17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਅਜੀਤ, ਜਲੰਧਰ ਐਸ.ਪੀ.ਐਨ. ਕਾਲਜ ਵਿਚ ਓਜ਼ੋਨ ਪਰਤ ਦੀ ਸੰਭਾਲ ਸੰਬੰਧੀ ਜਾਗਰੂਕਤਾ ਮੁਹਿੰਮ

ਮੁਕੇਰੀਆਂ, 16 ਸਤੰਬਰ (ਰਾਮਗੜ੍ਹੀਆ)- ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਾ (ਐਸ. ਪੀ.

Ad Position 21
No active advertisement
ਸਨਿਚਰਵਾਰ, 1 ਅਗਸਤ, 2026 17-09-2026
ਮੁਕੇਰੀਆਂ, 16 ਸਤੰਬਰ (ਰਾਮਗੜ੍ਹੀਆ)- ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਾ (ਐਸ.ਪੀ.ਐਨ. ਕਾਲਜ) ਮੁਕੇਰੀਆਂ ਵਿਚ ਓਜ਼ੋਨ ਪਰਤ ਦੀ ਸੰਭਾਲ ਸਬੰਧੀ ਅੰਤਰਰਾਸ਼ਟਰੀ ਦਿਵਸ ਮੌਕੇ ਜੀਵ ਵਿਗਿਆਨ ਵਿਭਾਗ ਵਲੋਂ ਰੈੱਡ ਰਿਬਨ ਅਤੇ ਯੂਥ ਕਲੱਬ ਦੇ ਸਹਿਯੋਗ ਨਾਲ, ਆਈ.ਕਿਊ.ਏ.ਐਸ. ਦੀ ਅਗਵਾਈ ਹੇਠ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦਾ ਉਦੇਸ਼ ਵਿਦਿਆਰਥੀਆਂ ਨੂੰ ਧਰਤੀ ਉੱਤੇ ਜੀਵਨ ਦੀ ਹੋਂਦ ਲਈ ਓਜ਼ੋਨ ਪਰਤ ਦੀ ਮਹੱਤਤਾ ਤੋਂ ਜਾਣੂੰ ਕਰਵਾਉਣਾ ਅਤੇ ਵਾਤਾਵਰਨ ਪ੍ਰਤੀ ਜ਼ਿੰਮੇਵਾਰ ਵਿਹਾਰ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਸਮੀਰ ਸ਼ਰਮਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੀਆਂ ਵਾਤਾਵਰਨਕ ਚੁਣੌਤੀਆਂ ਨਾਲ ਨਜਿੱਠਣ ਵਿੱਚ ਨੌਜਵਾਨਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸੰਭਾਲ ਲਈ ਜਾਗਰੂਕਤਾ ਦੇ ਨਾਲ-ਨਾਲ ਜ਼ਿੰਮੇਵਾਰ ਵਿਹਾਰ ਅਤੇ ਸਰਗਰਮ ਭਾਗੀਦਾਰੀ ਵੀ ਜ਼ਰੂਰੀ ਹੈ। ਜੀਵ ਵਿਗਿਆਨ ਵਿਭਾਗ ਦੇ ਮੁਖੀ ਡਾ. ਗੁਰਪ੍ਰੀਤ ਕੌਰ ਨੇ ਓਜ਼ੋਨ ਪਰਤ, ਇਸ ਦੀ ਮਹੱਤਤਾ ਅਤੇ ਇਸ ਦੇ ਘਟਣ ਨਾਲ ਪੈਦਾ ਹੋਣ ਵਾਲੇ ਖ਼ਤਰਿਆਂ ਸਬੰਧੀ ਜਾਣਕਾਰੀ ਭਰਪੂਰ ਭਾਸ਼ਣ ਦਿੱਤਾ। ਉਨ੍ਹਾਂ ਓਜ਼ੋਨ ਪਰਤ ਦੇ ਘਟਣ ਦੇ ਮੁੱਖ ਕਾਰਨਾਂ ਅਤੇ ਇਸ ਦੇ ਪ੍ਰਭਾਵਾਂ ਬਾਰੇ ਵੀ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਰੈੱਡ ਰਿਬਨ ਅਤੇ ਯੂਥ ਕਲੱਬ ਦੀ ਇੰਚਾਰਜ ਪ੍ਰੋ. ਅਨੁਰਾਧਾ ਨੇ ਕਲੱਬ ਦੀ ਕਾਰਜਪ੍ਰਣਾਲੀ ਅਤੇ ਵਿਦਿਆਰਥੀਆਂ ਤੇ ਸਮਾਜ ਵਿੱਚ ਜਾਗਰੂਕਤਾ ਪੈਦਾ ਕਰਨ ਵਿੱਚ ਇਸ ਦੀ ਭੂਮਿਕਾ ਬਾਰੇ ਜਾਣਕਾਰੀ ਦਿੱਤੀ। ਵਿਦਿਆਰਥੀਆਂ ਨੂੰ ਵਿਸ਼ੇ ਨਾਲ ਸਬੰਧਿਤ ਆਪਣੀ ਸਿਰਜਣਾਤਮਕਤਾ ਅਤੇ ਵਿਚਾਰ ਪ੍ਰਗਟ ਕਰਨ ਲਈ ਪੋਸਟਰ ਬਣਾਉਣ ਅਤੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ। ਪੋਸਟਰ ਬਣਾਉਣ ਮੁਕਾਬਲੇ ਵਿੱਚ ਮਨਦੀਪ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਰਿਤਿਕਾ ਅਤੇ ਰਮਨਪ੍ਰੀਤ ਨੇ ਸਾਂਝੇ ਤੌਰ ’ਤੇ ਦੂਜਾ ਸਥਾਨ ਅਤੇ ਰਘੂਨੰਦਨ ਨੇ ਤੀਜਾ ਸਥਾਨ ਹਾਸਲ ਕੀਤਾ। ਭਾਸ਼ਣ ਮੁਕਾਬਲੇ ਵਿੱਚ ਗਣੇਸ਼ ਨੇ ਪਹਿਲਾ ਸਥਾਨ, ਲਕਸ਼ਿਤਾ ਨੇ ਦੂਜਾ ਸਥਾਨ ਅਤੇ ਨਵਨੀਤ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਜੀਵ ਵਿਗਿਆਨ ਵਿਭਾਗ ਦੀ ਮੁਖੀ ਡਾ. ਗੁਰਪ੍ਰੀਤ ਕੌਰ ਵੱਲੋਂ ਕਾਲਜ ਪ੍ਰਬੰਧਕੀ ਕਮੇਟੀ ਅਤੇ ਪ੍ਰਿੰਸੀਪਲ ਡਾ. ਸਮੀਰ ਸ਼ਰਮਾ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਗਰਲਜ਼ ਕਾਲਜ ਦੀ ਵਿਦਿਆਰਥਣ ਹਰਲੀਨ ਕੌਰ ਨੇ ਮਾਰੀ ਬਾਜ਼ੀ, ਪੰਜਾਬ ਪੁਲਿਸ ਵਿਚ ਬਤੌਰ ਕਾਂਸਟੇਬਲ ਨਿਯੁਕਤ ਹੋ ਕੇ ਵਧਾਇਆ... ਅਗਲੀ ਖ਼ਬਰ ਜਦੋਂ ਕਾਰ ਦਾ ਅਲਾਰਮ ਵੱਜਣ ’ਤੇ ਚੋਰਾਂ ਨੂੰ ਗੱਡੀ ਛੱਡ ਕੇ ਭੱਜਣਾ ਪਿਆ
Ad Position 24