21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਸ਼ੁਭਮ ਸ਼ਰਮਾ ਨਾਲ ਮੁਲਾਕਾਤ ਦੌਰਾਨ ਯੂਥ ਕਾਂਗਰਸ ਦੇ ਜ਼ਿਲ੍ਹਾ ਸਕੱਤਰ ਜਸਕਰਨ ਸਿੰਘ ਸੰਘਾ। ਯੂਥ ਕਾਂਗਰਸ ਦੇ ਜ਼ਿਲ੍ਹਾ ਸਕੱਤਰ ਜਸਕਰਨ ਸੰਘਾ ਵਲੋਂ ਯੂਥ ਦੇ ਸੂਬਾ ਪ੍ਰਧਾਨ ਸ਼ੁਭਮ ਸ਼ਰਮਾ ਨਾਲ ਮੁਲਾਕਾਤ

ਹੁਸ਼ਿਆਰਪੁਰ, 20 ਸਤੰਬਰ (ਨਰਿੰਦਰ ਸਿੰਘ ਬੱਡਲਾ)-ਯੂਥ ਕਾਂਗਰਸ ਦੇ ਜ਼ਿਲ੍ਹਾ ਸਕੱਤਰ ਜਸਕਰਨ ਸਿੰਘ ਸੰਘਾ ਨੇ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਸ਼ੁਭਮ ਸ਼ਰਮਾ ਨਾਲ ਮੁਲਾਕਾਤ ਕਰਕੇ ਪਾਰਟੀ ਦੀ ਬਿਹਤਰੀ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਸ਼ੁਭਮ ਸ਼ਰਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਹਰੇਕ ਅਹੁਦੇਦਾਰ ਤੇ ਵਰਕਰ ਨੂੰ ਮਿਸ਼ਨ 2027 ਫ਼ਤਿਹ ਕਰਨ ਲਈ ਹੁਣ ਤੋਂ ਹੀ ਕਮਰਕੱਸ ਲੈਣੀ ਚਾਹੀਦੀ ਹੈ।

Ad Position 21
No active advertisement
ਅਜੀਤ ਡੈਸਕ 21-09-2026
ਹੁਸ਼ਿਆਰਪੁਰ, 20 ਸਤੰਬਰ (ਨਰਿੰਦਰ ਸਿੰਘ ਬੱਡਲਾ)-ਯੂਥ ਕਾਂਗਰਸ ਦੇ ਜ਼ਿਲ੍ਹਾ ਸਕੱਤਰ ਜਸਕਰਨ ਸਿੰਘ ਸੰਘਾ ਨੇ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਸ਼ੁਭਮ ਸ਼ਰਮਾ ਨਾਲ ਮੁਲਾਕਾਤ ਕਰਕੇ ਪਾਰਟੀ ਦੀ ਬਿਹਤਰੀ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਸ਼ੁਭਮ ਸ਼ਰਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਹਰੇਕ ਅਹੁਦੇਦਾਰ ਤੇ ਵਰਕਰ ਨੂੰ ਮਿਸ਼ਨ 2027 ਫ਼ਤਿਹ ਕਰਨ ਲਈ ਹੁਣ ਤੋਂ ਹੀ ਕਮਰਕੱਸ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ’ਚ ਜਿੱਤ ਲਈ ਯੂਥ ਕਾਂਗਰਸ ਦੀ ਅਹਿਮ ਭੂਮਿਕਾ ਹੋਵੇਗੀ ਜਿਸ ਦੇ ਚੱਲਦਿਆਂ ਸਮੁੱਚੇ ਯੂਥ ਨੂੰ ਹੁਣ ਤੋਂ ਹੀ ਸਰਗਰਮ ਹੋ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬੂਥ ਪੱਧਰ ’ਤੇ ਲੋਕਾਂ ਨਾਲ ਰਾਬਤਾ ਕਾਇਮ ਕਰਕੇ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣਾ ਚਾਹੀਦਾ ਹੈ। ਇਸ ਮੌਕੇ ਯੂਥ ਕਾਂਗਰਸ ਦੇ ਜ਼ਿਲ੍ਹਾ ਸਕੱਤਰ ਜਸਕਰਨ ਸੰਘਾ ਨੇ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਇਆ ਜਾਵੇਗਾ ਤੇ ਵੱਡੀ ਪੱਧਰ ’ਤੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਥਾਪਨਾ ਸੰਬੰਧੀ ਕੀਰਤਨ ਦਰਬਾਰ ਅਗਲੀ ਖ਼ਬਰ ਮਾਨ ਸਰਕਾਰ ਭਾਜਪਾ ਦਾ ਨਹੀਂ, ਨਸ਼ਾ ਪੀੜਤ ਪਰਿਵਾਰਾਂ ਦਾ ਵਿਰੋਧ ਕਰ ਰਹੀ ਹੈ-ਨਿਪੁੰਨ
Ad Position 24