ਨਸ਼ਾ ਮੁਕਤ ਪੰਜਾਬ ਯਾਤਰਾ ਦਾ ਗੜ੍ਹਸ਼ੰਕਰ ’ਚ 24 ਨੂੰ ਪਹੁੰਚੇਗੀ-ਚਾਂਦਪੁਰੀ
ਗੜ੍ਹਸ਼ੰਕਰ, 18 ਸਤੰਬਰ (ਧਾਲੀਵਾਲ)-ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਕੱਢੀ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ ਦਾ 24 ਸਤੰਬਰ ਨੂੰ ਗੜ੍ਹਸ਼ੰਕਰ ਪਹੁੰਚਣ ’ਤੇ ਬੰਗਾ ਚੌਕ ’ਚ ਭਰਵਾਂ ਸਵਾਗਤ ਕੀਤਾ ਜਾਵੇਗਾ। ਇਸ ਸੰਬੰਧੀ ਨਸ਼ਾ ਮੁਕਤ ਪੰਜਾਬ ਯਾਤਰਾ ਗੜ੍ਹਸ਼ੰਕਰ ਦੇ ਇੰਚਾਰਜ ਪ੍ਰਦੀਪ ਰੰਗੀਲਾ ਤੇ ਸਾਬਕਾ ਚੇਅਰਮੈਨ ਰਿੰਕੂ ਚਾਂਦਪੁਰੀ ਨੇ ਦੱਸਿਆ ਕਿ ਯਾਤਰਾ ਦਾ ਗੜ੍ਹਸ਼ੰਕਰ ਪਹੁੰਚਣ ’ਤੇ ਜ਼ੋਰਦਾਰ ਸਵਾਗਤ ਕੀਤਾ ਜਾਵੇਗਾ ਤਾਂ ਜੋ ਪਾਰਟੀ ਵਲੋਂ ਪੰਜਾਬ ਦੇ ਨੌਜਵਾਨਾਂ ’ਚ ਨਸ਼ੇ ਦੀ ਵੱਧ ਰਹੀ ਆਦਤ ਨੂੰ ਖ਼ਤਮ ਕੀਤਾ ਜਾ ਸਕੇ।
ਗੜ੍ਹਸ਼ੰਕਰ, 18 ਸਤੰਬਰ (ਧਾਲੀਵਾਲ)-ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਕੱਢੀ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ ਦਾ 24 ਸਤੰਬਰ ਨੂੰ ਗੜ੍ਹਸ਼ੰਕਰ ਪਹੁੰਚਣ ’ਤੇ ਬੰਗਾ ਚੌਕ ’ਚ ਭਰਵਾਂ ਸਵਾਗਤ ਕੀਤਾ ਜਾਵੇਗਾ। ਇਸ ਸੰਬੰਧੀ ਨਸ਼ਾ ਮੁਕਤ ਪੰਜਾਬ ਯਾਤਰਾ ਗੜ੍ਹਸ਼ੰਕਰ ਦੇ ਇੰਚਾਰਜ ਪ੍ਰਦੀਪ ਰੰਗੀਲਾ ਤੇ ਸਾਬਕਾ ਚੇਅਰਮੈਨ ਰਿੰਕੂ ਚਾਂਦਪੁਰੀ ਨੇ ਦੱਸਿਆ ਕਿ ਯਾਤਰਾ ਦਾ ਗੜ੍ਹਸ਼ੰਕਰ ਪਹੁੰਚਣ ’ਤੇ ਜ਼ੋਰਦਾਰ ਸਵਾਗਤ ਕੀਤਾ ਜਾਵੇਗਾ ਤਾਂ ਜੋ ਪਾਰਟੀ ਵਲੋਂ ਪੰਜਾਬ ਦੇ ਨੌਜਵਾਨਾਂ ’ਚ ਨਸ਼ੇ ਦੀ ਵੱਧ ਰਹੀ ਆਦਤ ਨੂੰ ਖ਼ਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਨੇ ਨਸ਼ਾ ਮੁਕਤੀ ਦੇ ਨਾਂਅ ’ਤੇ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਤੋਂ ਸਿਵਾਏ ਕੁੱਝ ਨਹੀਂ ਕੀਤਾ। ਇਸ ਮੌਕੇ ਠੇਕੇਦਾਰ ਭਜਨ ਸਿੰਘ, ਸਾਬਕਾ ਸਰਪੰਚ ਰਵਨ ਸਮੁੰਦੜਾ, ਸੰਜੀਵ ਖੱਤਰੀ ਤੇ ਹੋਰ ਵਰਕਰ ਹਾਜ਼ਰ ਹੋਏ।