23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਦਾ ਅੱਜ ਹਲਕਾ ਚੱਬੇਵਾਲ ’ਚ ਹੋਵੇਗਾ ਭਰਵਾਂ ਸਵਾਗਤ-ਡਾ. ਰਾਏ

ਹੁਸ਼ਿਆਰਪੁਰ, 23 ਸਤੰਬਰ (ਨਰਿੰਦਰ ਸਿੰਘ ਬੱਡਲਾ)-ਭਾਰਤੀ ਜਨਤਾ ਪਾਰਟੀ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕਰਨ ਦੇ ਉਦੇਸ਼ ਨਾਲ ਕੱਢੀ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ ਦਾ 24 ਸਤੰਬਰ ਨੂੰ ਹਲਕਾ ਚੱਬੇਵਾਲ ‘ਚ ਪਹੁੰਚਣ ‘ਤੇ ਭਰਵਾਂ ਸਵਾਗਤ ਕੀਤਾ ਜਾਵੇਗਾ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਇਕੱਤਰ ਕਰਕੇ ਨਸ਼ਿਆਂ ਦੇ ਮਾੜੇ ਨਤੀਜਿਆਂ ਤੋਂ ਜਾਣੂ ਕਰਵਾਇਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਭਾਜਪਾ ਅਹੁਦੇਦਾਰਾਂ ਤੇ ਵਰਕਰਾਂ ਦੀ ਹੋਈ ਇਕੱਤਰਤਾ ਮੌਕੇ ਹਲਕਾ ਇੰਚਾਰਜ ਚੱਬੇਵਾਲ ਤੇ ਕੌਮੀ ਕੌਂਸਲ ਦੇ ਮੈਂਬਰ ਡਾ.

Ad Position 21
No active advertisement
ਅਜੀਤ ਡੈਸਕ 24-09-2026
ਹੁਸ਼ਿਆਰਪੁਰ, 23 ਸਤੰਬਰ (ਨਰਿੰਦਰ ਸਿੰਘ ਬੱਡਲਾ)-ਭਾਰਤੀ ਜਨਤਾ ਪਾਰਟੀ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕਰਨ ਦੇ ਉਦੇਸ਼ ਨਾਲ ਕੱਢੀ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ ਦਾ 24 ਸਤੰਬਰ ਨੂੰ ਹਲਕਾ ਚੱਬੇਵਾਲ ‘ਚ ਪਹੁੰਚਣ ‘ਤੇ ਭਰਵਾਂ ਸਵਾਗਤ ਕੀਤਾ ਜਾਵੇਗਾ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਇਕੱਤਰ ਕਰਕੇ ਨਸ਼ਿਆਂ ਦੇ ਮਾੜੇ ਨਤੀਜਿਆਂ ਤੋਂ ਜਾਣੂ ਕਰਵਾਇਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਭਾਜਪਾ ਅਹੁਦੇਦਾਰਾਂ ਤੇ ਵਰਕਰਾਂ ਦੀ ਹੋਈ ਇਕੱਤਰਤਾ ਮੌਕੇ ਹਲਕਾ ਇੰਚਾਰਜ ਚੱਬੇਵਾਲ ਤੇ ਕੌਮੀ ਕੌਂਸਲ ਦੇ ਮੈਂਬਰ ਡਾ. ਦਿਲਬਾਗ ਰਾਏ ਨੇ ਕੀਤਾ। ਉਨ੍ਹਾਂ ਕਿਹਾ ਕਿ ਇਹ ਯਾਤਰਾ ਹਲਕਾ ਚੱਬੇਵਾਲ ‘ਚ ਅੱਜ ਪਹੁੰਚੇਗੀ ਅਤੇ ਸ਼ਾਮ 5 ਵਜੇ ਸੰਤ ਇਨਕਲੇਵ ‘ਚ ਭਾਜਪਾ ਅਹੁਦੇਦਾਰਾਂ ਤੇ ਵਰਕਰਾਂ ਵਲੋਂ ਯਾਤਰਾ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਯਾਤਰਾ ਕੋਈ ਰਾਜਸੀ ਲਾਹਾ ਨਹੀਂ ਹੈ ਬਲਕਿ ਸੂਬੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕਰਨ ਲਈ ਕੱਢੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੋ ਨੌਜਵਾਨ ਨਸ਼ੇ ਦੇ ਆਦੀ ਹਨ ਜਾਂ ਨਸ਼ੇ ਦੀ ਦਲਦਲ ‘ਚ ਧਸਦੇ ਜਾ ਰਹੇ ਹਨ ਉਨ੍ਹਾਂ ਦੀ ਚੋਣ ਕਰਕੇ ਉਨ੍ਹਾਂ ਨੂੰ ਨਸ਼ਾ ਮੁਕਤੀ ਕੇਂਦਰਾਂ ‘ਚ ਭੇਜਿਆ ਜਾਵੇਗਾ ਅਤੇ ਜੇਕਰ ਕੋਈ ਗ਼ਰੀਬ ਵਿਅਕਤੀ ਹੈ ਤਾਂ ਕੇਂਦਰ ਸਰਕਾਰ ਵੱਲੋਂ ਉਸ ਨੂੰ ਆਰਥਿਕ ਮਦਦ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਾਅਦਾ ਹੈ ਕਿ ਸੂਬੇ ‘ ਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ ‘ਤੇ ਸੂਬੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕੀਤਾ ਜਾਵੇਗਾ। ਇਸ ਮੌਕੇ ਅਵਤਾਰ ਸਿੰਘ ਡਾਂਡੀਆਂ, ਨਰੇਸ਼ ਠਾਕੁਰ ਰਵਿੰਦਰ ਸਿੰਘ ਬੱਬੂ, ਅਸ਼ੋਕ ਰਾਣਾ, ਮੰਗਤ ਰਾਮ ਮੰਗਾ, ਮਲਕੀਤ ਸਿੰਘ, ਹਰਭਜਨ ਸਿੰਘ, ਸੁਰੇਸ਼ ਅਗਨੀਹੋਤਰੀ, ਹਰਜੀਤ ਜੰਡੋਲੀ, ਫ਼ਕੀਰ ਚੰਦ, ਰੀਨਾ ਗਿੱਲ, ਮਨਜੀਤ ਕੌਰ, ਕੁਲਵਿੰਦਰ ਕੌਰ, ਦਰਸ਼ਨ ਕੌਰ, ਸੀਮਾ ਰਾਣੀ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਬੀ.ਐਡ. ਕਾਲਜ ’ਚ ਨਿਮਾਣਾ ਦੀ ਪੁਸਤਕ ‘ਮਹਿਕਾਂ ਵੰਡਦੀ ਧਰਤੀ’ ਸੰਬੰਧੀ ਵਿਚਾਰ ਚਰਚਾ ਸਮਾਗਮ ਅਗਲੀ ਖ਼ਬਰ ਆਰ.ਟੀ.ਓ. ਵਲੋਂ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਚੈਕਿੰਗ
Ad Position 24