13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਚੱਬੇਵਾਲ ’ਚ ਸਵੀਪ ਤਹਿਤ ਦੋ ਰੋਜ਼ਾ ਕੈਂਪ ਲਗਾਇਆ

ਚੱਬੇਵਾਲ, 13 ਸਤੰਬਰ (ਰਾਜੀਵ ਭਾਰਦਵਾਜ)-ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਦੀ ਰਹਿਨੁਮਾਈ ਅਤੇ ਡਾਇਰੈਕਟਰ ਡਾ. ਮਨਜੀਤ ਕੌਰ ਦੀ ਯੋਗ ਅਗਵਾਈ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਫ਼ਾਰ ਵੁਮੈਨ ਚੱਬੇਵਾਲ ਵਿਖੇ ਸਵੀਪ ਗਤੀਵਿਧੀਆਂ ਤਹਿਤ ਦੋ ਰੋਜ਼ਾ ਕੈਂਪ ਲਗਾਇਆ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਚੱਬੇਵਾਲ, 13 ਸਤੰਬਰ (ਰਾਜੀਵ ਭਾਰਦਵਾਜ)-ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਦੀ ਰਹਿਨੁਮਾਈ ਅਤੇ ਡਾਇਰੈਕਟਰ ਡਾ. ਮਨਜੀਤ ਕੌਰ ਦੀ ਯੋਗ ਅਗਵਾਈ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਫ਼ਾਰ ਵੁਮੈਨ ਚੱਬੇਵਾਲ ਵਿਖੇ ਸਵੀਪ ਗਤੀਵਿਧੀਆਂ ਤਹਿਤ ਦੋ ਰੋਜ਼ਾ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਸੀ ਕਲਾਂ ਦੇ ਪ੍ਰਿੰ. ਜਤਿੰਦਰ ਸਿੰਘ ਨੇ ਬੁਲਾਰੇ ਵਜੋਂ ਸ਼ਿਰਕਤ ਕੀਤੀ ਅਤੇ ਸਵੀਪ ਦੇ ਤਹਿਤ ਵਿਦਿਆਰਥੀਆਂ ਨੂੰ ਵੋਟਾਂ ਦੇ ਮਹੱਤਵ ਅਤੇ ਲੋਕ ਤਾਂਤਰਿਕ ਪ੍ਰਕਿਰਿਆ ’ਚ ਵੱਧ-ਚੜ ਕੇ ਹਿੱਸਾ ਲੈਣ ਬਾਰੇ ਜਾਗਰੂਕ ਕੀਤਾ। ਕੈਂਪ ਦੇ ਪਹਿਲੇ ਦਿਨ ਵੋਟਰ ਜਾਗਰੂਕਤਾ ਬਾਰੇ ਚਾਨਣਾ ਪਾਇਆ ਗਿਆ। ਕੈਂਪ ਦੇ ਦੂਜੇ ਦਿਨ ਹਲਕਾ ਚੱਬੇਵਾਲ ਦੇ ਅਧੀਨ ਆਉਂਦੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਦੇ ਮਹਿੰਦੀ ਮੁਕਾਬਲੇ ਕਰਵਾਏ ਗਏ ਜਿਸ ਦੌਰਾਨ ਸੰਤ ਬਾਬਾ ਹਰੀ ਸਿੰਘ ਮੈਮੋਰੀਅਲ ਵੁਮੈਨ ਕਾਲਜ ਚੇਲਾ, ਸੈਂਟ ਸੋਲਜਰ ਕਾਲਜ ਚੱਬੇਵਾਲ, ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਹੰਦੋਵਾਲ ਦੇ ਨੋਡਲ ਅਫ਼ਸਰ ਮੌਜੂਦ ਰਹੇ। ਇਸ ਮੌਕੇ ਡਾ. ਮਨਜੀਤ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਵਿਦਿਆਰਥਣਾਂ ਨੂੰ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਰਬਜੀਤ ਸਿੰਘ ਇੰਚਾਰਜ ਸਕਾਲਰਸ਼ਿਪ, ਮੀਨਾ ਕੁਮਾਰੀ, ਨਵਜੋਤ ਕੌਰ, ਨੀਲਮ ਸ਼ਰਮਾ ਅਤੇ ਕਾਲਜ ਦਾ ਸਟਾਫ਼ ਅਤੇ ਵਿਦਿਆਰਥਣਾਂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪ੍ਰਿੰ. ਡਾ. ਪਰਵਿੰਦਰ ਸਿੰਘ ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ ਦੇ ਪ੍ਰਧਾਨ ਚੁਣੇ ਗਏ ਅਗਲੀ ਖ਼ਬਰ ਬਿਰਧ ਆਸ਼ਰਮ ’ਚ ਮੈਡੀਕਲ ਜਾਂਚ ਕੈਂਪ ਲਗਾਇਆ
Ad Position 24