ਨਸ਼ਾ ਮੁਕਤ ਯਾਤਰਾ ਦਾ ਗੜ੍ਹਦੀਵਾਲਾ ਵਿਖੇ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ-ਸੰਜੀਵ ਮਿਨਹਾਸ
ਗੜ੍ਹਦੀਵਾਲਾ, 22 ਸਤੰਬਰ (ਚੱਗਰ)-ਗੜ੍ਹਦੀਵਾਲਾ ਵਿਚ ਮੰਡਲ ਪ੍ਰਧਾਨ ਕੈਪਟਨ ਸਵਰਨ ਸਿੰਘ ਦੀ ਪ੍ਰਧਾਨਗੀ ਹੇਠ ਭਾਜਪਾ ਦੀ ਇਕ ਮੀਟਿੰਗ ਹੋਈ, ਜਿਸ ‘ਚ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਸੰਜੀਵ ਮਿਨਹਾਸ, ਯਾਤਰਾ ਕਨਵੀਨਰ ਅਨਿਲ ਵਸ਼ਿਸਠ ਤੇ ਕਨਵੀਨਰ ਸੁਨੀਲ ਦੱਤ ਸਹਿਗਲ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਭਾਜਪਾ ਵਲੋਂ ਸੂਬੇ ਅੰਦਰ ਕੱਢੀ ਜਾ ਰਹੀ ਨਸ਼ਾ ਮੁਕਤ ਯਾਤਰਾ ਦੇ ਸਵਾਗਤ ਸੰਬੰਧੀ ਵਿਚਾਰਾਂ ਕਰਦਿਆਂ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ।
ਗੜ੍ਹਦੀਵਾਲਾ, 22 ਸਤੰਬਰ (ਚੱਗਰ)-ਗੜ੍ਹਦੀਵਾਲਾ ਵਿਚ ਮੰਡਲ ਪ੍ਰਧਾਨ ਕੈਪਟਨ ਸਵਰਨ ਸਿੰਘ ਦੀ ਪ੍ਰਧਾਨਗੀ ਹੇਠ ਭਾਜਪਾ ਦੀ ਇਕ ਮੀਟਿੰਗ ਹੋਈ, ਜਿਸ ‘ਚ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਸੰਜੀਵ ਮਿਨਹਾਸ, ਯਾਤਰਾ ਕਨਵੀਨਰ ਅਨਿਲ ਵਸ਼ਿਸਠ ਤੇ ਕਨਵੀਨਰ ਸੁਨੀਲ ਦੱਤ ਸਹਿਗਲ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਭਾਜਪਾ ਵਲੋਂ ਸੂਬੇ ਅੰਦਰ ਕੱਢੀ ਜਾ ਰਹੀ ਨਸ਼ਾ ਮੁਕਤ ਯਾਤਰਾ ਦੇ ਸਵਾਗਤ ਸੰਬੰਧੀ ਵਿਚਾਰਾਂ ਕਰਦਿਆਂ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਇਸ ਮੌਕੇ ਉਕਤ ਆਗੂਆਂ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਭਾਜਪਾ ਲੀਡਰਸ਼ਿਪ ਵਲੋਂ ਵਿਸ਼ੇਸ਼ ਯਾਤਰਾ ਕੱਢੀ ਜਾ ਰਹੀ ਹੈ, ਜਿਸ ਦੁਆਰਾ ਸੂਬੇ ਦੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਯਾਤਰਾ ਦਾ 26 ਸਤੰਬਰ ਨੂੰ ਸਵੇਰੇ 11 ਵਜੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਦੇ ਸਾਹਮਣੇ ਟਾਂਡਾ ਮੋੜ ਵਿਖੇ ਹਲਕੇ ਦੇ ਵਰਕਰਾਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ। ਇਸ ਮੌਕੇ ਨਵ-ਨਿਯੁਕਤ ਮੰਡਲ ਪ੍ਰਧਾਨ ਕੈਪਟਨ ਸਵਰਨ ਸਿੰਘ ਅਤੇ ਸਾਬਕਾ ਮੰਡਲ ਪ੍ਰਧਾਨ ਗੋਪਾਲ ਐਰੀ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਭਾਜਪਾ ਆਗੂ ਯੋਗੇਸ਼ ਸਪਰਾ, ਸ਼ਿਵ ਦਿਆਲ, ਗੋਪਾਲ ਐਰੀ, ਉਂਕਾਰ ਨਾਥ ਗੋਗੀ, ਕੈਪਟਨ ਕਰਨ ਸਿੰਘ, ਰੇਸ਼ਮ ਸਿੰਘ, ਸ਼ੇਖਰ ਸਿੰਘ, ਮੰਗਲ ਸਿੰਘ ਤੇ ਹੋਰ ਆਗੂ ਮੌਜੂਦ ਸਨ।