ਮੁਫ਼ਤ ਮੈਡੀਕਲ ਕੈਂਪ ਦਾ 60 ਲੋਕਾਂ ਨੇ ਲਾਭ ਉਠਾਇਆ
ਗੜ੍ਹਸ਼ੰਕਰ, 18 ਸਤੰਬਰ (ਧਾਲੀਵਾਲ)-ਸ਼ਿਵਾਲਿਕ ਸੋਸ਼ਲ ਵੈੱਲਫੇਅਰ ਸੁਸਾਇਟੀ ਵਲੋਂ ਇਲਾਕੇ ਦੇ ਪਿੰਡ ਬੀਰਮਪੁਰ ਵਿਖੇ ਸਮਾਜ ਸੇਵੀ ਰਣਜੀਤ ਸਿੰਘ ਸਰਾਂ ਦੇ ਵਿਸ਼ੇਸ਼ ਸਹਿਯੋਗ ਤੇ ਨਾਗਪਾਲ ਹਸਪਤਾਲ ਦੇ ਤਕਨੀਕੀ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਬੀਰਮਪੁਰ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ। ਕੈਂਪ ਵਿਚ 60 ਦੇ ਕਰੀਬ ਲੋਕਾਂ ਨੇ ਆਪਣੀ ਸਿਹਤ ਦੀ ਜਾਂਚ ਕਰਵਾ ਕੇ ਦਵਾਈਆਂ ਪ੍ਰਾਪਤ ਕੀਤੀਆਂ।
ਗੜ੍ਹਸ਼ੰਕਰ, 18 ਸਤੰਬਰ (ਧਾਲੀਵਾਲ)-ਸ਼ਿਵਾਲਿਕ ਸੋਸ਼ਲ ਵੈੱਲਫੇਅਰ ਸੁਸਾਇਟੀ ਵਲੋਂ ਇਲਾਕੇ ਦੇ ਪਿੰਡ ਬੀਰਮਪੁਰ ਵਿਖੇ ਸਮਾਜ ਸੇਵੀ ਰਣਜੀਤ ਸਿੰਘ ਸਰਾਂ ਦੇ ਵਿਸ਼ੇਸ਼ ਸਹਿਯੋਗ ਤੇ ਨਾਗਪਾਲ ਹਸਪਤਾਲ ਦੇ ਤਕਨੀਕੀ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਬੀਰਮਪੁਰ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ। ਕੈਂਪ ਵਿਚ 60 ਦੇ ਕਰੀਬ ਲੋਕਾਂ ਨੇ ਆਪਣੀ ਸਿਹਤ ਦੀ ਜਾਂਚ ਕਰਵਾ ਕੇ ਦਵਾਈਆਂ ਪ੍ਰਾਪਤ ਕੀਤੀਆਂ। ਇਸ ਮੌਕੇ ਡਾਕਟਰੀ ਟੀਮ ਵਲੋਂ ਬਲੱਡ ਪ੍ਰੈਸ਼ਰ, ਸ਼ੂਗਰ, ਅੱਖਾਂ ਤੇ ਆਮ ਬਿਮਾਰੀਆਂ ਦੀ ਜਾਂਚ ਕੀਤੀ ਗਈ ਅਤੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਮੌਕੇ ਰਣਜੀਤ ਸਿੰਘ ਸਰਾਂ ਨੇ ਕਿਹਾ ਕਿ ਮਨੁੱਖਤਾ ਦੀ ਸੇਵਾ ਹੀ ਸਭ ਤੋਂ ਵੱਡੀ ਸੇਵਾ ਹੈ। ਇਸ ਮੌਕੇ ਸ਼ਿਵਾਲਿਕ ਸੋਸ਼ਲ ਵੈੱਲਫੇਅਰ ਸੁਸਾਇਟੀ ਦੇ ਆਗੂਆਂ ਨੇ ਕਿਹਾ ਕਿ ਸੰਸਥਾ ਲਗਾਤਾਰ ਸਮਾਜ ਭਲਾਈ ਦੇ ਕੰਮ ਕਰ ਰਹੀ ਹੈ ਤੇ ਭਵਿੱਖ ਵਿਚ ਵੀ ਅਜਿਹੇ ਕੈਂਪ ਲਗਾਏ ਜਾਣਗੇ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ, ਸੁਸਾਇਟੀ ਦੇ ਮੈਂਬਰ ਤੇ ਪਿੰਡ ਵਾਸੀ ਮੁਹਤਬਰ ਹਾਜ਼ਰ ਹੋਏ।