25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵਿਚ ਦਸਮੇਸ਼ ਪਬਲਿਕ ਸਕੂਲ ਮੁਕੇਰੀਆਂ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਮੁਕੇਰੀਆਂ, 24 ਸਤੰਬਰ (ਰਾਮਗੜ੍ਹੀਆ)- ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਅਧੀਨ ਚੱਲ ਰਹੇ ਅਦਾਰੇ ਦਸਮੇਸ਼ ਪਬਲਿਕ ਸਕੂਲ ਮੁਕੇਰੀਆਂ ਦੁਆਰਾ ਜ਼ਿਲ੍ਹਾ ਸਿੱਖਿਆ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਭਾਗ ਲਿਆ ਗਿਆ। ਜੀ.

Ad Position 21
No active advertisement
ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ। ਤਸਵੀਰ : ਰਾਮਗੜ੍ਹੀਆ 25-09-2026
ਮੁਕੇਰੀਆਂ, 24 ਸਤੰਬਰ (ਰਾਮਗੜ੍ਹੀਆ)- ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਅਧੀਨ ਚੱਲ ਰਹੇ ਅਦਾਰੇ ਦਸਮੇਸ਼ ਪਬਲਿਕ ਸਕੂਲ ਮੁਕੇਰੀਆਂ ਦੁਆਰਾ ਜ਼ਿਲ੍ਹਾ ਸਿੱਖਿਆ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਭਾਗ ਲਿਆ ਗਿਆ। ਜੀ.ਕੇ.ਐੱਸ.ਐਮ ਸਰਕਾਰੀ ਕਾਲਜ ਟਾਂਡਾ ਉੜਮੁੜ ਵਿਖੇ ਤਿੰਨ ਦਿਨਾਂ ਚਲੇ ਇਨ੍ਹਾਂ ਖੇਡ ਮੁਕਾਬਲਿਆਂ ਵਿਚ ਕਾਫ਼ੀ ਸਕੂਲਾਂ ਦੇ ਖਿਡਾਰੀਆਂ ਨੇ ਭਾਗ ਲਿਆ ਜਿਸ ਵਿਚ ਦਸਮੇਸ਼ ਪਬਲਿਕ ਸਕੂਲ ਮੁਕੇਰੀਆਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਸਫਲਤਾ ਹਾਸਲ ਕੀਤੀ। ਇਸ ਦੌਰਾਨ ਹਾਈ ਜੰਪ ਅੰਡਰ 14 ਕੈਟਾਗਰੀ ਵਿਚ ਸੁਖਮਨਪ੍ਰੀਤ ਕੌਰ ਨੇ ਪਹਿਲਾ ਸਥਾਨ, 400 ਮੀਟਰ ਰਿਲੇਅ ਦੌੜ ਵਿਚ ਅੰਡਰ-17 ਕੈਟਾਗਰੀ ਵਿਚ ਜੋਬਨਪ੍ਰੀਤ ਸਿੰਘ, ਅਦਰਸ਼ ਠਾਕੁਰ ਅਤੇ ਜਸਕਰਨ ਸਿੰਘ ਨੇ ਪਹਿਲਾ ਸਥਾਨ, 400 ਮੀਟਰ ਰਿਲੇਅ ਦੌੜ ਵਿਚ ਅੰਡਰ 14 ਕੈਟਾਗਰੀ ਵਿਚ ਨਵਪ੍ਰੀਤ ਸਿੰਘ, ਮਨਜੋਤ ਸਿੰਘ ਅਤੇ ਕਰਨਵੀਰ ਸਿੰਘ ਨੇ ਪਹਿਲਾ ਸਥਾਨ, ਟਰਿਪਲ ਜੰਪ ਅੰਡਰ 19 ਕੈਟਾਗਰੀ ਵਿਚ ਮਨਸਵੀ ਚੰਦੇਲ ਨੇ ਪਹਿਲਾ ਸਥਾਨ, 110 ਮੀਟਰ ਹਰਡਲ ਰੇਸ ਅੰਡਰ 17 ਕੈਟਾਗਰੀ ਵਿਚ ਪ੍ਰਦੀਪ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ। ਜੈਵਲੀਨ ਥਰੋਅ ਦੇ ਮੁਕਾਬਲੇ ਵਿਚ ਵਿਚ ਅੰਡਰ 19 ਕੈਟਾਗਰੀ ਵਿਚ ਗੌਰਵ ਸ਼ਰਮਾ, ਹਾਈ ਜੰਪ ਅੰਡਰ 17 ਕੈਟਾਗਰੀ ਵਿਚ ਪ੍ਰਦੀਪ ਸਿੰਘ ਅਤੇ 400 ਮੀਟਰ ਹਰਡਲ ਰੇਸ ਵਿਚ ਅੰਡਰ 17 ਕੈਟਾਗਰੀ ਵਿਚ ਮਨਪ੍ਰੀਤ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ। ਡਿਸਕਸ ਥਰੋਅ ਵਿਚ ਅੰਡਰ 19 ਕੈਟਾਗਰੀ ਵਿਚ ਲਵਪ੍ਰੀਤ ਸਿੰਘ, ਟਰਿਪਲ ਜੰਪ ਵਿਚ ਅੰਡਰ 17 ਕੈਟਾਗਰੀ ਵਿਚ ਤਾਜਵੀਰ ਸਿੰਘ, 400 ਮੀਟਰ ਰਿਲੇਅ ਦੌੜ ਅੰਡਰ 19 ਕੈਟਾਗਰੀ ਮਨਸਵੀ ਚੰਦੇਲ, ਲੋਂਗ ਜੰਪ ਵਿਚ ਅੰਡਰ 17 ਕੈਟਾਗਰੀ ਵਿਚ ਤਾਜਵੀਰ ਸਿੰਘ, ਹੈਮਰ ਥਰੋਅ ਵਿਚ ਅੰਡਰ-19 ਕੈਟਾਗਰੀ ਲਵਪ੍ਰੀਤ ਸਿੰਘ, 800 ਮੀਟਰ ਦੌੜ ਵਿਚ ਅੰਡਰ-19 ਕੈਟਾਗਰੀ ਵਿਚ ਅਕਸ਼ਿਤ ਪਟਿਆਲ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ’ਤੇ ਸਕੂਲ ਦੇ ਚੇਅਰਮੈਨ ਰਵਿੰਦਰ ਸਿੰਘ ਚੱਕ ਅਤੇ ਟਰੱਸਟੀ ਸਾਹਿਬਾਨ ਸਤਪਾਲ, ਹਰਪਾਲ ਸਿੰਘ, ਬਿਕਰਮਜੀਤ ਸਿੰਘ, ਹਰਮਨਜੀਤ ਸਿੰਘ, ਸੁਰਜੀਤ ਸਿੰਘ ਭੱਟੀਆਂ, ਦਵਿੰਦਰ ਸਿੰਘ ਅਤੇ ਹਰਿੰਦਰਜੀਤ ਸਿੰਘ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਤਾ-ਪਿਤਾ, ਪ੍ਰਿੰਸੀਪਲ ਡਾ. ਸੰਜੀਵ ਚੰਦੇਲ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਸਕੂਲ ਦੇ ਚੇਅਰਮੈਨ ਰਵਿੰਦਰ ਸਿੰਘ ਚੱਕ ਨੇ ਕਿਹਾ ਕਿ ਸਾਡਾ ਮੰਤਵ ਵਿਦਿਆਰਥੀਆਂ ਨੂੰ ਕੇਵਲ ਪੜ੍ਹਾਈ ਦੇ ਖੇਤਰ ਵਿਚ ਹੀ ਨਹੀਂ ਸਗੋਂ ਖੇਡਾਂ ਦੇ ਖੇਤਰ ਵਿਚ ਵੀ ਬੁਲੰਦੀਆਂ ’ਤੇ ਪਹੁੰਚਾਉਣਾ ਹੈ। ਇਹ ਜਿੱਤ ਖਿਡਾਰੀਆਂ ਦੀ ਸਖ਼ਤ ਮਿਹਨਤ, ਲਗਨ ਅਤੇ ਕੋਚਾਂ ਦੀ ਸਹੀ ਰਹਿਨੁਮਾਈ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖਿਡਾਰੀਆਂ ਨੇ ਦਿਨ-ਰਾਤ ਮਿਹਨਤ ਕਰਕੇ ਪ੍ਰਾਪਤੀਆਂ ਹਾਸਲ ਕੀਤੀਆਂ ਹਨ। ਉਹ ਬਾਕੀ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਦਾ ਸਰੋਤ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਵਧ-ਚੜ੍ਹ ਕੇ ਹਿੱਸਾ ਲੈਣ ਅਤੇ ਵਧੀਆ ਪ੍ਰਦਰਸ਼ਨ ਕਰਨ ਦੀ ਪ੍ਰੇਰਨਾ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਸੱਪ ਦੇ ਡੰਗ ਦੀ ਸਥਿਤੀ ਵਿਚ ਘਰੇਲੂ ਇਲਾਜ ਤੋਂ ਬਚ ਕੇ ਤੁਰੰਤ ਹਸਪਤਾਲ ਪਹੁੰਚੋ - ਡਾ. ਨੀਲਮ ਅਗਲੀ ਖ਼ਬਰ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ’ਚ ਬੈਡਮਿੰਟਨ ਦੇ ਹੋਏ ਦਿਲ ਖਿੱਚਵੇਂ ਮੁਕਾਬਲੇ
Ad Position 24