20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਗੁਰਦੁਆਰਾ ਦੁੱਖ ਨਿਵਾਰਨ ਸ੍ਰੀ ਗੁਰੂ ਨਾਨਕ ਚਰਨਸਰ ਭੀਖੋਵਾਲ ’ਚ ਵਿਆਹ ਪੁਰਬ ਸੰਬੰਧੀ ਸਮਾਗਮ

ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ)-ਗੁਰਦੁਆਰਾ ਦੁੱਖ ਨਿਵਾਰਨ ਸ੍ਰੀ ਗੁਰੂ ਨਾਨਕ ਚਰਨਸਰ ਭੀਖੋਵਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸੰਬੰਧੀ ਦੀਵਾਨ ਸਜਾਏ ਗਏ। ਇਸ ਮੌਕੇ 2 ਸ੍ਰੀ ਅਖੰਡ ਪਾਠ ਜੀ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਸਜਾਏ ਗਏ।

Ad Position 21
No active advertisement
ਅਜੀਤ ਡੈਸਕ 20-09-2026
ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ)-ਗੁਰਦੁਆਰਾ ਦੁੱਖ ਨਿਵਾਰਨ ਸ੍ਰੀ ਗੁਰੂ ਨਾਨਕ ਚਰਨਸਰ ਭੀਖੋਵਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸੰਬੰਧੀ ਦੀਵਾਨ ਸਜਾਏ ਗਏ। ਇਸ ਮੌਕੇ 2 ਸ੍ਰੀ ਅਖੰਡ ਪਾਠ ਜੀ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਸਜਾਏ ਗਏ। ਦੀਵਾਨ ’ਚ ਹਜ਼ੂਰੀ ਰਾਗੀ ਗਿਆਨੀ ਜਸਵੰਤ ਸਿੰਘ, ਹਜ਼ੂਰੀ ਰਾਗੀ ਬਲਵੰਤ ਸਿੰਘ, ਗਿਆਨੀ ਅਜੀਤ ਸਿੰਘ ਅਕਬਰਪੁਰ ਵਾਲੇ, ਗਿਆਨੀ ਦਲੇਰ ਸਿੰਘ ਲਾਡੀ ਅਗੌਧ ਵਾਲਿਆਂ ਆਦਿ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ। ਇਸ ਮੌਕੇ ਪਹੁੰਚੇ ਹੋਏ ਪ੍ਰਚਾਰਕਾਂ ਨੇ ਸੰਗਤਾਂ ਨੂੰ ਗੁਰੂ ਸਾਹਿਬ ਵਲੋਂ ਦਿਖਾਏ ਸੱਚ ਦੇ ਮਾਰਗ ’ਤੇ ਚੱਲਣ ਲਈ ਪੇ੍ਰਰਿਤ ਕੀਤਾ ਅਤੇ ਸ਼ਬਦ ਗੁਰੂ ਦੇ ਲੜ ਲੱਗਣ ਲਈ ਬੇਨਤੀ ਕੀਤੀ। ਇਸ ਮੌਕੇ ਬਾਬਾ ਅਵਤਾਰ ਸਿੰਘ, ਐਡਵੋਕੇਟ ਹਰਗੋਪਾਲ ਸਿੰਘ, ਮੈਨੇਜਰ ਅਮਰਜੀਤ ਸਿੰਘ, ਬੀਬੀ ਹਰਮੀਤ ਕੌਰ, ਬੀਬੀ ਹਰਿੰਦਰਜੀਤ ਕੌਰ, ਬਾਬਾ ਮਹਿੰਦਰ ਸਿੰਘ ਅਗੌਧ ਵਾਲੇ, ਗੁਰਪ੍ਰੀਤ ਸਿੰਘ, ਸੁਰਜੀਤ ਸਿੰਘ, ਸ਼ਰਨਜੀਤ ਸਿੰਘ, ਲਾਂਗਰੀ ਗੁਰਦੀਪ ਸਿੰਘ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਨੇ ਹਾਜ਼ਰੀ ਭਰੀ।
Ad Position 22
No active advertisement
ਪਿਛਲੀ ਖ਼ਬਰ ‘ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਅਧੀਨ ਗਤੀਵਿਧੀਆਂ ਤਹਿਤ ਟੀਮਾਂ ਨੇ ਲਾਰਵਾ ਕੀਤਾ ਨਸ਼ਟ ਅਗਲੀ ਖ਼ਬਰ ਸਾਬਕਾ ਮੈਂਬਰ ਰਾਜ ਸਭਾ ਵਰਿੰਦਰ ਸਿੰਘ ਬਾਜਵਾ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾ ਦੇ ਫੁੱਲ ਭੇਟ
Ad Position 24