13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਕੈਂਬਰਿਜ ਇੰਟਰਨੈਸ਼ਨਲ ਸਕੂਲ ’ਚ ਹਿੰਦੀ ਦਿਵਸ ਮਨਾਇਆ

ਹੁਸ਼ਿਆਰਪੁਰ, 13 ਸਤੰਬਰ (ਬਲਜਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਆਦਮਵਾਲ ਵਿਖੇ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਨਰਸਰੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਹਿੰਦੀ ਭਾਸ਼ਾ ਪ੍ਰਤੀ ਆਪਣੀ ਪ੍ਰਤਿਭਾ ਤੇ ਪਿਆਰ ਦਾ ਸੁੰਦਰ ਪ੍ਰਗਟਾਵਾ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਹੁਸ਼ਿਆਰਪੁਰ, 13 ਸਤੰਬਰ (ਬਲਜਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਆਦਮਵਾਲ ਵਿਖੇ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਨਰਸਰੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਹਿੰਦੀ ਭਾਸ਼ਾ ਪ੍ਰਤੀ ਆਪਣੀ ਪ੍ਰਤਿਭਾ ਤੇ ਪਿਆਰ ਦਾ ਸੁੰਦਰ ਪ੍ਰਗਟਾਵਾ ਕੀਤਾ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਹਿੰਦੀ ਕਵਿਤਾਵਾਂ ਦਾ ਭਾਵਪੂਰਨ ਪਾਠ ਕੀਤਾ, ਪ੍ਰਭਾਵਸ਼ਾਲੀ ਭਾਸ਼ਨ ਦਿੱਤੇ ਅਤੇ ਵਾਦ-ਵਿਵਾਦ ਮੁਕਾਬਲੇ ਵਿਚ ਵੀ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ੍ਰੀ ਅਮਨ ਕੁਮਾਰ ਕੰਵਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਿੰਦੀ ਬੋਲਣ ਸਮੇਂ ਕਿਸੇ ਵੀ ਵਿਦਿਆਰਥੀ ਨੂੰ ਹੀਣ ਭਾਵਨਾ ਮਹਿਸੂਸ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਭਾਸ਼ਾ ਮਨੁੱਖ ਦੇ ਵਿਚਾਰਾਂ ਤੇ ਭਾਵਨਾਵਾਂ ਨੂੰ ਪ੍ਰਗਟ ਕਰਨ ਦਾ ਇਕ ਸ਼ਕਤੀਸ਼ਾਲੀ ਮਾਧਿਅਮ ਹੈ ਅਤੇ ਹਰ ਭਾਸ਼ਾ ਦੀ ਆਪਣੀ ਮਹੱਤਤਾ ਅਤੇ ਸੁੰਦਰਤਾ ਹੁੰਦੀ ਹੈ। ਵਿਦਿਆਰਥੀਆਂ ਦੀ ਉਤਸ਼ਾਹਪੂਰਨ ਭਾਗੀਦਾਰੀ ਨੇ ਹਿੰਦੀ ਦਿਵਸ ਸਮਾਗਮ ਨੂੰ ਯਾਦਗਾਰ ਬਣਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਪਿੰਡ ਓਡਰਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਅਗਲੀ ਖ਼ਬਰ ਬਹਿ ਵਿਧੀਆ ਦੇ ਛਿੰਝ ਮੇਲੇ ’ਚ ਜਨਰਲ ਸਕੱਤਰ ਸ਼ਾਹੀ ਮੁੱਖ ਮਹਿਮਾਨ ਵਜੋਂ ਪਹੁੰਚੇ
Ad Position 24