25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਕੱਲ੍ਹ ਟਾਂਡਾ ਪਹੁੰਚੇਗੀ ਭਾਜਪਾ ਵਲੋਂ ਕੱਢੀ ਜਾ ਰਹੀ ਨਸ਼ਾ ਮੁਕਤ ਯਾਤਰਾ

ਟਾਂਡਾ ਉੜਮੁੜ, 25 ਸਤੰਬਰ (ਭਗਵਾਨ ਸਿੰਘ ਸੈਣੀ)-ਪਿੰਡ ਗੰਧੋਵਾਲ ਵਿਖੇ ਭਾਰਤੀ ਜਨਤਾ ਪਾਰਟੀ ਦੇ ਸਰਕਲ ਪ੍ਰਧਾਨ ਮਿਆਣੀ ਸਰਦਾਰ ਜੁਗਰਾਜ ਸਿੰਘ ਦੀ ਅਗਵਾਈ ਹੇਠ ਮੀਟਿੰਗ ਹੋਈ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਭਾਜਪਾ ਆਗੂ ਜਵਾਹਰ ਖੁਰਾਨਾ, ਸਾਬਕਾ ਚੇਅਰਮੈਨ ਪਲੈਨਿੰਗ ਬੋਰਡ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਭਾਜਪਾ ਹਾਜ਼ਰ ਹੋਏ।

Ad Position 21
No active advertisement
ਅਜੀਤ ਡੈਸਕ 26-09-2026
ਟਾਂਡਾ ਉੜਮੁੜ, 25 ਸਤੰਬਰ (ਭਗਵਾਨ ਸਿੰਘ ਸੈਣੀ)-ਪਿੰਡ ਗੰਧੋਵਾਲ ਵਿਖੇ ਭਾਰਤੀ ਜਨਤਾ ਪਾਰਟੀ ਦੇ ਸਰਕਲ ਪ੍ਰਧਾਨ ਮਿਆਣੀ ਸਰਦਾਰ ਜੁਗਰਾਜ ਸਿੰਘ ਦੀ ਅਗਵਾਈ ਹੇਠ ਮੀਟਿੰਗ ਹੋਈ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਭਾਜਪਾ ਆਗੂ ਜਵਾਹਰ ਖੁਰਾਨਾ, ਸਾਬਕਾ ਚੇਅਰਮੈਨ ਪਲੈਨਿੰਗ ਬੋਰਡ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਭਾਜਪਾ ਹਾਜ਼ਰ ਹੋਏ। ਮੀਟਿੰਗ ਦੌਰਾਨ ਜਵਾਹਰ ਖੁਰਾਨਾ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ 27 ਸਤੰਬਰ ਨੂੰ ਟਾਂਡਾ ਵਿਖੇ ਪਹੁੰਚ ਰਹੀ ਹੈ। ਉਨ੍ਹਾਂ ਪਾਰਟੀ ਵਰਕਰਾਂ ਤੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਐਤਵਾਰ ਨੂੰ ਸ਼ਾਮ 4 ਵਜੇ ਟਾਂਡਾ ਵਿਖੇ ਯਾਤਰਾ ਦੇ ਸਵਾਗਤ ਲਈ ਵੱਧ ਤੋਂ ਵੱਧ ਗਿਣਤੀ ਵਿਚ ਇਕੱਠੇ ਹੋ ਕੇ ਸ਼ਮੂਲੀਅਤ ਕੀਤੀ ਜਾਵੇ। ਭਾਜਪਾ ਦੀ ਇਹ ਯਾਤਰਾ ਪੰਜਾਬ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ’ਚੋਂ ਲੰਘ ਰਹੀ ਹੈ ਅਤੇ 30 ਸਤੰਬਰ ਨੂੰ ਜਲੰਧਰ ਵਿਖੇ ਸਮਾਪਤ ਹੋਣੀ ਹੈ। ਇਸ ਮੌਕੇ ਸਤਨਾਮ ਸਿੰਘ, ਗੁਰਨਾਮ ਸਿੰਘ, ਲਖਵੀਰ ਸਿੰਘ ਲੱਖਾ, ਪ੍ਰਤਾਪ ਸਿੰਘ, ਜਰਨੈਲ ਸਿੰਘ ਮੈਂਬਰ ਪੰਚਾਇਤ ਗੰਧੋਵਾਲ, ਬਾਜ ਸਿੰਘ ਅਤੇ ਕੁਲਬੀਰ ਸਿੰਘ ਸਮੇਤ ਹੋਰ ਪਾਰਟੀ ਵਰਕਰ ਅਤੇ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹੁਸ਼ਿਆਰਪੁਰ ’ਚ ਸ੍ਰੀ ਹਨੂੰਮਾਨ ਦੀ ਝੰਡੇ ਦੀ ਸ਼ੋਭਾ ਯਾਤਰਾ ਕੱਢੀ ਅਗਲੀ ਖ਼ਬਰ ਭਾਜਪਾ ਆਗੂਆਂ ਦੀ ਵਿਸ਼ੇਸ਼ ਮੀਟਿੰਗ
Ad Position 24