14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਬਿਜਲੀ ਦੀ ਸਪਲਾਈ ਸੁਚਾਰੂ ਤੇ ਖੇਤੀਬਾੜੀ ਲਈ ਬਿਜਲੀ ਸਮੇਂ ਸਿਰ ਦੇਵੇ ਸਰਕਾਰ-ਚੌਹਾਨ

ਅੱਡਾ ਸਰਾਂ, 13 ਸਤੰਬਰ (ਮਸੀਤੀ)-ਦੁਆਬਾ ਕਿਸਾਨ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਨੇ ਕਿਹਾ ਪੰਜਾਬ ਵਿਚ ਬਿਜਲੀ ਸਪਲਾਈ ਦੇ ਮਾੜੇ ਹਾਲਤਾਂ ਨੇ ਪੰਜਾਬ ਸਰਕਾਰ ਤੇ ਬਿਜਲੀ ਪ੍ਰਬੰਧਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅੱਜ ਕਿਸਾਨ ਆਪਣੇ ਖੇਤਾਂ ਵਿਚ ਫ਼ਸਲਾਂ ਨੂੰ ਪਾਣੀ ਲਾਉਣ ਲਈ ਮਹਿੰਗੇ ਭਾਅ ਦਾ ਡੀਜ਼ਲ ਫ਼ੂਕ ਕੇ ਝੋਨੇ ਤੇ ਹੋਰ ਫ਼ਸਲਾਂ ਪਾਲ ਰਿਹਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਅੱਡਾ ਸਰਾਂ, 13 ਸਤੰਬਰ (ਮਸੀਤੀ)-ਦੁਆਬਾ ਕਿਸਾਨ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਨੇ ਕਿਹਾ ਪੰਜਾਬ ਵਿਚ ਬਿਜਲੀ ਸਪਲਾਈ ਦੇ ਮਾੜੇ ਹਾਲਤਾਂ ਨੇ ਪੰਜਾਬ ਸਰਕਾਰ ਤੇ ਬਿਜਲੀ ਪ੍ਰਬੰਧਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅੱਜ ਕਿਸਾਨ ਆਪਣੇ ਖੇਤਾਂ ਵਿਚ ਫ਼ਸਲਾਂ ਨੂੰ ਪਾਣੀ ਲਾਉਣ ਲਈ ਮਹਿੰਗੇ ਭਾਅ ਦਾ ਡੀਜ਼ਲ ਫ਼ੂਕ ਕੇ ਝੋਨੇ ਤੇ ਹੋਰ ਫ਼ਸਲਾਂ ਪਾਲ ਰਿਹਾ ਹੈ। ਘਰਾਂ ਤੇ ਮੋਟਰਾਂ ਦੀ ਬਿਜਲੀ ਦੀ ਸਪਲਾਈ ਨਾ ਮਾਤਰ ਹੀ ਚੱਲ ਰਹੀ ਹੈ। ਸਰਕਾਰ ਨਿੱਤ ਨਵੇਂ ਨਵੇਂ ਦਾਅਵੇ ਕਰਦੀ ਹੈ ਪਰ ਜ਼ਮੀਨੀ ਹਕੀਕਤ ਕੁੱਝ ਹੋਰ ਬਿਆਨ ਕਰਦੀ ਹੈ। ਉਨ੍ਹਾਂ ਸਰਕਾਰ ਤੋਂ ਤੁਰੰਤ ਪਿੰਡਾਂ ਤੇ ਸ਼ਹਿਰਾਂ ’ਚ ਬਿਜਲੀ ਦੀ ਸਪਲਾਈ ਯਕੀਨੀ ਬਣਾਉਣ ਤੇ ਖੇਤੀਬਾੜੀ ਲਈ ਨਿਰਧਾਰਿਤ ਬਿਜਲੀ ਸਮੇਂ ਸਿਰ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਬਿਜਲੀ ਸਪਲਾਈ ਨੂੰ ਜੇਕਰ ਸੁਚਾਰੂ ਢੰਗ ਨਾਲ ਨਾ ਚਲਾਇਆ ਗਿਆ ਤਾਂ ਐੱਸ. ਸੀ. ਤੇ ਐਕਸੀਅਨ ਦੇ ਦਫ਼ਤਰਾਂ ਸਾਹਮਣੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਪੰਚਾਇਤੀ ਰਾਜ ਸੰਸਥਾਵਾਂ ਦੇ ਨੁਮਾਇੰਦਿਆਂ ਦੀ ਜ਼ਿਲ੍ਹਾ ਪੱਧਰੀ ਸਿਖਲਾਈ ਅਤੇ ਵਰਕਸ਼ਾਪ ਕਰਵਾਈ ਅਗਲੀ ਖ਼ਬਰ ਪੇਸ਼ੀ ਭੁਗਤ ਕੇ ਵਾਪਸ ਆਏ ਹਵਾਲਾਤੀ ਤੋਂ ਨਸ਼ੀਲਾ ਪਦਾਰਥ ਬਰਾਮਦ
Ad Position 24