ਨਗਰ ਕੌਂਸਲ ਵਲੋਂ ਸਕੂਲ ਆਫ਼ ਐਮੀਨੈਂਸ ’ਚ ‘ਸਵੱਛਤਾ ਹੀ ਸੇਵਾ’ ਸੰਬੰਧੀ ਜਾਗਰੂਕਤਾ ਮੁਹਿੰਮ ਸ਼ੁਰੂ ਕੰਪਿਊਟਰ ਅਧਿਆਪਕਾਂ ਵਲੋਂ ਸੰਗਰੂਰ ਵਿਖੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੱਲ੍ਹ
ਹੁਸ਼ਿਆਰਪੁਰ, 18 ਸਤੰਬਰ (ਹਰਪ੍ਰੀਤ ਕੌਰ)-ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਨੇ ਆਪਣੀਆਂ ਮੰਗਾਂ ਦੀ ਹੋ ਰਹੀ ਕਥਿਤ ਅਣਦੇਖੀ ਵਿਰੁੱਧ ਸਰਕਾਰ ਖਿਲਾਫ਼ ਲੜਾਈ ਦਾ ਐਲਾਨ ਕਰ ਦਿੱਤਾ ਹੈ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਤੇ ਸੂਬਾਈ ਆਗੂ ਅਨਿਲ ਐਰੀ ਨੇ ਦੱਸਿਆ ਕਿ 20 ਸਤੰਬਰ ਨੂੰ ਜ਼ਿਲ੍ਹਾ ਹੈੱਡ ਕੁਆਰਟਰ ਸੰਗਰੂਰ ਵਿਖੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਜਿਸ ਉਪਰੰਤ ਹੱਕੀ ਮੰਗਾਂ ਦੀ ਪ੍ਰਾਪਤੀ ਤੱਕ ਪੱਕੇ ਮੋਰਚੇ ਦੀ ਸੁਰੂਆਤ ਕੀਤੀ ਜਾਵੇਗੀ।
ਅਜੀਤ ਡੈਸਕ
19-09-2026