ਸਮੂਹ ਅਧਿਆਪਕ ਜਥੇਬੰਦੀਆਂ ਦੇ ਆਗੂ ਗੈਰ-ਵਿੱਦਿਅਕ ਕੰਮਾਂ ਦੇ ਬਾਈਕਾਟ ਦਾ ਨੋਟਿਸ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ/ਸੈਕੰਡਰੀ) ਹਰਜਿੰਦਰ ਕੌਰ ਨੂੰ ਸੌਂਪਦੇ ਹੋਏ।
ਅਧਿਆਪਕ ਜਥੇਬੰਦੀਆਂ ਵਲੋਂ ਥੋਪੇ ਜਾਂਦੇ ਗ਼ੈਰ-ਵਿੱਦਿਅਕ ਕੰਮਾਂ ਦੇ ਬਾਈਕਾਟ ਦਾ ਐਲਾਨ
ਹੁਸ਼ਿਆਰਪੁਰ, 16 ਸਤੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਦੇ ਸੱਦੇ ‘ਤੇ ਜ਼ਿਲ੍ਹਾ ਹੁਸ਼ਿਆਰਪੁਰ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਵਲੋਂ ਅਧਿਆਪਕਾਂ ਤੋਂ ਜਬਰੀ ਲਏ ਜਾ ਰਹੇ ਗੈਰ-ਵਿੱਦਿਅਕ ਕੰਮਾਂ ਦੇ ਬਾਈਕਾਟ ਦਾ ਨੋਟਿਸ ਵਧੀਕ ਡਿਪਟੀ ਕਮਿਸ਼ਨਰ ਕੈਪਟਨ ਗੁਰਪ੍ਰੀਤ ਕੌਰ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ/ਸੈਕੰਡਰੀ) ਹਰਜਿੰਦਰ ਕੌਰ ਰਾਹੀਂ ਡਾਇਰੈਕਟਰ ਸਕੂਲ ਸਿੱਖਿਆ ਪੰਜਾਬ ਨੂੰ ਨੋਟਿਸ ਭੇਜੇ ਗਏ। ਇਸ ਮੌਕੇ ਬੀ.
ਹੁਸ਼ਿਆਰਪੁਰ, 16 ਸਤੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਦੇ ਸੱਦੇ ‘ਤੇ ਜ਼ਿਲ੍ਹਾ ਹੁਸ਼ਿਆਰਪੁਰ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਵਲੋਂ ਅਧਿਆਪਕਾਂ ਤੋਂ ਜਬਰੀ ਲਏ ਜਾ ਰਹੇ ਗੈਰ-ਵਿੱਦਿਅਕ ਕੰਮਾਂ ਦੇ ਬਾਈਕਾਟ ਦਾ ਨੋਟਿਸ ਵਧੀਕ ਡਿਪਟੀ ਕਮਿਸ਼ਨਰ ਕੈਪਟਨ ਗੁਰਪ੍ਰੀਤ ਕੌਰ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ/ਸੈਕੰਡਰੀ) ਹਰਜਿੰਦਰ ਕੌਰ ਰਾਹੀਂ ਡਾਇਰੈਕਟਰ ਸਕੂਲ ਸਿੱਖਿਆ ਪੰਜਾਬ ਨੂੰ ਨੋਟਿਸ ਭੇਜੇ ਗਏ। ਇਸ ਮੌਕੇ ਬੀ.ਐੱਡ. ਅਧਿਆਪਕ ਫ਼ਰੰਟ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਰਾਜਾ, ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ (ਡੀ.ਟੀ.ਐੱਫ਼.) ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਡਾਨਸੀਵਾਲ, ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਦੇ ਦੋਆਬਾ ਜੋਨ ਕਨਵੀਨਰ ਇੰਦਰ ਸੁਖਦੀਪ ਸਿੰਘ ਓਢਰਾ, ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਦਸੂਹਾ ਅਤੇ ਜੁਆਇੰਟ ਸਕੱਤਰ ਪ੍ਰਵੀਨ ਸ਼ੇਰਪੁਰ ਨੇ ਦੱਸਿਆ ਕਿ ਸਕੂਲ ਦੀ ਚਾਰਦੀਵਾਰੀ ਦੇ ਅੰਦਰ ਅਤੇ ਬਾਹਰ ਅਧਿਆਪਕਾਂ ਉੱਪਰ ਗੈਰ ਵਿੱਦਿਅਕ ਕੰਮਾਂ ਦੇ ਪਾਏ ਜਾ ਰਹੇ ਅੰਤਾਂ ਦੇ ਭਾਰ ਕਾਰਨ ਵਿਦਿਆਰਥੀਆਂ ਦੀ ਸਿੱਖਿਆ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਕਈ ਮਹੀਨਿਆਂ ਤੋਂ ਸਕੂਲਾਂ ਵਿਚੋਂ ਅਧਿਆਪਕਾਂ ਨੂੰ ਐੱਸ.ਡੀ.ਐੱਮ. ਦਫ਼ਤਰਾਂ ਵਿਚ ਤਾਇਨਾਤ ਕਰਕੇ ਉਨ੍ਹਾਂ ਤੋਂ ਜਬਰੀ ਕਲਰਕਾਂ ਦਾ ਕੰਮ ਲਿਆ ਜਾ ਰਿਹਾ ਹੈ, ਜਿਸ ਨਾਲ ਸੂਬੇ ਦਾ ਵਿੱਦਿਅਕ ਮਾਹੌਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਪਿਆ ਹੈ। ਇਸ ਤਰ੍ਹਾਂ ਅਧਿਆਪਕ ਹੁਣ ਅੱਗੇ ਤੋ ਵੱਖ-ਵੱਖ ਕੰਮਾਂ ‘ਤੇ ਲਗਾਈਆ ਜਾਣ ਵਾਲੀਆਂ ਨਵੀਆਂ ਗ਼ੈਰ-ਵਿੱਦਿਅਕ ਕੰਮਾਂ ਦਾ ਮੁਕੰਮਲ ਬਾਈਕਾਟ ਰੱਖਣਗੇ। ਇਸ ਮੌਕੇ ਰਜਿੰਦਰ ਹੇਜਮਾਂ, ਗੁਰਪ੍ਰੀਤ ਸਿੰਘ ਨੌਰੰਗਾਬਾਦ, ਮਨਿੰਦਰ ਮੱਛਰੀਵਾਲ, ਗੁਰਪਾਲ ਸਿੰਘ, ਬਲਜਿੰਦਰ ਸਹੋਤਾ, ਦਲਜੀਤ ਸਿੰਘ, ਸਰਬਜੀਤ ਸਿੰਘ, ਗੁਰਦੀਪ ਸਿੰਘ ਬਸੀ ਅਲੀ ਖਾਂ, ਵਰਿੰਦਰ ਸੈਣੀ ਅਤੇ ਰਾਕੇਸ਼ ਕੁਮਾਰ ਆਦਿ ਅਧਿਆਪਕ ਆਗੂ ਵੀ ਹਾਜ਼ਰ ਸਨ।