23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਮੁਫ਼ਤ ਆਯੁਸ਼ ਕੈਂਪ ਲਗਾਇਆ

ਘੋਗਰਾ, 22 ਸਤੰਬਰ (ਆਰ. ਐੱਸ.

Ad Position 21
No active advertisement
ਅਜੀਤ ਡੈਸਕ 23-09-2026
ਘੋਗਰਾ, 22 ਸਤੰਬਰ (ਆਰ. ਐੱਸ. ਸਲਾਰੀਆ)-ਡਾਇਰੈਕਟਰ ਆਯੂਰਵੈਦਾ ਪੰਜਾਬ ਡਾ. ਰਮਨ ਖੰਨਾ ਤੇ ਡਾਇਰੈਕਟਰ ਹੋਮਿਉਪੈਥੀ ਪੰਜਾਬ ਡਾ. ਹਰਿੰਦਰ ਪਾਲ ਦੇ ਹੁਕਮਾਂ ਤੇ ਡਿਪਟੀ ਕਮਿਸ਼ਨਰ ਕਮ ਚੇਅਰਮੈਨ ਡਿਸਟ੍ਰਿਕਟ ਆਯੁਸ਼ ਸੁਸਾਇਟੀ ਹੁਸ਼ਿਆਰਪੁਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਹੁਸ਼ਿਆਰਪੁਰ ਡਾ. ਸੁਰਿੰਦਰ ਪਾਲ ਕੌਰ ਅਤੇ ਜ਼ਿਲ੍ਹਾ ਹੋਮਿਓਪੈਥਿਕ ਅਫ਼ਸਰ ਡਾ. ਰੁਪਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਹਲੇੜ ਵਿਖੇ ਮੁਫ਼ਤ ਆਯੁਸ਼ ਕੈਂਪ ਡਾ. ਬਰਜਿੰਦਰ ਸਿੰਘ ਇੰਚਾਰਜ ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਹਲੇੜ ਵਲੋਂ ਆਯੋਜਿਤ ਕੀਤਾ। ਕੈਂਪ ਦੌਰਾਨ ਆਯੁਰਵੈਦਿਕ ਵਿਭਾਗ ਦੇ ਡਾ. ਮਨੋਜ ਕੁਮਾਰ ਤੇ ਡਾ. ਗੁਰਪ੍ਰੀਤ ਕੌਰ ਨੇ ਅਤੇ ਹੋਮਿਉਪੈਥੀ ਵਿਭਾਗ ਦੇ ਡਾ. ਕਰਮਜੀਤ ਸਿੰਘ ਅਤੇ ਡਾ. ਮਨਜੀਤ ਸਿੰਘ ਨੇ 614 ਮਰੀਜ਼ਾਂ ਦਾ ਚੈੱਕਅਪ ਕੀਤਾ। ਕੈਂਪ ਵਿਚ ਪਿੰਡ ਦੇ ਸਮੂਹ ਪੰਚਾਇਤ ਮੈਂਬਰਾਂ ਤੇ ਨਗਰ ਨਿਵਾਸੀਆਂ ਨੇ ਕੈਂਪ ਦਾ ਲਾਭ ਲਿਆ। ਕੈਂਪ ਇੰਚਾਰਜ ਡਾ.ਬਰਜਿੰਦਰ ਸਿੰਘ ਵਲੋਂ ਲੋਕਾਂ ਨੂੰ ਆਯੁਰਵੇਦ ਅਤੇ ਯੋਗ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ ਅਤੇ ਆਹਾਰ ਵਿਹਾਰ ਸੰਬੰਧੀ ਜਾਣਕਾਰੀ ਵੀ ਦਿੱਤੀ। ਇਸ ਮੌਕੇ ਆਯੂਰਵੇਦਾ ਉਪਵੈਦ ਸੁਨੀਤਾ ਰਾਣੀ, ਸਮਨੀਸ਼ ਕੁਮਾਰ, ਹੋਮਿਉਪੈਥੀ ਡਿਸਪੈਂਸਰ ਕੁਲਜੀਤ ਸਿੰਘ, ਸੂਰਜ ਪ੍ਰਕਾਸ਼ ਆਯੁਰਵੈਦਿਕ ਵਿਭਾਗ ਦੇ ਮਸਾਜਰ ਸਚਿਨ, ਬਲਜਿੰਦਰ ਕੌਰ ਟਰੇਡ ਦਾਈ ਅਤੇ ਹੋਮਿਓਪੈਥਿਕ ਵਿਭਾਗ ਦੇ ਦਰਜਾ ਚਾਰ ਕੁਲਵੀਰ ਸਿੰਘ ਤੇ ਹੋਰ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਰਾਜਾ ਗਿੱਲ ਤੇ ਚੇਅਰਮੈਨ ਰੰਮੀ ਕਾਲਕੱਟ ਨੇ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ ਅਗਲੀ ਖ਼ਬਰ ਪੀ. ਡਬਲਿਊ. ਡੀ. ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਨੇ ਤਨਖ਼ਾਹਾਂ ਤੁਰੰਤ ਜਾਰੀ ਕਰਨ ਦੀ ਕੀਤੀ ਮੰਗ
Ad Position 24