ਪੁਸ਼ਕਰ ਸਿੰਘ ਧਾਮੀ ਨੇ ‘ਨਸ਼ਾ ਭਜਾਓ, ਪੰਜਾਬ ਬਚਾਓ’ ਯਾਤਰਾ ਨੂੰ ਦੱਸਿਆ ਜਾਗਰੂਕਤਾ ਦਾ ਉਪਰਾਲਾ
ਦਸੂਹਾ, 26 ਸਤੰਬਰ (ਕੌਸ਼ਲ)-ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੇ ਦਸੂਹਾ ਵਿਖੇ ਹੈਲੀਪੈਡ ਪਹੁੰਚਣ ’ਤੇ ਭਾਜਪਾ ਆਗੂਆਂ ਵਲੋਂ ਪ੍ਰੈੱਸ ਵਾਰਤਾ ਕੀਤੀ ਗਈ। ਇਸ ਦੌਰਾਨ ਧਾਮੀ ਨੇ ਪੰਜਾਬ ਵਿਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਸਵਾਲ ਚੁੱਕੇ।
ਪ
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਉੱਤਰਾਖੰਡ ਪੁਸ਼ਕਰ ਸਿੰਘ ਧਾਮੀ। ਤਸਵੀਰ : ਕੌਸ਼ਲ
27-09-2026
ਦਸੂਹਾ, 26 ਸਤੰਬਰ (ਕੌਸ਼ਲ)-ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੇ ਦਸੂਹਾ ਵਿਖੇ ਹੈਲੀਪੈਡ ਪਹੁੰਚਣ ’ਤੇ ਭਾਜਪਾ ਆਗੂਆਂ ਵਲੋਂ ਪ੍ਰੈੱਸ ਵਾਰਤਾ ਕੀਤੀ ਗਈ। ਇਸ ਦੌਰਾਨ ਧਾਮੀ ਨੇ ਪੰਜਾਬ ਵਿਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਸਵਾਲ ਚੁੱਕੇ। ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਵਿਚੋਂ ਨਸ਼ਾ ਖਤਮ ਕਰਨ ਲਈ ਤਿੰਨ ਮਹੀਨਿਆਂ ਦਾ ਸਮਾਂ ਤੈਅ ਕੀਤਾ ਗਿਆ ਸੀ, ਪਰ ਉਨ੍ਹਾਂ ਦੇ ਅਨੁਸਾਰ ਇਹ ਦਾਅਵਾ ਪੂਰਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨਸ਼ਿਆਂ ਦੀ ਸਮੱਸਿਆ ਨਾਲ ਪ੍ਰਭਾਵਿਤ ਹੋ ਰਹੀ ਹੈ ਤੇ ਕਿਸਾਨਾਂ ਵਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਵੀ ਗੰਭੀਰ ਚਿੰਤਾ ਦਾ ਵਿਸ਼ਾ ਹਨ। ਧਾਮੀ ਨੇ ਕਿਹਾ ਕਿ ਭਾਜਪਾ ਵਲੋਂ ਪੰਜਾਬ ਵਿਚ ‘ਨਸ਼ਾ ਭਜਾਓ, ਪੰਜਾਬ ਬਚਾਓ’ ਯਾਤਰਾ ਕੱਢੀ ਜਾ ਰਹੀ ਹੈ, ਜਿਸ ਦਾ ਮਕਸਦ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਤੇ ਇਸ ਮੁੱਦੇ ਖ਼ਿਲਾਫ਼ ਲੋਕਾਂ ਦੀ ਭਾਗੀਦਾਰੀ ਵਧਾਉਣਾ ਹੈ। ਭਾਜਪਾ ਵਲੋਂ ਸਤੰਬਰ ਮਹੀਨੇ ਵਿਚ ਚਾਰ ‘ਨਸ਼ਾ ਮੁਕਤ ਪੰਜਾਬ ਯਾਤਰਾਵਾਂ’ ਦਾ ਐਲਾਨ ਕੀਤਾ ਗਿਆ ਹੈ, ਜੋ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿਚੋਂ ਲੰਘਣੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਮਾਜ ਦੇ ਹਰ ਵਰਗ ਨੂੰ ਆਪਣੀ ਭੂਮਿਕਾ ਨਿਭਾਉਣੀ ਚਾਹੀਦੀ ਹੈ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਦੀ ਲੋੜ ਹੈ। ਇਸ ਮੌਕੇ ਵਿਧਾਇਕ ਮੁਕੇਰੀਆਂ ਜੰਗੀ ਲਾਲ ਮਹਾਜਨ, ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ, ਸੁਸ਼ੀਲ ਪਿੰਕੀ ਸ਼ਰਮਾ, ਰਵਿੰਦਰ ਰਵੀ ਸ਼ਿੰਗਾਰੀ, ਵਿਵੇਕ ਸਿੰਘ ਰਿੰਕਾ, ਅਰੁਣੇਸ਼ ਸ਼ਾਕਰ, ਜਸਵੰਤ ਪੱਪੂ ਸ਼ੁਭ ਸਰੋਤ ਸ਼ਰਮਾ, ਰਜਨੀ ਕੌਸ਼ਲ, ਇੰਦਰ ਮੋਹਨ ਸ਼ਰਮਾ, ਅਰੁਣ ਸ਼ਰਮਾ, ਅਨਿਲ ਸ਼ਰਮਾ ਸਿੰਘਪੁਰ ਸਮੇਤ ਹੋਰ ਭਾਜਪਾ ਆਗੂ ਅਤੇ ਵਰਕਰ ਵੀ ਹਾਜ਼ਰ ਸਨ।