ਟਾਂਡਾ ਤਹਿਸੀਲ ਵਿਖੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਸ਼ਿਕਾਇਤ ਨਿਵਾਰਨ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ
ਟਾਂਡਾ ਉੜਮੁੜ, 23 ਸਤੰਬਰ (ਕੁਲਬੀਰ ਸਿੰਘ ਗੁਰਾਇਆ)- ਲੋਕਾਂ ਨੂੰ ਸਰਕਾਰੀ ਵਿਭਾਗਾਂ ਨਾਲ ਸਬੰਧਿਤ ਮੁਸ਼ਕਲਾਂ ਦੇ ਹੱਲ ਲਈ ਸੁਵਿਧਾ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਅੱਜ ਟਾਂਡਾ ਤਹਿਸੀਲ ਵਿਖੇ ਵਿਧਾਇਕ ਜਸਵੀਰ ਰਾਜਾ ਵੱਲੋਂ ਸ਼ਿਕਾਇਤ ਨਿਵਾਰਨ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਮਾਲ ਵਿਭਾਗ ਨਾਲ ਸਬੰਧਿਤ ਆਪਣੀਆਂ ਸਮੱਸਿਆਵਾਂ ਲੈ ਕੇ ਪਹੁੰਚੇ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਮੁਸ਼ਕਲਾਂ ਨੂੰ ਵਿਧਾਇਕ ਰਾਜਾ ਵੱਲੋਂ ਧਿਆਨ ਨਾਲ ਸੁਣਿਆ ਗਿਆ।
ਲ
ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਵਿਧਾਇਕ ਜਸਵੀਰ ਸਿੰਘ ਰਾਜਾ ਤੇ ਹੋਰ। ਤਸਵੀਰ : ਗੁਰਾਇਆ
24-09-2026
ਟਾਂਡਾ ਉੜਮੁੜ, 23 ਸਤੰਬਰ (ਕੁਲਬੀਰ ਸਿੰਘ ਗੁਰਾਇਆ)- ਲੋਕਾਂ ਨੂੰ ਸਰਕਾਰੀ ਵਿਭਾਗਾਂ ਨਾਲ ਸਬੰਧਿਤ ਮੁਸ਼ਕਲਾਂ ਦੇ ਹੱਲ ਲਈ ਸੁਵਿਧਾ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਅੱਜ ਟਾਂਡਾ ਤਹਿਸੀਲ ਵਿਖੇ ਵਿਧਾਇਕ ਜਸਵੀਰ ਰਾਜਾ ਵੱਲੋਂ ਸ਼ਿਕਾਇਤ ਨਿਵਾਰਨ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਮਾਲ ਵਿਭਾਗ ਨਾਲ ਸਬੰਧਿਤ ਆਪਣੀਆਂ ਸਮੱਸਿਆਵਾਂ ਲੈ ਕੇ ਪਹੁੰਚੇ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਮੁਸ਼ਕਲਾਂ ਨੂੰ ਵਿਧਾਇਕ ਰਾਜਾ ਵੱਲੋਂ ਧਿਆਨ ਨਾਲ ਸੁਣਿਆ ਗਿਆ। ਕੈਂਪ ਵਿਚ ਲੋਕਾਂ ਵੱਲੋਂ ਇੰਤਕਾਲ, ਜ਼ਮੀਨੀ ਰਿਕਾਰਡ, ਫ਼ਰਦਾਂ, ਮਾਲ ਵਿਭਾਗ ਨਾਲ ਜੁੜੇ ਹੋਰ ਮਾਮਲਿਆਂ ਅਤੇ ਵੱਖ-ਵੱਖ ਦਸਤਾਵੇਜ਼ੀ ਕਾਰਵਾਈਆਂ ਸਬੰਧੀ ਆਪਣੀਆਂ ਸਮੱਸਿਆਵਾਂ ਵਿਧਾਇਕ ਦੇ ਧਿਆਨ ਵਿਚ ਲਿਆਂਦੀਆਂ ਗਈਆਂ। ਵਿਧਾਇਕ ਜਸਵੀਰ ਸਿੰਘ ਰਾਜਾ ਨੇ ਸਬੰਧਿਤ ਅਧਿਕਾਰੀਆਂ ਨਾਲ ਮੌਕੇ ’ਤੇ ਹੀ ਗੱਲਬਾਤ ਕਰਕੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਲੋੜੀਂਦੇ ਨਿਰਦੇਸ਼ ਦਿੱਤੇ। ਇਸ ਦੌਰਾਨ ਕੁੱਝ ਮਾਮਲਿਆਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ, ਜਦਕਿ ਬਾਕੀ ਮਾਮਲਿਆਂ ਨੂੰ ਵੀ ਨਿਯਮਾਂ ਅਨੁਸਾਰ ਜਲਦ ਹੱਲ ਕਰਨ ਲਈ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ। ਵਿਧਾਇਕ ਨੇ ਕਿਹਾ ਕਿ ਲੋਕਾਂ ਨੂੰ ਆਪਣੇ ਛੋਟੇ-ਛੋਟੇ ਕੰਮਾਂ ਲਈ ਬੇਲੋੜੀ ਖ਼ੱਜਲ-ਖ਼ੁਆਰੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਅਜਿਹੇ ਸ਼ਿਕਾਇਤ ਨਿਵਾਰਨ ਕੈਂਪ ਲਗਾਤਾਰ ਲਗਾਏ ਜਾਣਗੇ। ਇਸ ਮੌਕੇ ਤਹਿਸੀਲਦਾਰ ਹਰਦਿਆਲ ਸਿੰਘ, ਨਾਇਬ ਤਹਿਸੀਲਦਾਰ ਅਮਰਜੀਤ ਸਿੰਘ, ਸੁਖਵਿੰਦਰਜੀਤ ਸਿੰਘ ਝਾਵਰ, ਸਤਪਾਲ ਸਿੰਘ, ਲਖਵਿੰਦਰ ਸਿੰਘ ਮੁਲਤਾਨੀ, ਬਲਜੀਤ ਸੈਣੀ, ਸੇਠ ਰਾਮ ਸੇਠੀ ਆਦਿ ਹਾਜ਼ਰ ਸਨ।