19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਮਜੀਠੀਆ ਨੇ ਸਾਬਕਾ ਮੈਂਬਰ ਰਾਜ ਸਭਾ ਵਰਿੰਦਰ ਸਿੰਘ ਬਾਜਵਾ ਦੇ ਦਿਹਾਂਤ ’ਤੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਹੁਸ਼ਿਆਰਪੁਰ, 18 ਸਤੰਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਸਾਬਕਾ ਮੈਂਬਰ ਰਾਜ ਸਭਾ ਵਰਿੰਦਰ ਸਿੰਘ ਬਾਜਵਾ, ਜਿਨ੍ਹਾਂ ਦਾ ਬੀਤੀ ਦਿਨੀਂ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੇ ਦਿਹਾਂਤ ‘ਤੇ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਉਨ੍ਹਾਂ ਦੇ ਗ੍ਰਹਿ ਹੁਸ਼ਿਆਰਪੁਰ ਵਿਖੇ ਪਹੁੰਚੇ ਅਤੇ ਉਨ੍ਹਾਂ ਦੀ ਪਤਨੀ ਪ੍ਰਿੰ: ਜਗਜੀਤ ਕੌਰ ਬਾਜਵਾ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

Ad Position 21
No active advertisement
ਅਜੀਤ ਡੈਸਕ 19-09-2026
ਹੁਸ਼ਿਆਰਪੁਰ, 18 ਸਤੰਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਸਾਬਕਾ ਮੈਂਬਰ ਰਾਜ ਸਭਾ ਵਰਿੰਦਰ ਸਿੰਘ ਬਾਜਵਾ, ਜਿਨ੍ਹਾਂ ਦਾ ਬੀਤੀ ਦਿਨੀਂ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੇ ਦਿਹਾਂਤ ‘ਤੇ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਉਨ੍ਹਾਂ ਦੇ ਗ੍ਰਹਿ ਹੁਸ਼ਿਆਰਪੁਰ ਵਿਖੇ ਪਹੁੰਚੇ ਅਤੇ ਉਨ੍ਹਾਂ ਦੀ ਪਤਨੀ ਪ੍ਰਿੰ: ਜਗਜੀਤ ਕੌਰ ਬਾਜਵਾ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਵੀ ਮੌਜੂਦ ਸਨ। ਇਸ ਮੌਕੇ ਮਜੀਠੀਆ ਨੇ ਕਿਹਾ ਕਿ ਵਰਿੰਦਰ ਸਿੰਘ ਬਾਜਵਾ ਨੇ ਆਪਣੇ ਲੰਮੇ ਸਿਆਸੀ ਜੀਵਨ ਦੌਰਾਨ ਪਾਰਟੀ ਦੀ ਮਜ਼ਬੂਤੀ ਲਈ ਅਹਿਮ ਭੂਮਿਕਾ ਨਿਭਾਈ। ਉਹ ਸਿਰਫ਼ ਇਕ ਸਿਆਸੀ ਆਗੂ ਵਜੋਂ ਹੀ ਨਹੀਂ, ਸਗੋਂ ਲੋਕਾਂ ਨਾਲ ਜੁੜੇ ਹੋਏ ਤੇ ਸਮਾਜ ਦੀ ਬਿਹਤਰੀ ਲਈ ਹਮੇਸ਼ਾ ਯਤਨਸ਼ੀਲ ਰਹਿਣ ਵਾਲੇ ਵਿਅਕਤੀ ਵਜੋਂ ਵੀ ਜਾਣੇ ਜਾਂਦੇ ਸਨ। ਉਨ੍ਹਾਂ ਕਿਹਾ ਕਿ ਬਾਜਵਾ ਦੀ ਮੌਤ ਨਾਲ ਨਾ ਸਿਰਫ਼ ਪਰਿਵਾਰ, ਬਲਕਿ ਪਾਰਟੀ ਤੇ ਸਮਾਜ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਤੀ ਨਿਭਾਈਆਂ ਸੇਵਾਵਾਂ ਨੂੰ ਲੰਮਾਂ ਸਮਾਂ ਯਾਦ ਰੱਖਿਆ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਭਰਾ ਰੁਪਿੰਦਰ ਸਿੰਘ ਬਾਜਵਾ, ਮਨਵੀਤ ਕੌਰ, ਲੈਫ: ਜਨਰਲ ਸ਼ਮਸ਼ੇਰ ਸਿੰਘ ਵਿਰਕ, ਸੁਖਮਨੀ ਕੌਰ ਸੱਲ, ਗੁਰਜੀਤ ਸਿੰਘ ਸੱਲ, ਵਿਨੀਤ ਕੌਰ ਸਿੱਧੂ, ਰਨਮੋਹਨਜੀਤ ਸਿੰਘ ਸਿੱਧੂ, ਭਤੀਜਾ ਹਰਸਿਮਰਨ ਸਿੰਘ ਹਰਜੀ ਬਾਜਵਾ, ਅਵਤਾਰ ਸਿੰਘ ਕਪੂਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਰੁਣੇਸ਼ ਸ਼ਾਕਰ ਨੇ ਰਵਨੀਤ ਬਿੱਟੂ ’ਤੇ ਹੋਏ ਹਮਲੇ ਦੀ ਕੀਤੀ ਨਿੰਦਾ ਅਗਲੀ ਖ਼ਬਰ ਨਗਰ ਕੌਂਸਲ ਵਲੋਂ ਸਕੂਲ ਆਫ਼ ਐਮੀਨੈਂਸ ’ਚ ‘ਸਵੱਛਤਾ ਹੀ ਸੇਵਾ’ ਸੰਬੰਧੀ ਜਾਗਰੂਕਤਾ ਮੁਹਿੰਮ ਸ਼ੁਰੂ ਭਾਜਪਾ ਨੇ ਡੀ. ਸੀ. ਨੂੰ...
Ad Position 24