ਆਰ.ਟੀ.ਓ. ਵਲੋਂ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਚੈਕਿੰਗ
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ‘ਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਖੇਤਰੀ ਟਰਾਂਸਪੋਰਟ ਅਫ਼ਸਰ (ਆਰ. ਟੀ.
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ‘ਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਖੇਤਰੀ ਟਰਾਂਸਪੋਰਟ ਅਫ਼ਸਰ (ਆਰ.ਟੀ.ਓ.) ਅਮਨਦੀਪ ਕੌਰ ਨੇ ਜ਼ਿਲ੍ਹੇ ‘ਚ ਸਕੂਲੀ ਬੱਸਾਂ ਦੀ ਚੈਕਿੰਗ ਕਰਦਿਆਂ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਬੱਸਾਂ ਦੇ ਚਲਾਨ ਕੱਟੇ ਗਏ। ਚੈਕਿੰਗ ਦੌਰਾਨ ਆਰ.ਟੀ. ਓ. ਅਮਨਦੀਪ ਕੌਰ ਨੇ ਕਿਹਾ ਕਿ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਵਾਹਨਾਂ ਦੀ ਅੱਜ ਵਿਸ਼ੇਸ਼ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਚੈਕਿੰਗ ਸਮੇਂ ਬੱਸਾਂ ਦੇ ਲੋੜੀਂਦੇ ਦਸਤਾਵੇਜ਼, ਫਿਟਨੈੱਸ ਸਰਟੀਫਿਕੇਟ, ਪਰਮਿਟ, ਬੀਮਾ, ਪ੍ਰਦੂਸ਼ਣ ਸਰਟੀਫਿਕੇਟ, ਅੱਗ ਬੁਝਾਉਣ ਵਾਲੇ ਯੰਤਰ, ਮੁੱਢਲੀ ਸਹਾਇਤਾ ਕਿੱਟ, ਜੀ.ਪੀ.ਐਸ., ਕੈਮਰੇ ਅਤੇ ਹੋਰ ਸੁਰੱਖਿਆ ਮਾਪਦੰਡਾਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਸੁਰੱਖਿਆ ਨਿਯਮਾਂ ਦੀ ਉਲੰਘਣਾ ਪਾਏ ਜਾਣ ‘ਤੇ 4 ਸਕੂਲ ਬੱਸਾਂ ਦੇ ਚਲਾਨ ਕੀਤੇ ਗਏ। ਆਰ.ਟੀ.ਓ. ਨੇ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਕਿਸੇ ਕਿਸਮ ਦਾ ਸਮਝੌਤਾ ਬਰਦਾਸ਼ਤਯੋਗ ਨਹੀਂ ਅਤੇ ਸਕੂਲ ਵਾਹਨਾਂ ਲਈ ਨਿਰਧਾਰਿਤ ਸਾਰੇ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਲਾਜ਼ਮੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸੇਫ਼ ਸਕੂਲ ਵਾਹਨ ਨੀਤੀ ਤਹਿਤ ਅਜਿਹੀਆਂ ਵਿਸ਼ੇਸ਼ ਜਾਂਚ ਮੁਹਿੰਮਾਂ ਭਵਿੱਖ ਵਿਚ ਵੀ ਨਿਯਮਿਤ ਤੌਰ ‘ਤੇ ਜਾਰੀ ਰਹਿਣਗੀਆਂ। ਨਿਯਮਾਂ ਦੀ ਅਣਦੇਖੀ ਕਰਨ ਵਾਲੇ ਵਾਹਨ ਚਾਲਕਾਂ/ਸੰਚਾਲਕਾਂ ਵਿਰੁੱਧ ਮੋਟਰ ਵਾਹਨ ਐਕਟ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ, ਤਾਂ ਜੋ ਵਿਦਿਆਰਥੀਆਂ ਨੂੰ ਸੁਰੱਖਿਅਤ ਅਤੇ ਸੁਚੱਜੀ ਆਵਾਜਾਈ ਸਹੂਲਤ ਮੁਹੱਈਆ ਕਰਵਾਈ ਜਾ ਸਕੇ।