21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਨਸ਼ਾ-ਵਿਰੋਧੀ ਮਾਰਚ ਦਾ ਵਿਰੋਧ ਪੰਜਾਬ ਸਰਕਾਰ ਦੀ ਬੇਚੈਨੀ ਨੂੰ ਦਰਸਾਉਂਦਾ-ਅਜੈ ਕੌਸ਼ਲ ਸੇਠੂ

ਮੁਕੇਰੀਆਂ, 21 ਸਤੰਬਰ (ਰਾਮਗੜ੍ਹੀਆ)-ਭਾਜਪਾ ਦੇ ਸੀਨੀਅਰ ਆਗੂ ਤੇ ਜਲੰਧਰ ਹਲਕੇ ਦੇ ਸਹਿ-ਕਨਵੀਨਰ ਅਜੈ ਕੌਸ਼ਲ ਸੇਠੂ ਨੇ ਸੂਬੇ ਵਿਚ ਭਾਜਪਾ ਵਲੋਂ ਸ਼ੁਰੂ ਕੀਤੀ ‘ਨਸ਼ੇ ਛੱਡੋ, ਪੰਜਾਬ ਬਚਾਓ’ ਮੁਹਿੰਮ ਨੂੰ ਲੈ ਕੇ ਆਮ ਆਦਮੀ ਪਾਰਟੀ ’ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਨਸ਼ਾ-ਵਿਰੋਧੀ ਮੁਹਿੰਮ ਦਾ ਵਿਰੋਧ ਕਰਨਾ ਪੰਜਾਬ ਸਰਕਾਰ ਦੀ ਬੇਚੈਨੀ ਤੇ ਘਬਰਾਹਟ ਨੂੰ ਦਰਸਾਉਂਦਾ ਹੈ।

Ad Position 21
No active advertisement
ਅਜੀਤ ਡੈਸਕ 22-09-2026
ਮੁਕੇਰੀਆਂ, 21 ਸਤੰਬਰ (ਰਾਮਗੜ੍ਹੀਆ)-ਭਾਜਪਾ ਦੇ ਸੀਨੀਅਰ ਆਗੂ ਤੇ ਜਲੰਧਰ ਹਲਕੇ ਦੇ ਸਹਿ-ਕਨਵੀਨਰ ਅਜੈ ਕੌਸ਼ਲ ਸੇਠੂ ਨੇ ਸੂਬੇ ਵਿਚ ਭਾਜਪਾ ਵਲੋਂ ਸ਼ੁਰੂ ਕੀਤੀ ‘ਨਸ਼ੇ ਛੱਡੋ, ਪੰਜਾਬ ਬਚਾਓ’ ਮੁਹਿੰਮ ਨੂੰ ਲੈ ਕੇ ਆਮ ਆਦਮੀ ਪਾਰਟੀ ’ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਨਸ਼ਾ-ਵਿਰੋਧੀ ਮੁਹਿੰਮ ਦਾ ਵਿਰੋਧ ਕਰਨਾ ਪੰਜਾਬ ਸਰਕਾਰ ਦੀ ਬੇਚੈਨੀ ਤੇ ਘਬਰਾਹਟ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਕਿਸੇ ਇਕ ਸਿਆਸੀ ਪਾਰਟੀ ਨਾਲ ਜੁੜਿਆ ਮਸਲਾ ਨਹੀਂ, ਸਗੋਂ ਪੂਰੇ ਪੰਜਾਬ ਤੇ ਸਮਾਜ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਅਜੈ ਕੌਸ਼ਲ ਸੇਠੂ ਨੇ ਕਿਹਾ ਕਿ ਸੂਬੇ ਦੇ ਨੌਜਵਾਨ ਨਸ਼ਿਆਂ ਦੀ ਲਤ ਦਾ ਸ਼ਿਕਾਰ ਹੋ ਰਹੇ ਹਨ, ਜਿਸ ਕਾਰਨ ਉਨ੍ਹਾਂ ਦੇ ਪਰਿਵਾਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਪੰਜਾਬ ਵਿਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਇਕ ਜਨਤਕ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਨਸ਼ਾ-ਵਿਰੋਧੀ ਮੁਹਿੰਮ ਦਾ ਸਿਆਸੀ ਵਿਰੋਧ ਕਰਨ ਦੀ ਬਜਾਏ, ਸਰਕਾਰ ਨੂੰ ਸੂਬੇ ਵਿਚ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਠੋਸ ਤੇ ਪ੍ਰਭਾਵਸ਼ਾਲੀ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਇਹ ਵੀ ਸੱਦਾ ਦਿੱਤਾ ਕਿ ਉਹ ਹਰ ਪਿੰਡ ਦਾ ਦੌਰਾ ਕਰਨ ਤੇ ਨਸ਼ਿਆਂ ਦੀ ਵਰਤੋਂ ਵਿਰੁੱਧ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ।
Ad Position 22
No active advertisement
ਪਿਛਲੀ ਖ਼ਬਰ ਨਵੇਂ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ’ਚ ਵਧੀਆ ਭੂਮਿਕਾ ਨਿਭਾਉਣ ਵਾਲੇ ਵੀ. ਓਜ਼ ਦਾ ਸਨਮਾਨ ਅਗਲੀ ਖ਼ਬਰ ਡਾ. ਰਵਜੋਤ ਨੇ ਲੋਕ ਮਿਲਣੀ ਦੌਰਾਨ ਪਰਿਵਾਰਾਂ ਨੂੰ 10 ਲੱਖ ਤੱਕ ਦੇ ਸਿਹਤ ਕਾਰਡ ਵੰਡੇ
Ad Position 24