20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਬਿਰਧ ਆਸ਼ਰਮ ’ਚ ਮੈਡੀਕਲ ਜਾਂਚ ਕੈਂਪ ਲਗਾਇਆ

ਅੱਡਾ ਸਰਾਂ, 13 ਸਤੰਬਰ (ਹਰਜਿੰਦਰ ਸਿੰਘ ਮਸੀਤੀ)-ਪਿੰਡ ਦੇਹਰੀਵਾਲ ਵਿਖੇ ਸਮਾਜ ਸੇਵੀ ਪ੍ਰਵਾਸੀ ਭਾਰਤੀ ਜਵਾਹਰ ਸਿੰਘ ਪੱਡਾ ਤੇ ਉਨ੍ਹਾਂ ਦੇ ਪਰਿਵਾਰ ਵਲੋਂ ਬੇਸਹਾਰਿਆਂ ਲਈ ਚਲਾਏ ਜਾ ਰਹੇ ਗੁਰੂ ਨਾਨਕ ਬਿਰਧ ਆਸ਼ਰਮ ਵਿਖੇ ਮੈਡੀਕਲ ਜਾਂਚ ਕੈਂਪ ਲਾਇਆ। ਇਸ ਮੌਕੇ ਵੇਵਜ਼ ਹਸਪਤਾਲ ਟਾਂਡਾ ਦੇ ਡਾ.

Ad Position 21
No active advertisement
ਅਜੀਤ ਡੈਸਕ 14-09-2026
ਅੱਡਾ ਸਰਾਂ, 13 ਸਤੰਬਰ (ਹਰਜਿੰਦਰ ਸਿੰਘ ਮਸੀਤੀ)-ਪਿੰਡ ਦੇਹਰੀਵਾਲ ਵਿਖੇ ਸਮਾਜ ਸੇਵੀ ਪ੍ਰਵਾਸੀ ਭਾਰਤੀ ਜਵਾਹਰ ਸਿੰਘ ਪੱਡਾ ਤੇ ਉਨ੍ਹਾਂ ਦੇ ਪਰਿਵਾਰ ਵਲੋਂ ਬੇਸਹਾਰਿਆਂ ਲਈ ਚਲਾਏ ਜਾ ਰਹੇ ਗੁਰੂ ਨਾਨਕ ਬਿਰਧ ਆਸ਼ਰਮ ਵਿਖੇ ਮੈਡੀਕਲ ਜਾਂਚ ਕੈਂਪ ਲਾਇਆ। ਇਸ ਮੌਕੇ ਵੇਵਜ਼ ਹਸਪਤਾਲ ਟਾਂਡਾ ਦੇ ਡਾ. ਲਵਪ੍ਰੀਤ ਸਿੰਘ ਪਾਬਲਾ, ਪ੍ਰਭਜੋਤ ਸਿੰਘ, ਅਮਨਦੀਪ ਕੌਰ, ਸਿਮਰਨਜੀਤ ਕੌਰ, ਰਜਿੰਦਰ ਸਿੰਘ ਜੌਹਲ ਨੇ ਆਸ਼ਰਮ ਵਿਚ ਰਹਿੰਦੇ ਮੈਂਬਰਾਂ ਦੀ ਮੈਡੀਕਲ ਜਾਂਚ ਕਰਦੇ ਹੋਏ ਦਵਾਈਆਂ ਵੀ ਦਿੱਤੀਆਂ। ਇਸ ਮੌਕੇ ਡਾ. ਪਾਬਲਾ ਨੇ ਆਸ਼ਰਮ ਵਿਚ ਰਹਿ ਰਹੇ ਬਜ਼ੁਰਗਾਂ ਨੂੰ ਸਿਹਤ ਦੀ ਸੇਵਾ ਸੰਭਾਲ ਸੰਬੰਧੀ ਸਿਹਤ ਸਲਾਹਕਾਰੀਆਂ ਤੋਂ ਜਾਣੂ ਕਰਵਾਇਆ। ਇਸ ਮੌਕੇ ਆਸ਼ਰਮ ਦੇ ਪ੍ਰਬੰਧਕਾਂ ਨੇ ਡਾ. ਪਾਬਲਾ ਤੇ ਹਸਪਤਾਲ ਦੀ ਟੀਮ ਦਾ ਧੰਨਵਾਦ ਕਰਦਿਆਂ ਸਨਮਾਨਿਤ ਕੀਤਾ। ਇਸ ਮੌਕੇ ਗੁਰਦੀਪ ਸਿੰਘ ਦੇਹਰੀਵਾਲ, ਬਖ਼ਸ਼ੀਸ਼ ਸਿੰਘ, ਰਾਜ ਕੁਮਾਰ, ਕੁਲਦੀਪ ਸਿੰਘ, ਸਤਨਾਮ ਸਿੰਘ, ਚੰਨਣ ਸਿੰਘ, ਗੁਲਜ਼ਾਰੀ ਲਾਲ, ਲਾਡੀ ਮਲਹੋਤਰਾ, ਦੀਪਕ ਕੁਮਾਰ, ਪ੍ਰਦੀਪ ਕੁਮਾਰ, ਸੁਰਿੰਦਰ ਸਿੰਘ, ਸੋਨੀਆ, ਨੀਰੂ, ਦਰਸ਼ਨ ਕੌਰ, ਪਰਮਜੀਤ ਕੌਰ, ਅਮਨ, ਰਾਣੀ, ਸੁਰਜੀਤ ਸਿੰਘ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਚੱਬੇਵਾਲ ’ਚ ਸਵੀਪ ਤਹਿਤ ਦੋ ਰੋਜ਼ਾ ਕੈਂਪ ਲਗਾਇਆ ਅਗਲੀ ਖ਼ਬਰ ਪਸ਼ੂਆਂ ਦੇ ਇਲਾਜ ਲਈ ਬਣ ਰਹੀ ਸ਼ੈੱਡ ਲਈ 2.50 ਕੁਇੰਟਲ ਸਰੀਆ ਭੇਟ
Ad Position 24