿੰਘ, ਅਵਤਾਰ ਸਿੰਘ, ਦਿਲਬਾਗ ਸਿੰਘ ਪ੍ਰਧਾਨ, ਕੁਲਦੀਪ ਸਿੰਘ, ਸੰਤੋਖ ਸਿੰਘ, ਗੁਰਬਖ਼ਸ਼ ਸਿੰਘ, ਰਛਪਾਲ ਸਿੰਘ, ਜਥੇਦਾਰ ਕ੍ਰਿਪਾਲ ਸਿੰਘ, ਅਮਰਜੀਤ ਸਿੰਘ, ਗੁਰਚਰਨ ਸਿੰਘ ਤੇ ਇਲਾਕੇ ਦੀਆਂ ਸਮੂਹ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਮਦਾਸਪੁਰ ਤੋਂ ਚੱਲੇ ਖ਼ਾਲਸਾਈ ਮਾਰਚ ਉਪਰੰਤ ਕੀਤੀ ਸਮਾਗਮਾਂ ਦੀ ਆਰੰਭਤਾ ਅਗਲੀ ਖ਼ਬਰ ਅੰਡਰ-17 ਕ੍ਰਿਕਟ ਟੂਰਨਾਮੈਂਟ ਪਿੰਡ ਢਿੱਲਵਾਂ ਦੀ ਟੀਮ ਨੇ ਜਿੱਤਿਆ
Ad Position 24