ਸਾਬਕਾ ਮੈਂਬਰ ਰਾਜ ਸਭਾ ਵਰਿੰਦਰ ਸਿੰਘ ਬਾਜਵਾ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾ ਦੇ ਫੁੱਲ ਭੇਟ
ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਸਾਬਕਾ ਮੈਂਬਰ ਰਾਜ ਸਭਾ ਵਰਿੰਦਰ ਸਿੰਘ ਬਾਜਵਾ, ਜਿਨ੍ਹਾਂ ਦਾ ਬੀਤੀ ਦਿਨੀਂ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੀ ਆਤਮਿਕ ਸ਼ਾਂਤੀ ਨਮਿਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਨ੍ਹਾਂ ਦੇ ਗ੍ਰਹਿ ਹੁਸ਼ਿਆਰਪੁਰ ਵਿਖੇ ਪਾਏ ਗਏ, ਉਪਰੰਤ ਕੀਰਤਨ ਤੇ ਅੰਤਿਮ ਅਰਦਾਸ ਗੁਰਦੁਆਰਾ ਕਲਗ਼ੀਧਰ ਚਰਨ ਪਾਵਨ, ਮਾਡਲ ਟਾਊਨ ਹੁਸ਼ਿਆਰਪੁਰ ਵਿਖੇ ਹੋਈ।
ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਸਾਬਕਾ ਮੈਂਬਰ ਰਾਜ ਸਭਾ ਵਰਿੰਦਰ ਸਿੰਘ ਬਾਜਵਾ, ਜਿਨ੍ਹਾਂ ਦਾ ਬੀਤੀ ਦਿਨੀਂ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੀ ਆਤਮਿਕ ਸ਼ਾਂਤੀ ਨਮਿਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਨ੍ਹਾਂ ਦੇ ਗ੍ਰਹਿ ਹੁਸ਼ਿਆਰਪੁਰ ਵਿਖੇ ਪਾਏ ਗਏ, ਉਪਰੰਤ ਕੀਰਤਨ ਤੇ ਅੰਤਿਮ ਅਰਦਾਸ ਗੁਰਦੁਆਰਾ ਕਲਗ਼ੀਧਰ ਚਰਨ ਪਾਵਨ, ਮਾਡਲ ਟਾਊਨ ਹੁਸ਼ਿਆਰਪੁਰ ਵਿਖੇ ਹੋਈ। ਇਸ ਮੌਕੇ ਭਾਈ ਕੁਲਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵਾਲਿਆਂ ਨੇ ਕੀਰਤਨ ਕੀਤਾ। ਬਾਅਦ ’ਚ ਸ਼ਰਧਾਂਜਲੀ ਭੇਟ ਕਰਦੇ ਹੋਏ ਸਾਬਕਾ ਕੈਬਨਿਟ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ( ਬ) ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਵਰਿੰਦਰ ਸਿੰਘ ਬਾਜਵਾ ਨੇ ਆਪਣੇ ਲੰਮੇ ਸਿਆਸੀ ਜੀਵਨ ਦੌਰਾਨ ਪਾਰਟੀ ਦੀ ਮਜ਼ਬੂਤੀ ਲਈ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਵਰਿੰਦਰ ਸਿੰਘ ਬਾਜਵਾ ਵਲੋਂ ਪਾਰਟੀ ਪ੍ਰਤੀ ਨਿਭਾਈਆਂ ਸੇਵਾਵਾਂ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ। ਇਸ ਮੌਕੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਸਵ: ਬਾਜਵਾ ਇਕ ਬਹੁਪੱਖੀ ਸ਼ਖ਼ਸੀਅਤ ਦੇ ਮਾਲਕ ਸਨ। ਇਸ ਮੌਕੇ ਸੰਤ ਸੇਵਾ ਸਿੰਘ ਰਾਮਪੁਰ ਖੇੜਾ, ਬਾਬਾ ਹਰਦੇਵ ਸਿੰਘ ਤਲਵੰਡੀ ਅਰਾਈਆਂ, ਜਥੇਦਾਰ ਬਾਬਾ ਗੁਰਦੇਵ ਸਿੰਘ ਬਜਵਾੜਾ, ਮਹੰਤ ਤਰਲੋਚਨ ਸਿੰਘ ਡੇਰਾ ਵਿਰੱਕਤਾਂ, ਮਹੰਤ ਰਮਿੰਦਰ ਦਾਸ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ, ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਸਾਬਕਾ ਮੰਤਰੀ ਬਲਵੀਰ ਸਿੰਘ ਮਿਆਣੀ, ਸ਼੍ਰੋਮਣੀ ਕਮੇਟੀ ਮੈਂਬਰ ਡਾ. ਜੰਗ ਬਹਾਦਰ ਸਿੰਘ ਰਾਏ, ਜਰਨੈਲ ਸਿੰਘ ਵਾਹਦ, ਸਾਬਕਾ ਚੇਅਰਮੈਨ ਸਤਵਿੰਦਰਪਾਲ ਸਿੰਘ ਢੱਟ, ਸਾਬਕਾ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ, ਅਰਵਿੰਦਰ ਸਿੰਘ ਰਸੂਲਪੁਰ, ਅਵਤਾਰ ਸਿੰਘ ਜੌਹਲ, ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ, ਮੇਅਰ ਪ੍ਰਵੀਨ ਸੈਣੀ, ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੁਮਾਰ ਸ਼ਿੰਦਾ, ਕੌਂਸਲਰ ਅਜੇ ਮੋਹਨ ਬੱਬੀ, ਡਾ. ਅਜੇ ਬੱਗਾ, ਤਹਿਸੀਲਦਾਰ ਮਨਜੀਤ ਸਿੰਘ, ਜਥੇ: ਹਰਦੇਵ ਸਿੰਘ ਕੋਠੇ ਜੱਟਾਂ, ਕਿਸਾਨ ਵਿੰਗ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਢਾਡੇਕਟਵਾਲ, ਐਡਵੋਕੇਟ ਮਨਿੰਦਰਪਾਲ ਸਿੰਘ, ਸੰਜੀਵ ਤਲਵਾੜ, ਇਕਬਾਲ ਸਿੰਘ ਜੌਹਲ, ਅਵਤਾਰ ਸਿੰਘ ਕਪੂਰ, ਮਾ: ਰਸ਼ਪਾਲ ਸਿੰਘ ਜਲਵੇੜ੍ਹਾ, ਹਲਕਾ ਇੰਚਾਰਜ ਸ਼ਾਮਚੁਰਾਸੀ ਸੰਦੀਪ ਸਿੰਘ ਸੀਕਰੀ, ਜਪਿੰਦਰ ਸਿੰਘ ਅਟਵਾਲ, ਸਮਾਜ ਸੇਵੀ ਵਰਿੰਦਰ ਸਿੰਘ ਪਰਹਾਰ, ਤਜਿੰਦਰ ਸਿੰਘ ਸੋਢੀ, ਗੁਲਸ਼ਨ ਰਾਏ ਮੌਂਟੀ ਪਾਸੀ, ਮਾ: ਕੁਲਵਿੰਦਰ ਸਿੰਘ ਜੰਡਾ, ਬਿਕਰਮਜੀਤ ਸਿੰਘ ਕਲਸੀ, ਸਰਬਜੀਤ ਸਿੰਘ ਮੋਮੀ, ਐਡ: ਜਸਪਾਲ ਸਿੰਘ, ਨੰਬਰਦਾਰ ਭੁਪਿੰਦਰ ਸਿੰਘ ਹੇੜੀਆਂ, ਇਕਬਾਲ ਸਿੰਘ ਖੇੜਾ, ਸਾਈਕਲਿਸਟ ਬਲਰਾਜ ਸਿੰਘ ਚੌਹਾਨ, ਸਤਨਾਮ ਸਿੰਘ ਬੰਟੀ ਚੱਗਰਾਂ, ਸਤਵੰਤ ਸਿੰਘ ਸਿਆਣ, ਭੁਪਿੰਦਰ ਸਿੰਘ ਮਹਿੰਦੀਪੁਰ, ਪ੍ਰਿੰ: ਪਰਮਜੀਤ ਸਿੰਘ, ਡਾ. ਐਸ. ਐਸ. ਸੂਚ, ਦਲਜਿੰਦਰ ਸਿੰਘ ਧਾਮੀ, ਡਾ. ਜਮੀਲ ਬਾਲੀ, ਗੁਰਿੰਦਰ ਸਿੰਘ ਗੋਲਡੀ, ਸਰਪੰਚ ਬਲਰਾਜ ਸਿੰਘ ਥਿਆੜਾ, ਹਰਸਨਜੀਤ ਸਿੰਘ ਸੰਨੀ ਥਿਆੜਾ, ਰਾਣਾ ਰਣਵੀਰ ਸਿੰਘ, ਡਾ. ਸੁਖਰਾਜ ਸਿੰਘ, ਐਡ: ਪੁਨੀਤਇੰਦਰ ਸਿੰਘ ਕੰਗ, ਡਾ. ਰਸ਼ਪਾਲ ਸਿੰਘ ਭਾਰਜ, ਅਮਰਪਾਲ ਸਿੰਘ ਕਾਕਾ, ਕੁਲਆਜਾਦ ਸਿੰਘ ਖੱਖ, ਜਸਵਿੰਦਰ ਸਿੰਘ ਛਾਉਣੀ ਕਲਾਂ, ਰਜਿੰਦਰ ਸਿੰਘ ਪਰਮਾਰ ਤੇ ਪਰਿਵਾਰਕ ਮੈਂਬਰ ਪ੍ਰਿੰ: ਜਸਜੀਤ ਕੌਰ ਬਾਜਵਾ, ਰੁਪਿੰਦਰ ਸਿੰਘ ਬਾਜਵਾ, ਮਨਵੀਤ ਕੌਰ, ਲੈਫ: ਜਨਰਲ ਸ਼ਮਸ਼ੇਰ ਸਿੰਘ ਵਿਰਕ, ਸੁਖਮਨੀ ਕੌਰ ਸੱਲ, ਗੁਰਜੀਤ ਸਿੰਘ ਸੱਲ, ਵਿਨੀਤ ਕੌਰ ਸਿੱਧੂ, ਰਨਮੋਹਨਜੀਤ ਸਿੰਘ ਸਿੱਧੂ, ਹਰਸਿਮਰਨ ਸਿੰਘ ਹਰਜੀ ਬਾਜਵਾ ਆਦਿ ਸਮੇਤ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਇਸ ਮੌਕੇ ਵੱਖ-ਵੱਖ ਸੰਸਥਾਵਾਂ ਵਲੋਂ ਭੇਜੇ ਗਏ ਸ਼ੋਕ ਸੰਦੇਸ਼ ਵੀ ਪੜ੍ਹੇ ਗਏ। ਸਮਾਗਮ ਦੌਰਾਨ ਸਟੇਜ ਸਕੱਤਰ ਦੀ ਸੇਵਾ ਅਵਤਾਰ ਸਿੰਘ ਕਪੂਰ ਵਲੋਂ ਨਿਭਾਈ ਗਈ। ਸਮਾਗਮ ਦੇ ਅਖੀਰ ‘ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਧੰਨਵਾਦ ਕੀਤਾ।