18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਸਰਕਾਰੀ ਕਾਲਜ ਹੁਸ਼ਿਆਰਪੁਰ ’ਚ ਹਿੰਦੀ ਦਿਵਸ ਮਨਾਇਆ

ਹੁਸ਼ਿਆਰਪੁਰ, 17 ਸਤੰਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਸਰਕਾਰੀ ਕਾਲਜ ਹੁਸ਼ਿਆਰਪੁਰ ਦੇ ਪ੍ਰਿੰ. ਮੈਡਮ ਡਾ.

Ad Position 21
No active advertisement
ਅਜੀਤ ਡੈਸਕ 18-09-2026
ਹੁਸ਼ਿਆਰਪੁਰ, 17 ਸਤੰਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਸਰਕਾਰੀ ਕਾਲਜ ਹੁਸ਼ਿਆਰਪੁਰ ਦੇ ਪ੍ਰਿੰ. ਮੈਡਮ ਡਾ. ਸਵਿਤਾ ਗੁਪਤਾ ਦੀਆਂ ਹਿਦਾਇਤਾਂ ਅਨੁਸਾਰ ਹਿੰਦੀ ਵਿਭਾਗ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਹਿੰਦੀ ਦਿਵਸ ਮਨਾਇਆ। ਪ੍ਰੋਗਰਾਮ ਦੀ ਸ਼ੁਰੂਆਤ ਪ੍ਰਿੰ. ਸਵਿਤਾ ਗੁਪਤਾ ਵਲੋਂ ਦੀਪ ਜਗਾ ਕੇ ਕੀਤੀ ਗਈ। ਇਸ ਮੌਕੇ ਹਿੰਦੀ ਵਿਭਾਗ ਦੇ ਮੁਖੀ ਪ੍ਰੋ. ਸਰੋਜ ਸ਼ਰਮਾ ਨੇ ਆਪਣੀਆਂ ਕਵਿਤਾਵਾਂ ਦੀ ਪੇਸ਼ਕਾਰੀ ਕਰਕੇ ਵਿਦਿਆਰਥੀਆਂ ਦਾ ਮਾਰਗ-ਦਰਸ਼ਨ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਤਰ੍ਹਾਂ ਦੀਆਂ ਕਰਵਾਈਆਂ ਗਈਆਂ ਪ੍ਰਤੀਯੋਗਤਾਵਾਂ ਵਿਚ ਭਾਗ ਲਿਆ। ਇਸ ਮੌਕੇ ਕਰਵਾਏ ਮੁਕਾਬਲਿਆਂ ’ਚ ਕਵਿਤਾ ਪੜ੍ਹਨ ’ਚ ਵਰਸ਼ਾ, ਸੁਨੀਤਾ, ਸੰਯੋਗਿਤਾ ਨੇ ਲੜੀਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਲੇਖਣ ਕਲਾ ਪ੍ਰਤੀਯੋਗਤਾ ’ਚ ਸ਼ਰੂਤੀ, ਨਵਦੀਪ, ਪਿੰਕੀ, ਸੁਮਨ ਨੇ ਲੜੀਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ। ਭਾਸ਼ਨ ਪ੍ਰਤੀਯੋਗਤਾ ’ਚ ਜਨਮਪ੍ਰੀਤ ਕੌਰ, ਮਾਨਸੀ ਤੇ ਸੁਖਪ੍ਰੀਤ ਨੇ ਲੜੀਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਚਾਰਟ ਬਣਾਉਣ ਪ੍ਰਤੀਯੋਗਤਾ ’ਚ ਗੁਰਮਿੰਦਰ, ਅੰਸ਼ਿਕਾ ਤੇ ਸੁਮਨ ਨੇ ਲੜੀਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ ਜਦਕਿ ਮਾਡਲ ਬਣਾਉਣ ਪ੍ਰਤੀਯੋਗਤਾ ਵਿਚ ਸਪਨਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਹਿੰਦੀ ਵਿਭਾਗ ਦੇ ਪ੍ਰੋ. ਸਰੋਜ ਸ਼ਰਮਾ, ਡਾ. ਤਜਿੰਦਰ ਕੌਰ, ਪ੍ਰੋ. ਅਰੁਣ ਕੁਮਾਰ ਹਾਜ਼ਰ ਰਹੇ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਲੋਕ ਭਾਜਪਾ ਲਈ ਇਕਜੁੱਟ ਹੋ ਰਹੇ-ਸ਼ੰਭੂ ਨਾਥ ਭਾਰਤੀ ਅਗਲੀ ਖ਼ਬਰ ਚੱਬੇਵਾਲ ਸਕੂਲ ’ਚ ਕੌਮੀ ਭਾਸ਼ਾ ਦਿਵਸ ਮਨਾਇਆ
Ad Position 24