22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਵਿਸ਼ਵ ਸ਼ਾਂਤੀ ਦਿਵਸ ’ਤੇ ਸੇਂਟ ਸੋਲਜਰ ਸਕੂਲ ਦੇ ਵਿਦਿਆਰਥੀਆਂ ਨੇ ਦਿੱਤਾ ਸ਼ਾਂਤੀ ਤੇ ਏਕਤਾ ਦਾ ਸੰਦੇਸ਼

ਟਾਂਡਾ ਉੜਮੁੜ, 21 ਸਤੰਬਰ (ਭਗਵਾਨ ਸਿੰਘ ਸੈਣੀ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਟਾਂਡਾ ਵਿਖੇ ਵਿਸ਼ਵ ਸ਼ਾਂਤੀ ਦਿਵਸ ਉਤਸ਼ਾਹ ਤੇ ਸਾਰਥਿਕ ਸੰਦੇਸ਼ ਨਾਲ ਮਨਾਇਆ। ਇਸ ਮੌਕੇ ਵਿਦਿਆਰਥੀਆਂ ਨੇ ਸ਼ਾਂਤੀ, ਸਦਭਾਵਨਾ, ਏਕਤਾ ਤੇ ਮਨੁੱਖਤਾ ਦਾ ਸੰਦੇਸ਼ ਦਿੰਦਿਆਂ ਸਾਰਿਆਂ ਨੂੰ ਬਿਹਤਰ ਤੇ ਸ਼ਾਂਤੀਪੂਰਨ ਵਿਸ਼ਵ ਦੀ ਸਿਰਜਣਾ ਲਈ ਪ੍ਰੇਰਿਤ ਕੀਤਾ।

Ad Position 21
No active advertisement
ਅਜੀਤ ਡੈਸਕ 22-09-2026
ਟਾਂਡਾ ਉੜਮੁੜ, 21 ਸਤੰਬਰ (ਭਗਵਾਨ ਸਿੰਘ ਸੈਣੀ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਟਾਂਡਾ ਵਿਖੇ ਵਿਸ਼ਵ ਸ਼ਾਂਤੀ ਦਿਵਸ ਉਤਸ਼ਾਹ ਤੇ ਸਾਰਥਿਕ ਸੰਦੇਸ਼ ਨਾਲ ਮਨਾਇਆ। ਇਸ ਮੌਕੇ ਵਿਦਿਆਰਥੀਆਂ ਨੇ ਸ਼ਾਂਤੀ, ਸਦਭਾਵਨਾ, ਏਕਤਾ ਤੇ ਮਨੁੱਖਤਾ ਦਾ ਸੰਦੇਸ਼ ਦਿੰਦਿਆਂ ਸਾਰਿਆਂ ਨੂੰ ਬਿਹਤਰ ਤੇ ਸ਼ਾਂਤੀਪੂਰਨ ਵਿਸ਼ਵ ਦੀ ਸਿਰਜਣਾ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਦਾ ਆਯੋਜਨ ਅੰਨਲ ਹਾਊਸ ਵਲੋਂ ਹਾਊਸ ਇੰਚਾਰਜ ਪ੍ਰੀਤੀ ਸੈਣੀ ਦੀ ਅਗਵਾਈ ਹੇਠ ਕੀਤਾ। ਵਿਸ਼ਵ ਸ਼ਾਂਤੀ ਦੇ ਪ੍ਰਤੀਕ ਵਜੋਂ ਵਿਦਿਆਰਥੀਆਂ ਨੇ ਸਫ਼ੇਦ ਗ਼ੁਬਾਰੇ ਆਕਾਸ਼ ’ਚ ਉਡਾਏ। ਸਫ਼ੇਦ ਗ਼ੁਬਾਰੇ ਸ਼ਾਂਤੀ, ਆਸ ਤੇ ਏਕਤਾ ਦੇ ਪ੍ਰਤੀਕ ਬਣੇ ਅਤੇ ਵਿਦਿਆਰਥੀਆਂ ਨੇ ਇਨ੍ਹਾਂ ਰਾਹੀਂ ਪੂਰੇ ਵਿਸ਼ਵ ਵਿਚ ਸ਼ਾਂਤੀ ਅਤੇ ਸਦਭਾਵਨਾ ਦਾ ਸੰਦੇਸ਼ ਫੈਲਾਇਆ। ਇਸ ਮੌਕੇ ਵਿਦਿਆਰਥੀਆਂ ਨੇ ਮਨੁੱਖੀ ਲੜੀ ਬਣਾ ਕੇ ਏਕਤਾ ਦਾ ਪ੍ਰਦਰਸ਼ਨ ਕੀਤਾ। ਉਨ੍ਹਾਂ ਕਾਮਨਾ ਕੀਤੀ ਕਿ ‘ਹਰ ਦਿਲ ਵਿਚ ਸ਼ਾਂਤੀ ਹੋਵੇ, ਹਰ ਘਰ ਵਿਚ ਸਦਭਾਵਨਾ ਹੋਵੇ ਤੇ ਪੂਰੇ ਵਿਸ਼ਵ ਵਿਚ ਏਕਤਾ ਹੋਵੇ’। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਕੂਲ ਡਾਇਰੈਕਟਰ ਇੰਦਰ ਕੁਮਾਰ ਸਾਹਨੀ ਨੇ ਕਿਹਾ ਕਿ ‘ਸ਼ਾਂਤੀ ਦੀ ਸ਼ੁਰੂਆਤ ਸਾਡੇ ਤੋਂ ਹੁੰਦੀ ਹੈ’। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਮਝਾਇਆ ਕਿ ਸ਼ਾਂਤੀਪੂਰਨ ਸਮਾਜ ਦੀ ਸਿਰਜਣਾ ਲਈ ਹਰੇਕ ਵਿਅਕਤੀ ਦੀ ਸਕਾਰਾਤਮਿਕ ਸੋਚ, ਆਪਸੀ ਸਤਿਕਾਰ ਅਤੇ ਸਹਿਯੋਗ ਮਹੱਤਵਪੂਰਨ ਹੈ। ਉਨ੍ਹਾਂ ਨੇ ਮਨੁੱਖਤਾ, ਭਾਈਚਾਰੇ, ਏਕਤਾ ਅਤੇ ਸ਼ਾਂਤੀ ਦੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ’ਤੇ ਜ਼ੋਰ ਦਿੰਦਿਆਂ ਵਿਦਿਆਰਥੀਆਂ ਨੂੰ ਬਿਹਤਰ ਵਿਸ਼ਵ ਦੀ ਸਿਰਜਣਾ ’ਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਮਾਡਰਨ ਗਰੁੱਪ ਆਫ਼ ਕਾਲਜਿਸ ਮੁਕੇਰੀਆਂ ਵਿਖੇ ਪ੍ਰੇਰਨਾਦਾਇਕ ਗੱਲਬਾਤ ਤੇ ਸ਼ਖ਼ਸੀਅਤ ਵਿਕਾਸ ਤਹਿਤ ਸਮਾਗਮ ਅਗਲੀ ਖ਼ਬਰ ਡਾ. ਰਵਜੋਤ ਸਿੰਘ ਨੇ ਕਸਬਾ ਹਰਿਆਣਾ ਤੋਂ ਘਰ-ਘਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ
Ad Position 24