16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਚੈੱਕਅਪ ਕੈਂਪ ਲਗਾਇਆ

ਹੁਸ਼ਿਆਰਪੁਰ, 16 ਸਤੰਬਰ (ਨਰਿੰਦਰ ਸਿੰਘ ਬੱਡਲਾ)-ਰੋਟਰੀ ਕਲੱਬ ਹੁਸ਼ਿਆਰਪੁਰ ਮਿਡ ਟਾਊਨ, ਮੈਕਸ ਸੁਪਰ ਸਪੈਸ਼ਲਿਟੀ ਹਸਪਤਾਲ ਮੋਹਾਲੀ ਅਤੇ ਕਨਵਰ ਹਸਪਤਾਲ ਦੇ ਸਹਿਯੋਗ ਨਾਲ ਅਗਰਵਾਲ ਭਵਨ ਹੁਸ਼ਿਆਰਪੁਰ ਵਿਖੇ ਮੁਫ਼ਤ ਮੈਗਾ ਹੈਲਥ ਚੈੱਕਅਪ ਕੈਂਪ ਲਗਾਇਆ ਗਿਆ। ਕੈਂਪ ‘ਚ ਮੈਕਸ ਹਸਪਤਾਲ ਮੁਹਾਲੀ ਤੋਂ ਆਏ ਮਾਹਿਰ ਡਾਕਟਰਾਂ ਦੀ ਟੀਮ ਨੇ ਵੱਖ-ਵੱਖ ਬਿਮਾਰੀਆਂ ਨਾਲ ਮਰੀਜ਼ਾਂ ਦੀ ਜਾਂਚ ਕੀਤੀ।

Ad Position 21
No active advertisement
ਅਜੀਤ ਡੈਸਕ 17-09-2026
ਹੁਸ਼ਿਆਰਪੁਰ, 16 ਸਤੰਬਰ (ਨਰਿੰਦਰ ਸਿੰਘ ਬੱਡਲਾ)-ਰੋਟਰੀ ਕਲੱਬ ਹੁਸ਼ਿਆਰਪੁਰ ਮਿਡ ਟਾਊਨ, ਮੈਕਸ ਸੁਪਰ ਸਪੈਸ਼ਲਿਟੀ ਹਸਪਤਾਲ ਮੋਹਾਲੀ ਅਤੇ ਕਨਵਰ ਹਸਪਤਾਲ ਦੇ ਸਹਿਯੋਗ ਨਾਲ ਅਗਰਵਾਲ ਭਵਨ ਹੁਸ਼ਿਆਰਪੁਰ ਵਿਖੇ ਮੁਫ਼ਤ ਮੈਗਾ ਹੈਲਥ ਚੈੱਕਅਪ ਕੈਂਪ ਲਗਾਇਆ ਗਿਆ। ਕੈਂਪ ‘ਚ ਮੈਕਸ ਹਸਪਤਾਲ ਮੁਹਾਲੀ ਤੋਂ ਆਏ ਮਾਹਿਰ ਡਾਕਟਰਾਂ ਦੀ ਟੀਮ ਨੇ ਵੱਖ-ਵੱਖ ਬਿਮਾਰੀਆਂ ਨਾਲ ਮਰੀਜ਼ਾਂ ਦੀ ਜਾਂਚ ਕੀਤੀ। ਇਸ ਮੌਕੇ ਡਾ. ਸੁਖਨ (ਐੱਮ.ਐੱਸ. ਆਰਥੋ) ਨੇ ਹੱਡੀਆਂ ਅਤੇ ਜੋੜਾਂ ਨਾਲ ਸਬੰਧਿਤ ਸਮੱਸਿਆਵਾਂ ਵਾਲੇ ਮਰੀਜ਼ਾਂ ਦੀ ਜਾਂਚ ਕੀਤੀ। ਡਾ. ਨਿਤਿਨ (ਫਿਜ਼ਿਓਥੈਰਾਪਿਸਟ) ਨੇ ਫਿਜ਼ਿਓਥੈਰਾਪੀ ਅਤੇ ਦਰਦ ਪ੍ਰਬੰਧਨ ਸਬੰਧੀ ਸਲਾਹ ਦਿੱਤੀ। ਡਾ. ਅਮਿਤੋਜ਼ ਸਿੰਘ (ਡੀ . ਐੱਮ. ਕਾਰਡੀਓਲੋਜੀ) ਨੇ ਦਿਲ ਦੇ ਰੋਗਾਂ ਨਾਲ ਸਬੰਧਿਤ ਮਰੀਜ਼ਾਂ ਦੀ ਜਾਂਚ ਕਰਕੇ ਲੋੜੀਂਦੇ ਸੁਝਾਅ ਦਿੱਤੇ। ਡਾ. ਇੰਦਰਾ ਭੱਲਾ (ਗੈਸਟਰੋਲੋਜਿਸਟ) ਨੇ ਪੇਟ ਅਤੇ ਪਾਚਨ ਤੰਤਰ ਨਾਲ ਜੁੜੀਆਂ ਬਿਮਾਰੀਆਂ ਬਾਰੇ ਮਰੀਜ਼ਾਂ ਨੂੰ ਜਾਗਰੂਕ ਕੀਤਾ, ਜਦਕਿ ਡਾ. ਵਿਜੇਂਦਰ ਐੱਸ. ਕਨਵਰ (ਯੂਰੋਲੋਜਿਸਟ) ਨੇ ਕਿਡਨੀ ਅਤੇ ਮੂਤਰ ਰੋਗਾਂ ਨਾਲ ਸਬੰਧਿਤ ਸਮੱਸਿਆਵਾਂ ਦੀ ਜਾਂਚ ਕੀਤੀ। ਕੈਂਪ ਦੌਰਾਨ ਮਰੀਜ਼ਾਂ ਦੇ ਵੱਖ-ਵੱਖ ਟੈੱਸਟ ਵੀ ਮੁਫ਼ਤ ਕੀਤੇ ਗਏ। ਕਲੱਬ ਦੇ ਪ੍ਰਧਾਨ ਰਾਕੇਸ਼ ਕਪੂਰ ਨੇ ਕਿਹਾ ਕਿ ਕਲੱਬ ਵੱਲੋਂ ਸਿਹਤ, ਸਿੱਖਿਆ ਅਤੇ ਸਮਾਜ ਸੇਵਾ ਨਾਲ ਜੁੜੇ ਪ੍ਰੋਜੈਕਟ ਲਗਾਤਾਰ ਚਲਾਏ ਜਾ ਰਹੇ ਹਨ। ਕਲੱਬ ਦੇ ਸਕੱਤਰ ਇੰਦਰਪਾਲ ਸਿੰਘ ਸਚਦੇਵਾ ਅਤੇ ਪ੍ਰੋਜੈਕਟ ਚੇਅਰਮੈਨ ਪਰਵੀਨ ਪੱਬੀ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਰੋਟੇਰੀਅਨ ਸਤੀਸ਼ ਗੁਪਤਾ, ਜੋਗਿੰਦਰ ਸਿੰਘ, ਅਤੁਲ ਚੌਧਰੀ, ਜਤਿੰਦਰ ਦੁੱਗਲ, ਪਰਵੀਨ ਪਲਿਆਲ, ਮਨੋਜ ਓਹਰੀ, ਤਜਿੰਦਰ ਓਹਰੀ, ਜਤਿੰਦਰ ਕੁਮਾਰ, ਬਿੰਦਰ ਸਿੰਘ, ਗੋਪਾਲ ਵਾਸੁਦੇਵਾ, ਡੀ.ਪੀ. ਕਥੂਰੀਆ ਅਤੇ ਐੱਲ.ਐੱਨ. ਵਰਮਾ ਸਮੇਤ ਹੋਰ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ’ਚ ਸ਼ਾਮ 6 ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ : ਡੀ.ਸੀ ਅਗਲੀ ਖ਼ਬਰ 6 ਵਾਂ ਸਾਲਾਨਾ ਨਿਸ਼ਕਾਮ ਕਥਾ, ਕੀਰਤਨ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ
Ad Position 24