ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵਲੋਂ ਸੜਕ ਦੇ ਨਿਰਮਾਣ ਕਾਰਜ ਦਾ ਜਾਇਜ਼ਾ
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪਿੰਡ ਢੋਲਵਾਹਾ ਤੋਂ ਪਿੰਡ ਬਹੇੜਾ ਤੱਕ ਸੜਕ ਦੇ ਚੱਲ ਰਹੇ ਨਿਰਮਾਣ ਕਾਰਜ ਦਾ ਜਾਇਜ਼ਾ ਕੈਬਨਿਟ ਮੰਤਰੀ ਡਾ: ਰਵਜੋਤ ਸਿੰਘ ਵੱਲੋਂ ਲਿਆ ਗਿਆ। ਕੈਬਨਿਟ ਮੰਤਰੀ ਡਾ.
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪਿੰਡ ਢੋਲਵਾਹਾ ਤੋਂ ਪਿੰਡ ਬਹੇੜਾ ਤੱਕ ਸੜਕ ਦੇ ਚੱਲ ਰਹੇ ਨਿਰਮਾਣ ਕਾਰਜ ਦਾ ਜਾਇਜ਼ਾ ਕੈਬਨਿਟ ਮੰਤਰੀ ਡਾ: ਰਵਜੋਤ ਸਿੰਘ ਵੱਲੋਂ ਲਿਆ ਗਿਆ। ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਸਬੰਧਿਤ ਅਧਿਕਾਰੀਆਂ ਅਤੇ ਨਿਰਮਾਣ ਏਜੰਸੀ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਸੜਕ ਦਾ ਕੰਮ ਨਿਰਧਾਰਿਤ ਮਾਪਦੰਡਾਂ ਅਨੁਸਾਰ ਅਤੇ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਵਿਕਾਸ ਕਾਰਜਾਂ ਵਿਚ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਸੜਕੀ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਚੰਗੀਆਂ ਸੜਕਾਂ ਨਾ ਸਿਰਫ਼ ਪਿੰਡਾਂ ਨੂੰ ਆਪਸ ਵਿਚ ਜੋੜਦੀਆਂ ਹਨ, ਸਗੋਂ ਵਿਦਿਆਰਥੀਆਂ, ਕਿਸਾਨਾਂ, ਵਪਾਰੀਆਂ ਅਤੇ ਆਮ ਲੋਕਾਂ ਦੀ ਆਵਾਜਾਈ ਨੂੰ ਵੀ ਸੁਖਾਲਾ ਬਣਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਢੋਲਵਾਹਾ ਤੋਂ ਬਹੇੜਾ ਤੱਕ ਸੜਕ ਦੇ ਨਿਰਮਾਣ ਨਾਲ ਇਲਾਕੇ ਦੇ ਵਸਨੀਕਾਂ ਨੂੰ ਲੰਬੇ ਸਮੇਂ ਤੋਂ ਆ ਰਹੀ ਮੁਸ਼ਕਿਲ ਤੋਂ ਰਾਹਤ ਮਿਲੇਗੀ ਅਤੇ ਆਵਾਜਾਈ ਵਿਚ ਸੁਧਾਰ ਹੋਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਕੰਮ ਦੌਰਾਨ ਨਿਰਧਾਰਿਤ ਗੁਣਵੱਤਾ ਮਾਪਦੰਡਾਂ ਦੀ ਪੂਰੀ ਤਰ੍ਹਾਂ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਨਿਰਮਾਣ ਕਾਰਜ ਦੀ ਲਗਾਤਾਰ ਨਿਗਰਾਨੀ ਕੀਤੀ ਜਾਵੇ।