19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਨਰਸਿੰਗ ਕਾਲਜ ਦਾ ਸ਼ਾਨਦਾਰ ਨਤੀਜਾ ਰਿਹਾ

ਹੁਸ਼ਿਆਰਪੁਰ, 18 ਸਤੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਭਰ ਵਿਚ ਕਰਵਾਏ ਜਾ ਰਹੇ ਡਰੋਨ ਸ਼ੋਅ ਦੀ ਲੜੀ ਤਹਿਤ ਸਥਾਨਕ ਬਹੁਮੰਤਵੀ ਆਊਟਡੋਰ ਲਾਜਵੰਤੀ ਸਟੇਡੀਅਮ ਵਿਖੇ ਡਰੋਨ ਸ਼ੋਅ ਦੌਰਾਨ 500 ਡਰੋਨਾਂ ਰਾਹੀ ਗੁਰੂ ਜੀ ਦੀਆਂ ਮਹਾਨ ਸਿੱਖਿਆਵਾਂ ਅਤੇ ਫ਼ਲਸਫ਼ੇ ਦੀ ਬੇਹੱਦ ਖ਼ੂਬਸੂਰਤ ਪੇਸ਼ਕਾਰੀ ਕੀਤੀ ਗਈ, ਜਿਸ ਨੂੰ ਵੱਡੀ ਗਿਣਤੀ ਵਿਚ ਸੰਗਤ ਨੇ ਬੜੀ ਭਾਵਨਾ ਤੇ ਉਤਸ਼ਾਹ ਨਾਲ ਦੇਖਿਆ। ਲਾਜਵੰਤੀ ਸਟੇਡੀਅਮ ਵਿਖੇ ਹੋਏ ਸ਼ਾਨਦਾਰ ਡਰੋਨ ਸ਼ੋਅ ਨੇ ਅਸਮਾਨ ਨੂੰ ਰੁਸ਼ਨਾਉਂਦਿਆਂ ਗੁਰੂ ਜੀ ਦੇ ਜੀਵਨ ਅਤੇ ਮਹਾਨ ਸਿੱਖਿਆਵਾਂ ਨੂੰ ਡਿਜੀਟਲ ਅਤੇ ਤਕਨਾਲੋਜੀ ਦੇ ਸੁਮੇਲ ਰਾਹੀਂ ਪੇਸ਼ ਕੀਤਾ।

Ad Position 21
No active advertisement
ਨਤੀਜੇ ਦੌਰਾਨ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ। 19-09-2026
ਹੁਸ਼ਿਆਰਪੁਰ, 18 ਸਤੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਭਰ ਵਿਚ ਕਰਵਾਏ ਜਾ ਰਹੇ ਡਰੋਨ ਸ਼ੋਅ ਦੀ ਲੜੀ ਤਹਿਤ ਸਥਾਨਕ ਬਹੁਮੰਤਵੀ ਆਊਟਡੋਰ ਲਾਜਵੰਤੀ ਸਟੇਡੀਅਮ ਵਿਖੇ ਡਰੋਨ ਸ਼ੋਅ ਦੌਰਾਨ 500 ਡਰੋਨਾਂ ਰਾਹੀ ਗੁਰੂ ਜੀ ਦੀਆਂ ਮਹਾਨ ਸਿੱਖਿਆਵਾਂ ਅਤੇ ਫ਼ਲਸਫ਼ੇ ਦੀ ਬੇਹੱਦ ਖ਼ੂਬਸੂਰਤ ਪੇਸ਼ਕਾਰੀ ਕੀਤੀ ਗਈ, ਜਿਸ ਨੂੰ ਵੱਡੀ ਗਿਣਤੀ ਵਿਚ ਸੰਗਤ ਨੇ ਬੜੀ ਭਾਵਨਾ ਤੇ ਉਤਸ਼ਾਹ ਨਾਲ ਦੇਖਿਆ। ਲਾਜਵੰਤੀ ਸਟੇਡੀਅਮ ਵਿਖੇ ਹੋਏ ਸ਼ਾਨਦਾਰ ਡਰੋਨ ਸ਼ੋਅ ਨੇ ਅਸਮਾਨ ਨੂੰ ਰੁਸ਼ਨਾਉਂਦਿਆਂ ਗੁਰੂ ਜੀ ਦੇ ਜੀਵਨ ਅਤੇ ਮਹਾਨ ਸਿੱਖਿਆਵਾਂ ਨੂੰ ਡਿਜੀਟਲ ਅਤੇ ਤਕਨਾਲੋਜੀ ਦੇ ਸੁਮੇਲ ਰਾਹੀਂ ਪੇਸ਼ ਕੀਤਾ। ਇਸ ਵਿਲੱਖਣ ਏਰੀਅਲ ਸ਼ੋਅ ਰਾਹੀਂ ਗੁਰੂ ਜੀ ਦੇ ਬਰਾਬਰੀ, ਭਾਈਚਾਰਕ ਸਾਂਝ, ਦਇਆ, ਸਮਾਜਿਕ ਨਿਆਂ ਤੇ ਮਨੁੱਖੀ ਸਨਮਾਨ ਦਾ ਸਦੀਵੀ ਸੰਦੇਸ਼ ਮਨਮੋਹਣੇ ਢੰਗ ਨਾਲ ਦਿਖਾਇਆ ਗਿਆ ਜਿਸ ਵਿਚ ਗੁਰੂ ਜੀ ਦੇ ਜੀਵਨ ਨਾਲ ਸੰਬੰਧਿਤ ਵੱਖ-ਵੱਖ ਘਟਨਾਵਾਂ, ਸਾਖੀਆਂ ਤੇ ਉਨ੍ਹਾਂ ਵਲੋਂ ਦਿੱਤੇ ਗਏ ਉਪਦੇਸ਼ ਸ਼ਾਮਿਲ ਸਨ। ਸੰਗਤਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਗੁਰੂ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ ‘ਤੇ ਮਨਾਇਆ ਜਾਵੇਗਾ ਅਤੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਸੂਬੇ ਭਰ ਵਿਚ ਜਾਰੀ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਡਰੋਨ ਸ਼ੋਅ ਨਹੀਂ, ਸਗੋਂ ਨਵੀਂ ਪੀੜ੍ਹੀ ਲਈ ਗੁਰੂ ਜੀ ਦੇ ਬਰਾਬਰੀ ਤੇ ਮਨੁੱਖੀ ਸਨਮਾਨ ਦੇ ਸੰਦੇਸ਼ ਦੀ ਪ੍ਰਭਾਵਸ਼ਾਲੀ ਪੇਸ਼ਕਾਰੀ ਹੈ, ਜਿਸ ਤੋਂ ਸਾਰਿਆਂ ਨੂੰ ਗੁਰੂ ਜੀ ਵਲੋਂ ਦਰਸਾਏ ਮਾਰਗ ‘ਤੇ ਚੱਲਣ ਦੀ ਪ੍ਰੇਰਨਾ ਮਿਲਦੀ ਹੈ। ਵਿਧਾਇਕ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 6 50 ਵੇਂ ਪ੍ਰਕਾਸ਼ ਪੁਰਬ ਨੂੰ ਪੂਰੀ ਸ਼ਰਧਾ ਨਾਲ ਮਨਾਉਂਦਿਆਂ ਆਧੁਨਿਕ ਮਾਧਿਅਮਾਂ ਰਾਹੀਂ ਗੁਰੂ ਜੀ ਦੇ ਸਰਬ-ਸਾਂਝੇ ਫ਼ਲਸਫ਼ੇ ਨੂੰ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਤਹਿਤ ਸੂਬੇ ਭਰ ਵਿਚ 92 ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਜਿੰਪਾ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮਾਂ ਲਈ 100 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਪੰਜਾਬ ਦੇ ਜੇਲ੍ਹਾਂ ਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਵੀ ਉਚੇਚੇ ਤੌਰ ‘ਤੇ ਸੰਗਤ ਵਿਚ ਸ਼ਾਮਿਲ ਹੋਏ। ਸਮਾਗਮ ਦੌਰਾਨ ਸੰਤ ਪ੍ਰਦੀਪ ਦਾਸ ਕਠਾਰ, ਸੰਤ ਕੁਲਦੀਪ ਦਾਸ ਬੱਸੀ ਮਰੂਫ, ਸੰਤ ਧਰਮ ਪਾਲ ਧਾਮ ਚਾਨਣਪੁਰੀ ਸ਼ੇਰਗੜ੍ਹ, ਸੰਤ ਗੁਰਮੇਲ ਦਾਸ ਰਹੀਮਪੁਰ, ਸੰਤ ਬਲਬੀਰ ਦਾਸ ਸਾਹਰੀ, ਬਾਬਾ ਰਾਮ ਮੂਰਤੀ ਨਾਰਾ, ਕੈਬਨਿਟ ਮੰਤਰੀ ਡਾ: ਰਵਜੋਤ ਸਿੰਘ, ਪਾਠੀ ਲਾਲ ਸਿੰਘ, ਡਾ. ਪ੍ਰਵੇਸ਼ ਦੇਵਾ ਜੀ ਤੋਂ ਇਲਾਵਾ ਮੇਅਰ ਪ੍ਰਵੀਨ ਸੈਣੀ, ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੁਮਾਰ, ਡਿਪਟੀ ਮੇਅਰ ਸੰਦੀਪ ਚੇਚੀ, ਕੌਂਸਲਰ ਮੁਖੀ ਰਾਮ, ਕੌਂਸਲਰ ਤੀਰਥ ਰਾਮ, ਕੌਂਸਲਰ ਅਜੇ ਕੁਮਾਰ, ਕੌਂਸਲਰ ਸਤਪਾਲ, ਕੌਂਸਲਰ ਅੰਜਨਾ ਸ਼ਰਮਾ, ਕੌਂਸਲਰ ਗੁਰਬਖ਼ਸ਼ ਕੌਰ, ਕੌਂਸਲਰ ਜਸਵੰਤ ਰਾਏ ਕਾਲਾ, ਕੌਂਸਲਰ ਲਖਬੀਰ ਸਿੰਘ, ਕੌਂਸਲਰ ਭੁਪਿੰਦਰ ਸਿੰਘ, ਕੌਂਸਲਰ ਭੁਪਿੰਦਰ ਸਿੰਘ, ਕੌਂਸਲਰ ਜਤਿੰਦਰ ਕੌਰ, ਕੌਂਸਲਰ ਨਵੀਨ ਕੁਮਾਰ, ਸਾਬਕਾ ਕੌਂਸਲਰ ਸੁਰੇਖਾ ਬਰਜਾਤਾ, ਚੇਅਰਮੈਨ ਮਾਰਕੀਟ ਕਮੇਟੀ ਜਸਪਾਲ ਸਿੰਘ ਚੇਚੀ, ਸਾਬਕਾ ਕੌਂਸਲਰ ਮੋਹਨ ਲਾਲ ਪਹਿਲਵਾਨ ਸਮੇਤ ਸੰਗਤਾਂ ਹਾਜ਼ਰ ਸਨ। ਡਰੋਨ ਸ਼ੋਅ ਦੌਰਾਨ ਭਾਈ ਜਸਵੀਰ ਸਿੰਘ ਦੇ ਜਥੇ ਨੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸੰਤ ਸੇਵਾ ਸਿੰਘ ਰਾਮਪੁਰ ਖੇੜਾ ਵਿਦੇਸ਼ ਦੌਰੇ ਤੋਂ ਪਰਤੇ ਅਗਲੀ ਖ਼ਬਰ ਡੀ. ਏ. ਵੀ. ਬੀ. ਐੱਡ. ਕਾਲਜ ’ਚ ਨਵੇਂ ਅਕਾਦਮਿਕ ਸੈਸ਼ਨ ਦੀ ਆਰੰਭਤਾ ਮੌਕੇ ਹਵਨ ਯੱਗ
Ad Position 24