16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਟਾਂਡਾ ਵਿਖੇ ਡਰੋਨ ਸ਼ੋਅ ਚਲਾਇਆ

ਟਾਂਡਾ ਉੜਮੁੜ, 16 ਸਤੰਬਰ (ਕੁਲਬੀਰ ਸਿੰਘ ਗੁਰਾਇਆ)- ਪੰਜਾਬ ਸਰਕਾਰ ਵੱਲੋਂ ਗੁਰੂ ਰਵਿਦਾਸ ਦੇ 650ਵੇਂ ਜਨਮ ਦਿਵਸ ਨੂੰ ਸਮਰਪਿਤ ਡਰੋਨ ਸ਼ੋਅ ਦੀ ਲੜੀ ਤਹਿਤ ਮੰਗਲਵਾਰ ਸ਼ਾਮ ਟਾਂਡਾ ਵਿਖੇ ਸ਼ਾਨਦਾਰ ਡਰੋਨ ਸ਼ੋਅ ਕਰਾਇਆ ਗਿਆ ਜਿਸ ਵਿਚ 500 ਡਰੋਨਾਂ ਨੇ ਅਸਮਾਨ ਵਿਚ ਗੁਰੂ ਜੀ ਦੀਆਂ ਮਹਾਨ ਸਿੱਖਿਆਵਾਂ, ਸੱਚੀ ਸੁੱਚੀ ਕਿਰਤ ਅਤੇ ਫ਼ਲਸਫ਼ੇ ਬਾਰੇ ਬਾਕਮਾਲ ਪੇਸ਼ਕਾਰੀ ਕੀਤੀ। ਸ਼ੋਅ ਦੌਰਾਨ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਫ਼ਲਸਫ਼ੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਗਿਆ ਜਿਸ ਵਿਚ ਗੁਰੂ ਜੀ ਦੇ ਬਰਾਬਰੀ, ਭਾਈਚਾਰਕ ਸਾਂਝ, ਦਇਆ, ਸਮਾਜਿਕ ਨਿਆਂ ਅਤੇ ਮਨੁੱਖੀ ਸਨਮਾਨ ਦਾ ਸਦੀਵੀ ਸੰਦੇਸ਼ ਦੀ ਪੇਸ਼ਕਾਰੀ ਕੀਤੀ ਗਈ ।

Ad Position 21
No active advertisement
ਅਜੀਤ ਡੈਸਕ 17-09-2026
ਟਾਂਡਾ ਉੜਮੁੜ, 16 ਸਤੰਬਰ (ਕੁਲਬੀਰ ਸਿੰਘ ਗੁਰਾਇਆ)- ਪੰਜਾਬ ਸਰਕਾਰ ਵੱਲੋਂ ਗੁਰੂ ਰਵਿਦਾਸ ਦੇ 650ਵੇਂ ਜਨਮ ਦਿਵਸ ਨੂੰ ਸਮਰਪਿਤ ਡਰੋਨ ਸ਼ੋਅ ਦੀ ਲੜੀ ਤਹਿਤ ਮੰਗਲਵਾਰ ਸ਼ਾਮ ਟਾਂਡਾ ਵਿਖੇ ਸ਼ਾਨਦਾਰ ਡਰੋਨ ਸ਼ੋਅ ਕਰਾਇਆ ਗਿਆ ਜਿਸ ਵਿਚ 500 ਡਰੋਨਾਂ ਨੇ ਅਸਮਾਨ ਵਿਚ ਗੁਰੂ ਜੀ ਦੀਆਂ ਮਹਾਨ ਸਿੱਖਿਆਵਾਂ, ਸੱਚੀ ਸੁੱਚੀ ਕਿਰਤ ਅਤੇ ਫ਼ਲਸਫ਼ੇ ਬਾਰੇ ਬਾਕਮਾਲ ਪੇਸ਼ਕਾਰੀ ਕੀਤੀ। ਸ਼ੋਅ ਦੌਰਾਨ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਫ਼ਲਸਫ਼ੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਗਿਆ ਜਿਸ ਵਿਚ ਗੁਰੂ ਜੀ ਦੇ ਬਰਾਬਰੀ, ਭਾਈਚਾਰਕ ਸਾਂਝ, ਦਇਆ, ਸਮਾਜਿਕ ਨਿਆਂ ਅਤੇ ਮਨੁੱਖੀ ਸਨਮਾਨ ਦਾ ਸਦੀਵੀ ਸੰਦੇਸ਼ ਦੀ ਪੇਸ਼ਕਾਰੀ ਕੀਤੀ ਗਈ । ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਗੁਰੂ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਸਮਾਗਮਾਂ ਦੀ ਲੜੀ ਸਾਰਾ ਸਾਲ ਚਲਾਈ ਜਾ ਰਹੀ ਹੈ ਤਾਂ ਜੋ ਗੁਰੂ ਜੀ ਦੀਆਂ ਮਹਾਨ ਸਿੱਖਿਆਵਾਂ ਦਾ ਪ੍ਰਸਾਰ ਕਰਕੇ ਖ਼ਾਸਕਰ ਨੌਜਵਾਨ ਪੀੜੀ ਨੂੰ ਜਾਣੂ ਕਰਵਾਇਆ ਜਾ ਸਕੇ। ਵਿਧਾਇਕ ਰਾਜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਪੂਰੀ ਸ਼ਰਧਾ ਨਾਲ ਮਨਾਉਂਦਿਆਂ ਆਧੁਨਿਕ ਮਾਧਿਅਮਾਂ ਰਾਹੀਂ ਗੁਰੂ ਜੀ ਦੇ ਸਰਬ-ਸਾਂਝੇ ਫ਼ਲਸਫ਼ੇ ਨੂੰ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਸਮਾਗਮ ਦੌਰਾਨ ਬਾਬਾ ਜਸਪਾਲ ਸਿੰਘ, ਬਾਬਾ ਤੇਜਾ ਸਿੰਘ, ਬਾਬਾ ਗੁਰਦਿਆਲ ਸਿੰਘ, ਜਥੇ ਹਰਮੇਸ਼ ਪ੍ਰਕਾਸ਼ ਸਿੰਘ, ਜਥੇ. ਗੁਰਮੀਤ ਸਿੰਘ, ਜਥੇ. ਜ਼ੋਰਾਵਰ ਸਿੰਘ, ਬਲਜੀਤ ਸਿੰਘ, ਬਾਬਾ ਕੁਲਦੀਪ ਸਿੰਘ ਗੁਰਦੁਆਰਾ ਟਾਹਲੀ ਸਾਹਿਬ, ਸੰਤ ਚੰਦਰ ਸ਼ੇਖਰ ਦਾਸ ਸਕਰਾਲਾ, ਸੰਤ ਪ੍ਰਮਿੰਦਰ ਸਿੰਘ, ਸੰਤ ਨਰੇਸ਼ ਗਿਰੀ ਨੰਗਲ ਖੂੰਗਾ ਤੋਂ ਇਲਾਵਾ ਵੱਖ-ਵੱਖ ਟਾਂਡਾ ਦੀਆਂ ਧਾਰਮਿਕ ਸਭਾਵਾਂ ਦੇ ਆਗੂ ਵੱਡੀ ਗਿਣਤੀ ਵਿਚ ਸੰਗਤ ਨਾਲ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਨੇ ਬਿਜਲੀ ਕੱਟਾਂ ਖ਼ਿਲਾਫ਼ ਪਾਵਰਕਾਮ ਦੇ ਸਰਕਲ ਦਫ਼ਤਰ ’ਚ ਲਗਾਇਆ ਧਰਨਾ ਅਗਲੀ ਖ਼ਬਰ ਆਸ਼ਾ ਵਰਕਰਾਂ ਤੇ ਫੈਸਿਲੀਟੇਟਰ ਯੂਨੀਅਨ ਦੇ ਮੈਂਬਰਾਂ ਨੇ ਸਰਬਜੋਤ ਸਿੰਘ ਸਾਬੀ ਹਲਕਾ ਇੰਚਾਰਜ ਨੂੰ ਦਿੱਤਾ ਮੰਗ ਪੱਤਰ
Ad Position 24