14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਸਤਿਕਾਰ ਸਖ਼ੀਆਂ ਦਾ ਸਨਮਾਨ ਕਰਨਾ ਸ਼ਲਾਘਾਯੋਗ ਕਦਮ-ਨੱਥੂਪੁਰ

ਦਸੂਹਾ, 13 ਸਤੰਬਰ (ਭੁੱਲਰ)-ਆਮ ਆਦਮੀ ਪਾਰਟੀ ਬੀ. ਸੀ.

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਦਸੂਹਾ, 13 ਸਤੰਬਰ (ਭੁੱਲਰ)-ਆਮ ਆਦਮੀ ਪਾਰਟੀ ਬੀ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਤੇ ਵਾਈਸ ਪ੍ਰਧਾਨ ਕੋਆਪਰੇਟਿਵ ਬੈਂਕ ਰਣਬੀਰ ਸਿੰਘ ਨੱਥੂਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਘਰ-ਘਰ ਤੱਕ ਪਹੁੰਚਾਉਣ ਵਾਲੀਆਂ ਸਤਿਕਾਰ ਸਖ਼ੀਆਂ ਦੇ ਸਨਮਾਨ ਕਰਨਾ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਮਹਿਲਾਵਾਂ ਨੂੰ ਸਿਰਫ਼ ਆਰਥਿਕ ਸਹਾਇਤਾ ਦੇਣ ਤੱਕ ਸੀਮਤ ਨਹੀਂ ਹੈ, ਸਗੋਂ ਉਨ੍ਹਾਂ ਨੂੰ ਸਨਮਾਨ, ਅਧਿਕਾਰਾਂ ਦੀ ਜਾਣਕਾਰੀ ਤੇ ਆਤਮਨਿਰਭਰ ਬਣਨ ਦੇ ਮੌਕੇ ਵੀ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਤਿਕਾਰ ਸਖ਼ੀਆਂ ਸਿਰਫ਼ ਯੋਜਨਾ ਦੀ ਜਾਣਕਾਰੀ ਦੇਣ ਵਾਲੀਆਂ ਨੁਮਾਇੰਦੀਆਂ ਨਹੀਂ ਹਨ, ਸਗੋਂ ਉਹ ਮਹਿਲਾਵਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਤੇ ਸਰਕਾਰੀ ਸਹੂਲਤਾਂ ਨਾਲ ਜੋੜਨ ਵਾਲੀ ਇਕ ਮਹੱਤਵਪੂਰਨ ਕੜੀ ਹਨ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਫ਼ੌਜੀਆਂ ਨੇ ਬਰਦੀ ਦਿਵਸ ਮਨਾਇਆ ਅਗਲੀ ਖ਼ਬਰ ਮਾਤਾ ਸੋਮਾ ਦੇਵੀ ਨਮਿਤ ਪਾਠ ਦੇ ਭੋਗ ਪਾਏ
Ad Position 24