24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਏ.ਡੀ.ਸੀ. ਵਲੋਂ ਡੇਂਗੂ ਤੇ ਵੈਕਟਰ ਜਨਿਤ ਬਿਮਾਰੀਆਂ ਦੀ ਰੋਕਥਾਮ ਸੰਬੰਧੀ ਤਾਲਮੇਲ ਕਮੇਟੀ ਦੀ ਮੀਟਿੰਗ

ਹੁਸ਼ਿਆਰਪੁਰ, 24 ਸਤੰਬਰ (ਬਲਜਿੰਦਰਪਾਲ ਸਿੰਘ)-ਡੇਂਗੂ, ਮਲੇਰੀਆ ਅਤੇ ਹੋਰ ਵੈਕਟਰ ਜਨਿਤ ਬਿਮਾਰੀਆਂ ਦੀ ਰੋਕਥਾਮ ਲਈ ਏ. ਡੀ.

Ad Position 21
No active advertisement
ਅਜੀਤ ਡੈਸਕ 25-09-2026
ਹੁਸ਼ਿਆਰਪੁਰ, 24 ਸਤੰਬਰ (ਬਲਜਿੰਦਰਪਾਲ ਸਿੰਘ)-ਡੇਂਗੂ, ਮਲੇਰੀਆ ਅਤੇ ਹੋਰ ਵੈਕਟਰ ਜਨਿਤ ਬਿਮਾਰੀਆਂ ਦੀ ਰੋਕਥਾਮ ਲਈ ਏ.ਡੀ.ਸੀ. ਵਿਕਾਸ ਰਾਕੇਸ਼ ਕੁਮਾਰ ਮੀਨਾ ਦੀ ਪ੍ਰਧਾਨਗੀ ਹੇਠ ਅੰਤਰ-ਵਿਭਾਗੀ ਤਾਲਮੇਲ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਓ.ਐੱਸ.ਡੀ. ਟੂ ਡਿਪਟੀ ਕਮਿਸ਼ਨਰ, ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ, ਡੀ.ਡੀ.ਪੀ.ਓ. ਸੰਦੀਪ ਸਿੰਘ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ.ਜਗਦੀਪ ਸਿੰਘ ਤੋਂ ਇਲਾਵਾ ਸਿਹਤ ਵਿਭਾਗ ਅਤੇ ਵੱਖ-ਵੱਖ ਇੰਟਰਸੈਕਟੋਰਲ ਵਿਭਾਗਾਂ ਦੇ ਅਧਿਕਾਰੀਆਂ ਅਤੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਡੇਂਗੂ, ਮਲੇਰੀਆ ਅਤੇ ਹੋਰ ਵੈਕਟਰ ਜਨਿਤ ਬਿਮਾਰੀਆਂ ਦੀ ਰੋਕਥਾਮ ਲਈ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਕੀਤੀ ਗਈ। ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਜਗਦੀਪ ਸਿੰਘ ਵੱਲੋਂ ਜ਼ਿਲ੍ਹੇ ਵਿਚ ਡੇਂਗੂ ਦੀ ਸਥਿਤੀ ਅਤੇ ਸਿਹਤ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਸਰਵੇ, ਲਾਰਵਾ ਚੈਕਿੰਗ, ਲਾਰਵੀਸਾਈਡ, ਫੋਗਿੰਗ ਅਤੇ ਜਾਗਰੂਕਤਾ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਏ.ਡੀ.ਸੀ. ਰਾਕੇਸ਼ ਕੁਮਾਰ ਮੀਨਾ ਵੱਲੋਂ ਸਮੂਹ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਕਿ ਡੇਂਗੂ ਦੀ ਰੋਕਥਾਮ ਲਈ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਆਪਣੇ-ਆਪਣੇ ਅਧਿਕਾਰ ਖੇਤਰ ਵਿਚ ਹਰ ਹਫ਼ਤੇ ਡੇਂਗੂ ਰੋਕਥਾਮ ਗਤੀਵਿਧੀਆਂ ਲਾਜ਼ਮੀ ਤੌਰ ’ਤੇ ਕਰਵਾਈਆਂ ਜਾਣ।
Ad Position 22
No active advertisement
ਪਿਛਲੀ ਖ਼ਬਰ ਅਕਾਲ ਅਕੈਡਮੀ ਧਨਾਲ ਕਲਾਂ ਵਿਖੇ ਗਤਕਾ ਮੁਕਾਬਲੇ ਕਰਵਾਏ ਅਗਲੀ ਖ਼ਬਰ ਟਰੈਫ਼ਿਕ ਨਿਯਮਾਂ ਤੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਡਗਾਣਾ ਕਲਾਂ ਸਕੂਲ ’ਚ ਸੈਮੀਨਾਰ
Ad Position 24