ਕਿਸਾਨ ਝੋਨਾ ਪੂਰੀ ਤਰ੍ਹਾਂ ਸੁੱਕਾ ਕੇ ਮੰਡੀਆਂ ’ਚ ਲਿਆਉਣ - ਆਸ਼ਿਕਾ ਜੈਨ
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ 1 ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਝੋਨੇ ਦੀ ਖ਼ਰੀਦ ਸਬੰਧੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹਰ ਪੱਖੋਂ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਤਾਂ ਜੋ ਫ਼ਸਲ ਦੀ ਖ਼ਰੀਦ ਸੁਚੱਜੇ ਢੰਗ ਨਾਲ ਨੇਪਰੇ ਚਾੜੀ ਜਾ ਸਕੇ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿਚ ਸੁੱਕਾ ਝੋਨਾ ਹੀ ਲਿਆਉਣ ਨੂੰ ਤਰਜੀਹ ਦਿੱਤੀ ਜਾਵੇ ਤਾਂ ਜੋ ਉਨ੍ਹਾਂ ਦੀ ਫ਼ਸਲ ਨਾਲੋਂ-ਨਾਲ ਖਰੀਦੀ ਜਾ ਸਕੇ।
ਸ
ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਹੋਵੇਗੀ ਸ਼ੁਰੂ
24-09-2026
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ 1 ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਝੋਨੇ ਦੀ ਖ਼ਰੀਦ ਸਬੰਧੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹਰ ਪੱਖੋਂ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਤਾਂ ਜੋ ਫ਼ਸਲ ਦੀ ਖ਼ਰੀਦ ਸੁਚੱਜੇ ਢੰਗ ਨਾਲ ਨੇਪਰੇ ਚਾੜੀ ਜਾ ਸਕੇ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿਚ ਸੁੱਕਾ ਝੋਨਾ ਹੀ ਲਿਆਉਣ ਨੂੰ ਤਰਜੀਹ ਦਿੱਤੀ ਜਾਵੇ ਤਾਂ ਜੋ ਉਨ੍ਹਾਂ ਦੀ ਫ਼ਸਲ ਨਾਲੋਂ-ਨਾਲ ਖਰੀਦੀ ਜਾ ਸਕੇ। ਖ਼ਰੀਦ ਨਾਲ ਸਬੰਧਿਤ ਅਧਿਕਾਰੀਆਂ ਨੂੰ ਮੰਡੀਆਂ ਵਿਚ ਰੈਗੂਲਰ ਸਮੀਖਿਆ ਕਰਨ ਦੀ ਹਦਾਇਤ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 65 ਰੈਗੂਲਰ ਮੰਡੀਆਂ ਵਿਚ ਲੋੜੀਂਦੇ ਇੰਤਜ਼ਾਮ ਅਮਲ ਵਿਚ ਲਿਆਂਦੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਸੀਜ਼ਨ ਦੌਰਾਨ 17 ਫ਼ੀਸਦੀ ਨਮੀ ਨਿਰਧਾਰਿਤ ਕੀਤੀ ਗਈ ਜਿਸ ਨੂੰ ਕਿਸਾਨਾਂ ਵਲੋਂ ਪੂਰੀ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿਚ ਮੁੱਢਲੀਆਂ ਸਹੂਲਤਾਂ ਦਾ ਸੁਚੱਜਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਜ਼ਿਲ੍ਹੇ ਵਿਚ ਇਸ ਵਾਰ ਝੋਨੇ ਦੀ ਅੰਦਾਜ਼ਨ ਆਮਦ ਬਾਰੇ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਲਗਪਗ 4.15 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ ਹੈ ਜਿਸ ਦੇ ਮੱਦੇਨਜ਼ਰ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਖ਼ੁਰਾਕ ਅਤੇ ਸਿਵਲ ਸਪਲਾਈਜ਼ ਵਿਭਾਗ ਦੇ ਅਧਿਕਾਰੀਆਂ ਵਲੋਂ ਮੰਡੀਆਂ ਵਿਚ ਪ੍ਰਬੰਧਾਂ ਦੀ ਰੈਗੂਲਰ ਸਮੀਖਿਆ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਖ਼ਰੀਦ ਏਜੰਸੀਆਂ ਵਿਚ ਮਾਰਕਫੈੱਡ, ਪਨਗ੍ਰੇਨ, ਪਨਸਪ, ਪੰਜਾਬ ਵੇਅਰਹਾਊਸ ਅਤੇ ਐਫ.ਸੀ.ਆਈ. ਸ਼ਾਮਲ ਹਨ ਜੋ ਕਿਸਾਨਾਂ ਦੀ ਫ਼ਸਲ ਨੂੰ ਖਰੀਦਣਗੀਆਂ।