24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਟਰੈਫ਼ਿਕ ਨਿਯਮਾਂ ਤੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਡਗਾਣਾ ਕਲਾਂ ਸਕੂਲ ’ਚ ਸੈਮੀਨਾਰ

ਹੁਸ਼ਿਆਰਪੁਰ, 24 ਸਤੰਬਰ (ਨਰਿੰਦਰ ਸਿੰਘ ਬੱਡਲਾ)-ਸਰਕਾਰੀ ਹਾਈ ਸਕੂਲ ਡਗਾਣਾ ਕਲਾਂ ਵਿਖੇ ਟਰੈਫ਼ਿਕ ਐਜੂਕੇਸ਼ਨ ਸੈੱਲ ਵੱਲੋਂ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ, ਸਾਈਬਰ ਅਪਰਾਧਾਂ ਤੋਂ ਬਚਾਅ ਅਤੇ ਨਸ਼ਾ ਵਿਰੋਧੀ ਮੁਹਿੰਮ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਸਕੂਲ ਦੀ ਮੁੱਖ ਅਧਿਆਪਕਾ ਹਰਪ੍ਰੀਤ ਕੌਰ, ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।

Ad Position 21
No active advertisement
ਅਜੀਤ ਡੈਸਕ 25-09-2026
ਹੁਸ਼ਿਆਰਪੁਰ, 24 ਸਤੰਬਰ (ਨਰਿੰਦਰ ਸਿੰਘ ਬੱਡਲਾ)-ਸਰਕਾਰੀ ਹਾਈ ਸਕੂਲ ਡਗਾਣਾ ਕਲਾਂ ਵਿਖੇ ਟਰੈਫ਼ਿਕ ਐਜੂਕੇਸ਼ਨ ਸੈੱਲ ਵੱਲੋਂ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ, ਸਾਈਬਰ ਅਪਰਾਧਾਂ ਤੋਂ ਬਚਾਅ ਅਤੇ ਨਸ਼ਾ ਵਿਰੋਧੀ ਮੁਹਿੰਮ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਸਕੂਲ ਦੀ ਮੁੱਖ ਅਧਿਆਪਕਾ ਹਰਪ੍ਰੀਤ ਕੌਰ, ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ। ਸੈਮੀਨਾਰ ਦੌਰਾਨ ਟਰੈਫ਼ਿਕ ਐਜੂਕੇਸ਼ਨ ਸੈੱਲ ਦੇ ਏ.ਐੱਸ.ਆਈ. ਮਨੋਹਰ ਚੰਦ ਨੇ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਅਤੇ ਟਰੈਫ਼ਿਕ ਨਿਯਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ 18 ਸਾਲ ਤੋਂ ਘੱਟ ਉਮਰ ਦੇ ਵਿਦਿਆਰਥੀਆਂ ਨੂੰ ਕਿਸੇ ਵੀ ਤਰ੍ਹਾਂ ਦਾ ਗੇਅਰ ਵਾਲਾ ਵਾਹਨ ਨਹੀਂ ਚਲਾਉਣਾ ਚਾਹੀਦਾ। ਉਨ੍ਹਾਂ ਕਿਹਾ ਕਿ ਨਾਬਾਲਗਾਂ ਵੱਲੋਂ ਵਾਹਨ ਚਲਾਉਣਾ ਨਾ ਸਿਰਫ਼ ਕਾਨੂੰਨ ਦੀ ਉਲੰਘਣਾ ਹੈ, ਸਗੋਂ ਇਹ ਸੜਕ ਹਾਦਸਿਆਂ ਦਾ ਵੱਡਾ ਕਾਰਨ ਵੀ ਬਣ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸੜਕ ਹਾਦਸਿਆਂ ਵਿਚ ਜ਼ਖ਼ਮੀ ਵਿਅਕਤੀਆਂ ਨੂੰ ਸਮੇਂ ਸਿਰ ਮੁੱਢਲੀ ਸਹਾਇਤਾ ਦੇ ਕੇ ਹਸਪਤਾਲ ਪਹੁੰਚਾਉਣ ਵਾਲੇ ਲੋਕਾਂ ਨੂੰ ਸਰਕਾਰ ਵੱਲੋਂ ਉਤਸ਼ਾਹਿਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਹਾਦਸਾ ਪੀੜਤਾਂ ਦੀ ਮਦਦ ਕਰਨਾ ਮਨੁੱਖਤਾ ਦੀ ਸੇਵਾ ਹੈ। ਇਸ ਮੌਕੇ ਮੁੱਖ ਅਧਿਆਪਕਾ ਹਰਪ੍ਰੀਤ ਕੌਰ ਨੇ ਪੁਲਿਸ ਵਿਭਾਗ ਅਤੇ ਟਰੈਫ਼ਿਕ ਐਜੂਕੇਸ਼ਨ ਸੈੱਲ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਏ.ਡੀ.ਸੀ. ਵਲੋਂ ਡੇਂਗੂ ਤੇ ਵੈਕਟਰ ਜਨਿਤ ਬਿਮਾਰੀਆਂ ਦੀ ਰੋਕਥਾਮ ਸੰਬੰਧੀ ਤਾਲਮੇਲ ਕਮੇਟੀ ਦੀ ਮੀਟਿੰਗ ਅਗਲੀ ਖ਼ਬਰ ਪ੍ਰਵੀਨ ਸ਼ਰਮਾ ਦੀ ਅਗਵਾਈ ਹੇਠ ਬੂਥ ਪੱਧਰ ’ਤੇ ਭਾਜਪਾ ਨੂੰ ਮਜ਼ਬੂਤ ਕੀਤਾ ਜਾਵੇਗਾ – ਸ਼ੰਭੂ ਨਾਥ ਭਾਰਤੀ
Ad Position 24