ਡਾ. ਰਵਜੋਤ ਸਿੰਘ ਨੇ ਕਸਬਾ ਹਰਿਆਣਾ ਤੋਂ ਘਰ-ਘਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ
ਹਰਿਆਣਾ, 21 ਸਤੰਬਰ (ਹਰਮੇਲ ਸਿੰਘ ਖੱਖ)-ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਹਲਕਾ ਸ਼ਾਮਚੁਰਾਸੀ ਦੇ ਕਸਬਾ ਹਰਿਆਣਾ ਤੋਂ ਆਮ ਆਦਮੀ ਪਾਰਟੀ (ਆਪ) ਦੀ ਘਰ-ਘਰ ਚੋਣ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਆਪਣੀ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕੰਮਾਂ ਦਾ ਰਿਪੋਰਟ ਕਾਰਡ ਸਿੱਧਾ ਲੋਕਾਂ ਦੇ ਘਰਾਂ ਤੱਕ ਪਹੁੰਚਾਉਣ ਦਾ ਆਗਾਜ਼ ਕੀਤਾ।
ਹਰਿਆਣਾ, 21 ਸਤੰਬਰ (ਹਰਮੇਲ ਸਿੰਘ ਖੱਖ)-ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਹਲਕਾ ਸ਼ਾਮਚੁਰਾਸੀ ਦੇ ਕਸਬਾ ਹਰਿਆਣਾ ਤੋਂ ਆਮ ਆਦਮੀ ਪਾਰਟੀ (ਆਪ) ਦੀ ਘਰ-ਘਰ ਚੋਣ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਆਪਣੀ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕੰਮਾਂ ਦਾ ਰਿਪੋਰਟ ਕਾਰਡ ਸਿੱਧਾ ਲੋਕਾਂ ਦੇ ਘਰਾਂ ਤੱਕ ਪਹੁੰਚਾਉਣ ਦਾ ਆਗਾਜ਼ ਕੀਤਾ। ਇਸ ਦੌਰਾਨ ਡਾ. ਰਵਜੋਤ ਸਿੰਘ ਨੇ ਚੋਣ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਸਰਕਾਰ ਦੇ ਕੰਮਾਂ ਨਾਲ ਲੋਕਾਂ ਨੂੰ ਹੋ ਰਹੇ ਸਿੱਧੇ ਵਿੱਤੀ ਲਾਭਾਂ ਨੂੰ ਉਜਾਗਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁਫ਼ਤ ਬਿਜਲੀ, ਸਿਹਤ ਸੇਵਾਵਾਂ, ਸਿੱਖਿਆ ਅਤੇ ਮਾਵਾਂ-ਧੀਆਂ ਸਤਿਕਾਰ ਯੋਜਨਾ’ ਸਮੇਤ ਵੱਖ-ਵੱਖ ਪਹਿਲਕਦਮੀਆਂ ਰਾਹੀਂ ਅੱਜ ਹਰ ਪਰਿਵਾਰ ਨੂੰ ਸਾਲਾਨਾ 1.82 ਲੱਖ ਰੁਪਏ ਦਾ ਲਾਭ ਮਿਲ ਰਿਹਾ ਹੈ। ਚੋਣ ਮੁਹਿੰਮ ਦੌਰਾਨ ਲੋਕਾਂ ਵਲੋਂ ਮਿਲੇ ਨਿੱਘੇ ਸਵਾਗਤ ਦਰਮਿਆਨ ਡਾ. ਰਵਜੋਤ ਸਿੰਘ ਨੇ ਕਿਹਾ ਕਿ ‘ਆਪ’ ਸਾਲ 2022 ਤੋਂ ਹੁਣ ਤੱਕ ਕੀਤੇ ਕੰਮਾਂ ਦਾ ਰਿਪੋਰਟ ਕਾਰਡ ਲੈ ਕੇ ਅਸੀਂ ਹਰ ਘਰ ਤੱਕ ਪਹੁੰਚਾਂਗੇ। ਘਰ-ਘਰ ਚੋਣ ਮੁਹਿੰਮ ਦੌਰਾਨ ਡਾ. ਰਵਜੋਤ ਸਿੰਘ ਨੇ ਵੱਖ-ਵੱਖ ਘਰਾਂ ਵਿਚ ਜਾ ਕੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਤੇ ਬਜ਼ੁਰਗਾਂ, ਮਹਿਲਾਵਾਂ, ਨੌਜਵਾਨਾਂ ਅਤੇ ਬੱਚਿਆਂ ਸਮੇਤ ਪਾ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਸੰਜੇ ਕਪਲਾ ਪ੍ਰਧਾਨ, ਰਾਮਜੀਤ ਵਾਈਸ ਪ੍ਰਧਾਨ ਨਗਰ ਕੌਂਸਲ ਹਰਿਆਣਾ, ਗੁਰਵਿੰਦਰ ਸਿੰਘ ਪਾਵਲਾ ਚੇਅਰਮੈਨ ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ, ਪਰਵਿੰਦਰ ਸਿੰਘ ਸੱਜਣ, ਕਮਲ ਧੂਤ, ਰਜਵੰਤ ਕੌਰ ਧਾਮੀ, ਲਵਦੀਪ ਸਿੰਘ ਗਿੱਲ, ਸੰਜੀਵ ਕਪਲਾ ਪ੍ਰਧਾਨ ਰਾਮ ਲੀਲ੍ਹਾ ਕਮੇਟੀ ਹਰਿਆਣਾ, ਮੁਕੇਸ਼ ਡਡਵਾਲ ਹਰਿਆਣਾ, ਸਤਨਾਮ ਸਿੰਘ, ਸਰਪੰਚ ਸੋਨੂੰ ਗੋਬਿੰਦਪੁਰ ਖੁਣ ਖੁਣ, ਰਾਜ ਕੁਮਾਰ ਜਨੌੜੀ, ਮਨਿੰਦਰ ਸਿੰਘ ਰਿੰਕੂ ਕਬੀਰਪੁਰ, ਗੁਰਜਿੰਦਰ ਸਿੰਘ ਧਨੋਆ, ਸੁਖਦੇਵ ਬਾਬਾ, ਨਰਿੰਦਰਪਾਲ ਸ਼ਰਮਾ, ਸਨੀ ਓਹਰੀ, ਨੰ: ਸਤਨਾਮ ਸਿੰਘ ਰਾਉਵਾਲ, ਰਾਜੇਸ਼ ਠਾਕੁਰ, ਹਨੀ ਬਾਵਾ, ਮਾ: ਅਸ਼ੋਕ ਕੁਮਾਰ, ਸ਼ੁਭਮ ਸੈਣੀ, ਮਾ: ਭੀਸ਼ਮ ਚੋਪੜਾ, ਤਜਿੰਦਰ ਸਿੰਘ ਭਟੋਲੀਆਂ, ਗੁਰਮੁਖ ਸਿੰਘ ਭਟੋਲੀਆਂ, ਸਰਬਜੀਤ ਸਿੰਘ, ਗੁਰਮੀਤ ਸਿੰਘ, ਹਰਜਿੰਦਰ ਸਿੰਘ ਤੇ ਹੋਰ ਹਾਜ਼ਰ ਸਨ।