23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਅੱਤੋਵਾਲ ਸੁਸਾਇਟੀ ਵਲੋਂ ਜ਼ਖ਼ਮੀ ਵਿਅਕਤੀ ਦੇ ਇਲਾਜ ਲਈ ਰਾਸ਼ੀ ਭੇਟ

ਹੁਸ਼ਿਆਰਪੁਰ, 23 ਸਤੰਬਰ (ਨਰਿੰਦਰ ਸਿੰਘ ਬੱਡਲਾ)-ਸ੍ਰੀ ਗੁਰੂ ਨਾਨਕ ਦੇਵ ਜੀ ਪਬਲਿਕ ਵੈੱਲਫੇਅਰ ਸੁਸਾਇਟੀ ਵਲੋਂ ਬੀਤੀ ਦਿਨੀਂ ਸਥਾਨਕ ਫਗਵਾੜਾ ਬਾਈਪਾਸ ਨਜ਼ਦੀਕ ਵਾਪਰੇ ਹਾਦਸੇ ‘ਚ ਜ਼ਖਮੀ ਹੋਏ ਵਿਅਕਤੀ ਨੂੰ 20 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਗਈ। ਹਾਦਸੇ ਦਾ ਸ਼ਿਕਾਰ ਹੋਏ ਵਿਅਕਤੀ ਦੇ ਸਿਰ ਤੇ ਗੰਭੀਰ ਸੱਟਾਂ ਲੱਗੀਆਂ, ਜਿਸ ਕਾਰਨ ਵਿਅਕਤੀ ਨੂੰ ਹੁਸ਼ਿਆਰਪੁਰ ਦੇ ਨਿੱਜੀ ਹਸਪਤਾਲ ਤੋਂ ਨਵਾਂਸ਼ਹਿਰ ਰੈਫ਼ਰ ਕਰ ਦਿੱਤਾ ਗਿਆ।

Ad Position 21
No active advertisement
ਅਜੀਤ ਡੈਸਕ 24-09-2026
ਹੁਸ਼ਿਆਰਪੁਰ, 23 ਸਤੰਬਰ (ਨਰਿੰਦਰ ਸਿੰਘ ਬੱਡਲਾ)-ਸ੍ਰੀ ਗੁਰੂ ਨਾਨਕ ਦੇਵ ਜੀ ਪਬਲਿਕ ਵੈੱਲਫੇਅਰ ਸੁਸਾਇਟੀ ਵਲੋਂ ਬੀਤੀ ਦਿਨੀਂ ਸਥਾਨਕ ਫਗਵਾੜਾ ਬਾਈਪਾਸ ਨਜ਼ਦੀਕ ਵਾਪਰੇ ਹਾਦਸੇ ‘ਚ ਜ਼ਖਮੀ ਹੋਏ ਵਿਅਕਤੀ ਨੂੰ 20 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਗਈ। ਹਾਦਸੇ ਦਾ ਸ਼ਿਕਾਰ ਹੋਏ ਵਿਅਕਤੀ ਦੇ ਸਿਰ ਤੇ ਗੰਭੀਰ ਸੱਟਾਂ ਲੱਗੀਆਂ, ਜਿਸ ਕਾਰਨ ਵਿਅਕਤੀ ਨੂੰ ਹੁਸ਼ਿਆਰਪੁਰ ਦੇ ਨਿੱਜੀ ਹਸਪਤਾਲ ਤੋਂ ਨਵਾਂਸ਼ਹਿਰ ਰੈਫ਼ਰ ਕਰ ਦਿੱਤਾ ਗਿਆ। ਹੁਣ ਵਿਅਕਤੀ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਪਿੰਡ ਦੀ ਪੰਚਾਇਤ ਨੇ ਇਸ ਹਾਦਸੇ ਬਾਰੇ ਸੰਤ ਬਾਬਾ ਸਤਪਾਲ ਸਿੰਘ ਸਾਹਰੀ ਵਾਲਿਆਂ ਦੇ ਸੇਵਕ ਅਤੇ ਸੁਸਾਇਟੀ ਦੇ ਸੰਸਥਾਪਕ ਚੰਦਨ ਕਮਲ ਸਿੰਘ ਨੂੰ ਦੱਸਿਆ, ਜਿਸ ‘ਤੇ ਮਰੀਜ਼ ਦੀ ਸਹਾਇਤਾ ਲਈ ਇਹ ਕਾਰਜ ਕੀਤਾ ਗਿਆ। ਇਸ ਮੌਕੇ ਸਰਪੰਚ ਰਘਵੀਰ ਸਿੰਘ, ਨੰਬਰਦਾਰ ਗੁਰਬਖ਼ਸ਼ ਸਿੰਘ, ਜਸਵਿੰਦਰ ਸਿੰਘ, ਕੰਚਨ ਕੁਮਾਰ, ਦੀਪਕ ਕੁਮਾਰ, ਕਮਲਜੀਤ ਸਿੰਘ, ਜਸਵੀਰ ਸਿੰਘ, ਗੁਰਹਰਜੀਤ ਸਿੰਘ ਅਤੇ ਰਜਿੰਦਰ ਸਿੰਘ ਆਦਿ ਹਾਜ਼ਰ ਸ਼ਾਮਲ ਸਨ।
Ad Position 22
No active advertisement
ਪਿਛਲੀ ਖ਼ਬਰ ਸਤਪਾਲ ਸਿੰਘ ਸੋਖੀ ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਦੀ ਗਲੋਬਲ ਟੀਮ ਦੇ ਮੈਂਬਰ ਬਣੇ ਅਗਲੀ ਖ਼ਬਰ ਸੰਤ ਬਾਬਾ ਭਗਤ ਸਿੰਘ ਯਾਦਗਾਰੀ ਸਮਾਗਮ ਵਿਚ ਚੁਪਹਿਰਾ ਦੇ ਦੀਵਾਨ ਸਜਾਏ
Ad Position 24