18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਅੱਠਵੇਂ ਤਨਖਾਹ ਕਮਿਸ਼ਨ ਦੀ ਮਹੱਤਵਪੂਰਨ ਮੀਟਿੰਗ ਹੋਈ

ਜਲੰਧਰ, 18 ਸਤੰਬਰ(ਅ. ਬ.)

Ad Position 21
No active advertisement
ਅਜੀਤ ਡੈਸਕ 19-09-2026
ਜਲੰਧਰ, 18 ਸਤੰਬਰ(ਅ. ਬ.) : ਚੰਡੀਗੜ੍ਹ ਵਿਖੇ ਅੱਠਵੇਂ ਤਨਖਾਹ ਕਮਿਸ਼ਨ ਦੀ ਇੱਕ ਮਹੱਤਵਪੂਰਨ ਮੀਟਿੰਗ ਹੋਈ, ਜਿਸ ਵਿੱਚ ਐਕਸ ਸੈਂਟਰਲ ਆਰਮਡ ਪੁਲਿਸ ਫੋਰਸ ਪਰਸਨਲ ਵੈਲਫੇਅਰ ਐਸੋਸੀਏਸ਼ਨ, ਪੰਜਾਬ ਦੇ ਪ੍ਰਧਾਨ ਪੀ. ਐਸ. ਸੰਧੂ ਦੀ ਅਗਵਾਈ ਹੇਠ ਡੈਲੀਗੇਸ਼ਨ ਨੇ ਸ਼ਮੂਲੀਅਤ ਕੀਤੀ। ਡੈਲੀਗੇਸ਼ਨ ਵਿੱਚ ਜਨਰਲ ਸਕੱਤਰ ਸ੍ਰੀ ਬਲਵਿੰਦਰ ਸਿੰਘ ਮਾਂਗਟ ਅਤੇ ਜੁਆਇੰਟ ਸਕੱਤਰ ਸ੍ਰੀ ਓਂਕਾਰ ਸਿੰਘ ਵੀ ਸ਼ਾਮਲ ਰਹੇ। ਹੋਟਲ ਹਯਾਤ ਰੀਜੈਂਸੀ, ਚੰਡੀਗੜ੍ਹ ਵਿਖੇ ਹੋਈ ਮੀਟਿੰਗ ਦੌਰਾਨ ਡੈਲੀਗੇਸ਼ਨ ਵੱਲੋਂ ਬੀਐਸਐਫ, ਸੀਆਰਪੀਐਫ, ਆਈਟੀਬੀਪੀ, ਐਸਐਸਬੀ ਅਤੇ ਸੀਆਈਐਸਐਫ ਸਮੇਤ ਸੈਂਟਰਲ ਆਰਮਡ ਪੁਲਿਸ ਫੋਰਸ ਦੇ ਜਵਾਨਾਂ, ਸੇਵਾਮੁਕਤ ਕਰਮਚਾਰੀਆਂ ਅਤੇ ਪੈਨਸ਼ਨਰਾਂ ਨਾਲ ਸਬੰਧਤ ਵੱਖ-ਵੱਖ ਮਹੱਤਵਪੂਰਨ ਮੁੱਦੇ ਮਜ਼ਬੂਤੀ ਨਾਲ ਰੱਖੇ ਗਏ। ਡੈਲੀਗੇਸ਼ਨ ਵੱਲੋਂ ਤਨਖਾਹ ਵਿੱਚ ਢੁਕਵਾਂ ਸੁਧਾਰ, ਪੈਨਸ਼ਨ ਨਾਲ ਸਬੰਧਤ ਮਾਮਲੇ, ਕਮਿਊਟ ਕੀਤੀ ਪੈਨਸ਼ਨ ਦੀ ਬਹਾਲੀ ਦੀ ਮਿਆਦ 15 ਸਾਲ ਤੋਂ ਘਟਾ ਕੇ 12 ਸਾਲ ਕਰਨ, 65 ਸਾਲ ਦੀ ਉਮਰ ਤੋਂ ਬਾਅਦ ਵਾਧੂ ਪੈਨਸ਼ਨ, ਫਿਕਸਡ ਮੈਡੀਕਲ ਅਲਾਊਂਸ ਵਿੱਚ ਢੁਕਵਾਂ ਵਾਧਾ, ਬਿਹਤਰ ਮੈਡੀਕਲ ਸਹੂਲਤਾਂ, ਸੇਵਾ ਸ਼ਰਤਾਂ, ਤਰੱਕੀ ਅਤੇ ਸੇਵਾਮੁਕਤੀ ਲਾਭਾਂ ਨਾਲ ਸਬੰਧਤ ਮਹੱਤਵਪੂਰਨ ਮੁੱਦੇ ਵਿਸਥਾਰ ਨਾਲ ਰੱਖੇ ਗਏ। ਡੈਲੀਗੇਸ਼ਨ ਅਨੁਸਾਰ, ਅੱਠਵੇਂ ਤਨਖਾਹ ਕਮਿਸ਼ਨ ਦੀ ਟੀਮ ਨੇ ਐਸੋਸੀਏਸ਼ਨ ਵੱਲੋਂ ਰੱਖੇ ਗਏ ਸਾਰੇ ਮੁੱਦਿਆਂ ਨੂੰ ਬਹੁਤ ਧਿਆਨ ਨਾਲ ਸੁਣਿਆ। ਐਸੋਸੀਏਸ਼ਨ ਦੇ ਪ੍ਰਧਾਨ ਪੀ. ਐਸ. ਸੰਧੂ ਨੇ ਕਿਹਾ ਕਿ ਸਾਨੂੰ ਪੂਰੀ ਉਮੀਦ ਹੈ ਕਿ ਅੱਠਵਾਂ ਤਨਖਾਹ ਕਮਿਸ਼ਨ ਦੇਸ਼ ਭਰ ਦੇ ਸੈਂਟਰਲ ਆਰਮਡ ਪੁਲਿਸ ਫੋਰਸ ਦੇ ਜਵਾਨਾਂ ਅਤੇ ਪੈਨਸ਼ਨਰਾਂ ਨਾਲ ਸਬੰਧਤ ਇਨ੍ਹਾਂ ਮਹੱਤਵਪੂਰਨ ਮੁੱਦਿਆਂ ’ਤੇ ਢੁਕਵੇਂ ਤੌਰ ’ਤੇ ਵਿਚਾਰ ਕਰੇਗਾ ਅਤੇ ਸਾਡੀਆਂ ਮੰਗਾਂ ਤੇ ਸੁਝਾਵਾਂ ਨੂੰ ਕਮਿਸ਼ਨ ਦੀ ਪ੍ਰਕਿਰਿਆ ਵਿੱਚ ਉਚਿਤ ਸਥਾਨ ਮਿਲੇਗਾ। ਐਸੋਸੀਏਸ਼ਨ ਨੇ ਕਿਹਾ ਕਿ ਉਹ ਅੱਗੇ ਵੀ ਸਾਰੇ ਸੈਂਟਰਲ ਆਰਮਡ ਪੁਲਿਸ ਫੋਰਸ ਦੇ ਜਵਾਨਾਂ, ਪੈਨਸ਼ਨਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨਾਲ ਸਬੰਧਤ ਮੁੱਦਿਆਂ ਨੂੰ ਹਰ ਉਚਿਤ ਮੰਚ ’ਤੇ ਮਜ਼ਬੂਤੀ ਨਾਲ ਉਠਾਉਂਦੀ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਸੀਪਰੀਆਂ ਦੀ ਉਸਾਰੀ ਅਧੀਨ ਗਰਾਊਂਡ ਨੂੰ ਖ਼ਰਾਬ ਕਰਨ ਦੇ ਦੋਸ਼ ਅਗਲੀ ਖ਼ਬਰ ਨੰਗਲ ਬਿਹਾਲਾਂ ਵਿਖੇ 6ਵਾਂ ਮੁਫ਼ਤ ਆਯੁਸ਼ ਹੈਲਥ ਕੈਂਪ ਆਯੋਜਿਤ
Ad Position 24