ਜਗਮੋਹਣ ਸਿੰਘ ਘੁੰਮਣ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਘੋਗਰਾ ਤੋਂ ਬੱਸ ਕੀਤੀ ਰਵਾਨਾ
ਘੋਗਰਾ, 21 ਸਤੰਬਰ (ਆਰ. ਐੱਸ.
ਘੋਗਰਾ, 21 ਸਤੰਬਰ (ਆਰ. ਐੱਸ. ਸਲਾਰੀਆ)-ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਘੋਗਰਾ ਦੀ ਸੰਗਤ ਨੂੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਦਰਸ਼ਨਾਂ ਲਈ ਲੈ ਕੇ ਜਾਣ ਵਾਲੀ ਬੱਸ ਨੂੰ ਹਲਕਾ ਵਿਧਾਇਕ ਕਰਮਵੀਰ ਸਿੰਘ ਘੁੰਮਣ ਦੇ ਪਿਤਾ ਜਗਮੋਹਣ ਸਿੰਘ ਘੁੰਮਣ ਵਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਦੀ ਯਾਤਰਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ, ਇਸ ਸਕੀਮ ਰਾਹੀਂ ਲੱਖਾਂ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਤੀਰਥ ਯਾਤਰਾ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲਦੀ ਹੈ, ਸੰਗਤ ਨੂੰ ਬਿਨਾਂ ਕਿਸੇ ਵੱਡੀ ਆਰਥਿਕ ਚਿੰਤਾ ਤੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੁੰਦਾ ਹੈ। ਇਸ ਮੌਕੇ ਬਲਾਕ ਪ੍ਰਧਾਨ ਅਮਨਦੀਪ ਸਿੰਘ ਘੁੰਮਣ, ਨੰਬਰਦਾਰ ਸਰਪੰਚ ਸੁਖਵਿੰਦਰ ਸਿੰਘ, ਜੁਝਾਰ ਸਿੰਘ, ਦਲੇਰ ਸਿੰਘ, ਪਲਵਿੰਦਰ ਸਿੰਘ ਬਾਜਵਾ, ਹਰਭਜਨ ਸਿੰਘ ਸਲਾਰੀਆ, ਤਰਸੇਮ ਸਿੰਘ, ਗੁਰਪਾਲ ਸਿੰਘ, ਭੁਪਿੰਦਰ ਸਿੰਘ ਤੇ ਹੋਰ ਸੰਗਤਾਂ ਹਾਜ਼ਰ ਸਨ।