ਜੇ.ਸੀ.ਡੀ.ਏ.ਵੀ. ਕਾਲਜ ਦਸੂਹਾ ਦੇ ਹੋਣਹਾਰ ਵਿਦਿਆਰਥੀ।
ਡੀ.ਏ.ਵੀ. ਕਾਲਜ ਦਸੂਹਾ ਦੇ ਵਿਦਿਆਰਥੀਆਂ ਨੇ ਬੀ.ਏ. ਚੌਥੇ ਸਮੈਸਟਰ ਦੇ ਨਤੀਜਿਆਂ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ
ਦਸੂਹਾ, 16 ਸਤੰਬਰ (ਭੁੱਲਰ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਬੀ. ਏ.
ਦਸੂਹਾ, 16 ਸਤੰਬਰ (ਭੁੱਲਰ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਬੀ.ਏ. ਚੌਥੇ ਸਮੈਸਟਰ ਦੇ ਨਤੀਜਿਆਂ ਵਿੱਚ ਜੇ.ਸੀ.ਡੀ.ਏ.ਵੀ. ਕਾਲਜ ਦਸੂਹਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਆਰਾਧਨਾ ਨੇ 7.92 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਕਾਲਜ ਵਿੱਚ ਪਹਿਲਾ ਸਥਾਨ ਹਾਸਲ, ਅਮਨਪ੍ਰੀਤ ਕੌਰ ਨੇ 7.83 ਨਾਲ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਅਰਪਿਤ ਅਤੇ ਮੁਸਕਾਨ ਨੇ 7.67 ਐਸ.ਜੀ.ਪੀ.ਏ. ਹਾਸਲ ਕਰਕੇ ਸਾਂਝੇ ਤੌਰ ’ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਭਾਨੂੰ ਗੁਪਤਾ ਨੇ ਸਾਰੇ ਸਫਲ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਲਗਨ, ਮਾਪਿਆਂ ਦਾ ਸਹਿਯੋਗ ਅਤੇ ਅਧਿਆਪਕਾਂ ਦੀ ਮਿਹਨਤ ਇਸ ਸ਼ਾਨਦਾਰ ਸਫਲਤਾ ਦਾ ਮੁੱਖ ਕਾਰਨ ਹੈ। ਡਾ. ਗੁਪਤਾ ਨੇ ਕਾਲਜ ਦੇ ਮਿਹਨਤੀ ਸਟਾਫ਼ ਨੂੰ ਵੀ ਇਸ ਉਪਲਬਧੀ ਦਾ ਸਿਹਰਾ ਦਿੰਦਿਆਂ ਕਿਹਾ ਕਿ ਅਧਿਆਪਕਾਂ ਦੀ ਨਿਰੰਤਰ ਰਹਿਨੁਮਾਈ ਅਤੇ ਸਮਰਪਣ ਕਾਰਨ ਵਿਦਿਆਰਥੀ ਹਰ ਖੇਤਰ ਵਿਚ ਉੱਚ ਪ੍ਰਾਪਤੀਆਂ ਕਰ ਰਹੇ ਹਨ।