19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਕਾਂਗਰਸ ਆਗੂ ਡਾ. ਬਖਸ਼ੀਸ਼ ਸਿੰਘ ਹਲਕਾ ਚੱਬੇਵਾਲ ਦੇ ਆਬਜ਼ਰਬਰ ਨਿਯੁਕਤ

ਬੰਗਾ, 19 ਸਤੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਕਾਂਗਰਸ ਪਾਰਟੀ ਵਲੋਂ ਵੱਖ-ਵੱਖ ਵਿਧਾਨ ਸਭਾ ਹਲਕਿਆਂ ਲਈ ਅਬਜ਼ਰਬਰ ਨਿਯੁਕਤ ਕੀਤੇ ਗਏ ਹਨ। ਇਸ ਸੰਬੰਧੀ ਗੁਰਪ੍ਰੀਤ ਸਿੰਘ ਲੱਕੀ ਪੱਖੋਂ ਚੇਅਰਮੈਨ ਐਸ.

Ad Position 21
No active advertisement
ਅਜੀਤ ਡੈਸਕ 20-09-2026
ਬੰਗਾ, 19 ਸਤੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਕਾਂਗਰਸ ਪਾਰਟੀ ਵਲੋਂ ਵੱਖ-ਵੱਖ ਵਿਧਾਨ ਸਭਾ ਹਲਕਿਆਂ ਲਈ ਅਬਜ਼ਰਬਰ ਨਿਯੁਕਤ ਕੀਤੇ ਗਏ ਹਨ। ਇਸ ਸੰਬੰਧੀ ਗੁਰਪ੍ਰੀਤ ਸਿੰਘ ਲੱਕੀ ਪੱਖੋਂ ਚੇਅਰਮੈਨ ਐਸ. ਸੀ. ਡਿਪਾਰਟਮੈਂਟ ਤੇ ਡੈਲੀਗੇਟ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਸੂਚੀ ਜਾਰੀ ਕੀਤੀ ਗਈ ਹੈ, ਜਿਸ ਤਹਿਤ ਬੰਗਾ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਡਾ. ਬਖਸ਼ੀਸ਼ ਸਿੰਘ ਮੈਂਬਰ ਸਲਾਹਕਾਰ ਕਮੇਟੀ ਐਸ. ਸੀ. ਵਿੰਗ ਪੰਜਾਬ ਨੂੰ ਵਿਧਾਨ ਸਭਾ ਹਲਕਾ ਚੱਬੇਵਾਲ ਦਾ ਅਬਜ਼ਰਬਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਦਾ ਕਾਂਗਰਸ ਦੇ ਦਰਜਾ-ਬ-ਦਰਜਾ ਆਗੂਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ ਹੈ ਅਤੇ ਇਸ ਨੂੰ ਡਾ. ਬਖਸ਼ੀਸ਼ ਸਿੰਘ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਦਾ ਸਨਮਾਨ ਦੱਸਿਆ ਗਿਆ ਹੈ। ਕਾਂਗਰਸ ਆਗੂ ਡਾ. ਬਖਸ਼ੀਸ਼ ਸਿੰਘ ਨੇ ਇਸ ਨਿਯੁਕਤੀ ਲਈ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਹਮੇਸ਼ਾਂ ਪਾਰਟੀ ਦੀ ਮਜ਼ਬੂਤੀ ਤੇ ਪਾਰਟੀ ਪ੍ਰੋਗਰਾਮ ਨੂੰ ਜਨ ਜਨ ਤੱਕ ਪੁੱਜਦਾ ਕਰਨ ਲਈ ਜ਼ਮੀਨੀ ਪੱਧਰ ’ਤੇ ਮਿਹਨਤ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੇ ਵਰਕਰਾਂ ਦੇ ਸਨਮਾਨ ਨੂੰ ਮੁੱਖ ਰੱਖਦਿਆਂ ਹਲਕੇ ਅੰਦਰ ਪਾਰਟੀ ਦਾ ਜਨ ਆਧਾਰ ਪ੍ਰਤੀ ਅਦਬ ਦਾ ਮਾਹੌਲ ਸਨਮੁੱਖ ਰੱਖਣਗੇ।
Ad Position 22
No active advertisement
ਪਿਛਲੀ ਖ਼ਬਰ ਅੰਤਰ ਜ਼ਿਲ੍ਹਾ ਟੂਰਨਾਮੈਂਟ ਨੂੰ ਲੈ ਕੇ ਹੋਈ ਵਿਸ਼ੇਸ਼ ਮੀਟਿੰਗ ਅਗਲੀ ਖ਼ਬਰ ਜ਼ਿਲ੍ਹਾ ਯੋਜਨਾ ਬੋਰਡ ਨਵਾਂਸ਼ਹਿਰ ਦੇ ਚੇਅਰਮੈਨ ਸੰਜੀਵ ਚੇਚੀ ਦਾ ਤਾਜਪੋਸ਼ੀ ਸਮਾਗਮ ਨਵਾਂਸ਼ਹਿਰ ਵਿਖੇ ਅੱਜ
Ad Position 24