24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਨਾਬਾਲਗਾ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਨੂੰ 10 ਸਾਲ ਦੀ ਕੈਦ

ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਮਨਪ੍ਰੀਤ ਕੌਰ ਦੀ ਅਦਾਲਤ ਨੇ ਨਾਬਾਲਗ ਵਿਦਿਆਰਥਣ ਨੂੰ ਅਗਵਾ ਕਰਕੇ ਉਸ ਨਾਲ ਜਬਰ ਜਨਾਹ ਕਰਨ ਵਾਲੇ ਮਾਮਲੇ ‘ਚ ਸੁਣਵਾਈ ਉਪਰੰਤ ਪਾਏ ਗਏ ਦੋਸ਼ੀ ਹਰਸ਼ ਨੂੰ 10 ਸਾਲ ਦੀ ਕੈਦ ਤੇ 5 ਹਜ਼ਾਰ ਰੁਪਏ ਜੁਰਮਾਨੇ ਦੇ ਹੁਕਮ ਸੁਣਾਏ। ਜੁਰਮਾਨਾ ਨਾ ਦੇਣ ਦੀ ਸੂਰਤ ‘ਚ ਦੋਸ਼ੀ ਨੂੰ 4 ਮਹੀਨੇ ਦੀ ਵਾਧੂ ਸਜ਼ਾ ਕੱਟਣੀ ਪਵੇਗੀ।

Ad Position 21
No active advertisement
ਅਜੀਤ ਡੈਸਕ 24-09-2026
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਮਨਪ੍ਰੀਤ ਕੌਰ ਦੀ ਅਦਾਲਤ ਨੇ ਨਾਬਾਲਗ ਵਿਦਿਆਰਥਣ ਨੂੰ ਅਗਵਾ ਕਰਕੇ ਉਸ ਨਾਲ ਜਬਰ ਜਨਾਹ ਕਰਨ ਵਾਲੇ ਮਾਮਲੇ ‘ਚ ਸੁਣਵਾਈ ਉਪਰੰਤ ਪਾਏ ਗਏ ਦੋਸ਼ੀ ਹਰਸ਼ ਨੂੰ 10 ਸਾਲ ਦੀ ਕੈਦ ਤੇ 5 ਹਜ਼ਾਰ ਰੁਪਏ ਜੁਰਮਾਨੇ ਦੇ ਹੁਕਮ ਸੁਣਾਏ। ਜੁਰਮਾਨਾ ਨਾ ਦੇਣ ਦੀ ਸੂਰਤ ‘ਚ ਦੋਸ਼ੀ ਨੂੰ 4 ਮਹੀਨੇ ਦੀ ਵਾਧੂ ਸਜ਼ਾ ਕੱਟਣੀ ਪਵੇਗੀ। ਜ਼ਿਕਰਯੋਗ ਹੈ ਕਿ ਥਾਣਾ ਗੜ੍ਹਦੀਵਾਲਾ ਪੁਲਿਸ ਨੇ ਇਕ ਵਿਦਿਆਰਥਣ ਦੇ ਪਿਤਾ ਦੀ ਸ਼ਿਕਾਇਤ ‘ਤੇ 13 ਸਤੰਬਰ 2023 ਨੂੰ ਦੋਸ਼ੀ ਖ਼ਿਲਾਫ਼ ਆਈ.ਪੀ.ਸੀ. ਦੀ ਧਾਰਾ 363, 366, 506, 354-ਸੀ ਤੇ 376, ਪੋਸਕੋ ਐਕਟ ਤਹਿਤ ਕੇਸ ਦਰਜ ਕੀਤਾ ਸੀ। ਪੁਲਿਸ ਨੇ ਦੋਸ਼ੀ ਨੂੰ 16 ਸਤੰਬਰ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਪੁਲਿਸ ਨੂੰ ਦਿੱਤੀ ਸ਼ਿਕਾਇਤ ਅਨੁਸਾਰ ਵਿਦਿਆਰਥਣ ਇਕ ਕਾਲਜ ‘ਚ ਬੀ.ਏ. ਭਾਗ ਪਹਿਲਾ ਦੀ ਪੜ੍ਹਾਈ ਕਰ ਰਹੀ ਸੀ ਅਤੇ 13 ਸਤੰਬਰ ਦੀ ਸਵੇਰ ਨੂੰ ਉਹ ਕਾਲਜ ਗਈ, ਪਰ ਸ਼ਾਮ ਨੂੰ ਘਰ ਵਾਪਸ ਨਹੀਂ ਪਰਤੀ। ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਕਾਲਜ ‘ਚ ਉਸ ਸਬੰਧੀ ਪਤਾ ਕੀਤਾ, ਪਰ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ। ਜਾਂਚ ਦੌਰਾਨ ਪਤਾ ਲੱਗਾ ਸੀ ਕਿ ਦੋਸ਼ੀ ਵਿਦਿਆਰਥਣ ਨੂੰ ਵਿਆਹ ਦਾ ਝਾਂਸਾ ਦੇ ਕੇ ਆਪਣੇ ਨਾਲ ਲੈ ਗਿਆ ਸੀ ਅਤੇ ਉਸ ਨੇ ਉਸ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ। ਇਸ ਦੌਰਾਨ ਉਸ ਦੀ ਅਸ਼ਲੀਲ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰਨ ਦੀ ਧਮਕੀ ਦੇ ਕੇ ਉਸ ਨੂੰ ਬਲੈਕਮੇਲ ਕੀਤਾ ਸੀ। ਪੁਲਿਸ ਨੇ ਜਾਂਚ ਪੂਰੀ ਕਰਨ ਉਪਰੰਤ ਦੋਸ਼ੀ ਖ਼ਿਲਾਫ਼ ਅਦਾਲਤ ‘ਚ ਚਲਾਨ ਪੇਸ਼ ਕੀਤਾ ਗਿਆ ਸੀ।
Ad Position 22
No active advertisement
ਪਿਛਲੀ ਖ਼ਬਰ ਟਾਂਡਾ ਤਹਿਸੀਲ ਵਿਖੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਸ਼ਿਕਾਇਤ ਨਿਵਾਰਨ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਗਲੀ ਖ਼ਬਰ ਖੰਨਾ ਨੇ ਬ੍ਰਿਟੇਨ ’ਚ ਸਿੱਖ ਬੱਸ ਡਰਾਈਵਰ ’ਤੇ ਹੋਏ ਹਮਲੇ ਦਾ ਮਾਮਲਾ ਵਿਦੇਸ਼ ਮੰਤਰਾਲੇ ਕੋਲ ਉਠਾਇਆ
Ad Position 24