ਦਰਸ਼ਨ ਅਕਾਦਮੀ ਦਸੂਹਾ ਵਿਖੇ ਸਮਾਗਮ ਕਰਵਾਇਆ
ਦਸੂਹਾ, 22 ਸਤੰਬਰ (ਭੁੱਲਰ)-ਦਰਸ਼ਨ ਅਕਾਦਮੀ ਸੀ. ਬੀ.
ਦਸੂਹਾ, 22 ਸਤੰਬਰ (ਭੁੱਲਰ)-ਦਰਸ਼ਨ ਅਕਾਦਮੀ ਸੀ. ਬੀ. ਐੱਸ. ਈ. ਸੀਨੀਅਰ ਸੈਕੰਡਰੀ ਸਕੂਲ ਦਸੂਹਾ ਵਿਖੇ ਦਰਸ਼ਨ ਐਜੂਕੇਸ਼ਨ ਫਾਊਂਡੇਸ਼ਨ ਦੇ ਅਧਿਆਤਮਿਕ ਮੁਖੀ ਸੰਤ ਰਜਿੰਦਰ ਸਿੰਘ ਦਾ 80ਵਾਂ ਜਨਮ ਦਿਨ ਮਨਾਇਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਵੱਖ-ਵੱਖ ਗਤੀਵਿਧੀਆਂ ਰਾਹੀਂ ਸੰਤ ਮਹਾਰਾਜ ਦੇ ਜੀਵਨ , ਸਿੱਖਿਆਵਾਂ ਅਤੇ ਮਨੁੱਖਤਾ ਪ੍ਰਤੀ ਉਨ੍ਹਾਂ ਦੇ ਸੰਦੇਸ਼ ਨੂੰ ਯਾਦ ਕੀਤਾ। ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਸ਼ਬਦ-ਗਾਇਨ ਤੇ ਧਿਆਨ ਅਭਿਆਸ ਨਾਲ ਕੀਤੀ ਗਈ। ਵਿਦਿਆਰਥੀਆਂ ਨੇ ਸੰਤ ਰਜਿੰਦਰ ਸਿੰਘ ਮਹਾਰਾਜ ਵਲੋਂ ਦਿੱਤੇ ਪਿਆਰ, ਸੇਵਾ, ਦਇਆ, ਨਿਮਰਤਾ, ਸੱਚਾਈ ਤੇ ਆਪਸੀ ਸਦਭਾਵਨਾ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਸੰਕਲਪ ਲਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਸੰਤ ਰਜਿੰਦਰ ਸਿੰਘ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨਾਲ ਸੰਬੰਧਿਤ ਭਾਸ਼ਨ, ਕਵਿਤਾਵਾਂ, ਵਿਚਾਰ-ਪ੍ਰਸਤੁਤੀਆਂ ਤੇ ਹੋਰ ਰਚਨਾਤਮਿਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ। ਸਕੂਲ ਦੇ ਪ੍ਰਿੰਸੀਪਲ ਰਸਿਕ ਗੁਪਤਾ ਨੇ ਇਸ ਮੌਕੇ ਸੰਤ ਰਜਿੰਦਰ ਸਿੰਘ ਨੂੰ ਉਨ੍ਹਾਂ ਦੇ 80ਵੇਂ ਜਨਮ ਦਿਨ ਦੀਆਂ ਸ਼ੁੱਭਕਾਮਨਾਵਾਂ ਭੇਟ ਕਰਦਿਆਂ ਕਿਹਾ ਕਿ ਅਜਿਹੇ ਮਹਾਨ ਅਧਿਆਤਮਿਕ ਵਿਅਕਤੀਆਂ ਦੀਆਂ ਸਿੱਖਿਆਵਾਂ ਵਿਦਿਆਰਥੀਆਂ ਨੂੰ ਇਕ ਚੰਗਾ ਇਨਸਾਨ ਬਣਨ ਲਈ ਪ੍ਰੇਰਿਤ ਕਰਦੀਆਂ ਹਨ। ਇਸ ਮੌਕੇ ਹਰਭਜਨ ਸਿੰਘ, ਸ਼ਿਵਦੇਵ ਸਿੰਘ, ਹਰਪ੍ਰੀਤ ਸਿੰਘ, ਬਲਵਿੰਦਰ ਸਿੰਘ, ਹਰਜੀਤ ਕੁਮਾਰ, ਕੁਲਦੀਪ ਸਿੰਘ , ਐਚ. ਐਮ. ਮੈਡਮ ਆਰਤੀ ਸ਼ਰਮਾ, ਐਸ਼ਵਾਨੀ, ਮਿਸਿਜ ਮਨਦੀਪ, ਕੰਚਨ, ਗੁਰਦੀਪ, ਨਿਰਮਲਜੀਤ, ਸਮ੍ਰਿਤੀ, ਕੁਲਜੀਤ, ਮੋਨਿਕਾ, ਸੁਖਵੀਰ, ਸ਼ਾਰਧਾ, ਮਨਿੰਦਰ ਕੌਰ, ਅਮਨਦੀਪ ਕੌਰ, ਲਿੱਲੀ, ਸ਼ਰਨਜੀਤ, ਕਾਮਨਾ, ਰਾਜਵਿੰਦਰ, ਨੀਹਾਰਿਕਾ, ਤਜਿੰਦਰ ਆਦਿ ਹਾਜ਼ਰ ਸਨ।