ਦਸਮੇਸ਼ ਪਬਲਿਕ ਸਕੂਲ ਮੁਕੇਰੀਆਂ ਵਿਖੇ ਵਿਦਿਆਰਥੀਆਂ ਵਿਚ ਰਚਨਾਤਮਿਕ ਸ਼ਕਤੀ ਨੂੰ ਵਿਕਸਿਤ ਕਰਨ ਲਈ ‘ਮਾਡਲ ਪ੍ਰਦਰਸ਼ਨੀ’ ਲਗਾਈ
ਮੁਕੇਰੀਆਂ, 26 ਸਤੰਬਰ (ਰਾਮਗੜ੍ਹੀਆ)-ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ (ਚੈਰੀਟੇਬਲ) ਟਰੱਸਟ ਦੀ ਅਗਵਾਈ ਹੇਠ ਚੱਲ ਰਹੇ ਅਦਾਰੇ ਦਸਮੇਸ਼ ਪਬਲਿਕ ਸਕੂਲ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਵਿਖੇ ਵਿਦਿਆਰਥੀਆਂ ਵਿਚ ਰਚਨਾਤਮਕ ਸ਼ਕਤੀ ਨੂੰ ਵਿਕਸਿਤ ਕਰਨ ਤੇ ਵਿਹਾਰਕ ਗਿਆਨ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਿਤ ਜਾਣਕਾਰੀ ਭਰਪੂਰ ਮਾਡਲ ਪ੍ਰਦਰਸ਼ਨੀ ਲਗਾਈ ਗਈ। ਪ੍ਰਦਰਸ਼ਨੀ ਦਾ ਉਦਘਾਟਨ ਮੁੱਖ ਮਹਿਮਾਨ ਚੇਅਰਪਰਸਨ ਸੁਖਵਿੰਦਰ ਕੌਰ ਵਲੋਂ ਜੋਤੀ ਜਗਾ ਕੇ ਕੀਤਾ।
ਮੁਕੇਰੀਆਂ, 26 ਸਤੰਬਰ (ਰਾਮਗੜ੍ਹੀਆ)-ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ (ਚੈਰੀਟੇਬਲ) ਟਰੱਸਟ ਦੀ ਅਗਵਾਈ ਹੇਠ ਚੱਲ ਰਹੇ ਅਦਾਰੇ ਦਸਮੇਸ਼ ਪਬਲਿਕ ਸਕੂਲ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਵਿਖੇ ਵਿਦਿਆਰਥੀਆਂ ਵਿਚ ਰਚਨਾਤਮਕ ਸ਼ਕਤੀ ਨੂੰ ਵਿਕਸਿਤ ਕਰਨ ਤੇ ਵਿਹਾਰਕ ਗਿਆਨ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਿਤ ਜਾਣਕਾਰੀ ਭਰਪੂਰ ਮਾਡਲ ਪ੍ਰਦਰਸ਼ਨੀ ਲਗਾਈ ਗਈ। ਪ੍ਰਦਰਸ਼ਨੀ ਦਾ ਉਦਘਾਟਨ ਮੁੱਖ ਮਹਿਮਾਨ ਚੇਅਰਪਰਸਨ ਸੁਖਵਿੰਦਰ ਕੌਰ ਵਲੋਂ ਜੋਤੀ ਜਗਾ ਕੇ ਕੀਤਾ। ਇਸ ਮੌਕੇ ਸੁਰਜੀਤ ਸਿੰਘ ਭੱਟੀਆ ਤੇ ਡਾਇਰੈਕਟਰ ਡਾ. ਗੁਰਮੀਤ ਕੌਰ ਗਿੱਲ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਪ੍ਰਦਰਸ਼ਨੀ ਵਿਚ ਲਗਪਗ 750 ਮਾਡਲ ਪ੍ਰਦਰਸ਼ਿਤ ਕੀਤੇ ਗਏ। ਵਿਦਿਆਰਥੀਆਂ ਨੇ ਆਪਣੇ ਪ੍ਰੋਜੈਕਟਾਂ ਬਾਰੇ ਆਏ ਹੋਏ ਮਹਿਮਾਨਾਂ, ਮਾਪਿਆਂ ਤੇ ਹੋਰ ਦਰਸ਼ਕਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਮਾਪਿਆਂ ਨੇ ਵੀ ਪ੍ਰਦਰਸ਼ਨੀ ਵਿਚ ਦਿਲਚਸਪੀ ਦਿਖਾਉਂਦਿਆਂ ਬੱਚਿਆਂ ਦੇ ਪ੍ਰਾਜੈਕਟਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸਕੂਲ ਦੇ ਚੇਅਰਮੈਨ ਰਵਿੰਦਰ ਸਿੰਘ ਚੱਕ ਅਤੇ ਟਰੱਸਟੀ ਸਾਹਿਬਾਨ ਸਤਪਾਲ ਸਿੰਘ, ਹਰਪਾਲ ਸਿੰਘ, ਬਿਕਰਮਜੀਤ ਸਿੰਘ, ਹਰਮਨਜੀਤ ਸਿੰਘ, ਸੁਰਜੀਤ ਸਿੰਘ ਭੱਟੀਆ, ਦਵਿੰਦਰ ਸਿੰਘ ਅਤੇ ਹਰਿੰਦਰਜੀਤ ਸਿੰਘ ਨੇ ਵਿਦਿਆਰਥੀਆਂ, ਪ੍ਰਿੰਸੀਪਲ ਡਾ. ਸੰਜੀਵ ਚੰਦੇਲ ਅਤੇ ਸਮੂਹ ਅਧਿਆਪਕਾਂ ਨੂੰ ਇਸ ਸਫਲ ਉਪਰਾਲੇ ਲਈ ਵਧਾਈ ਦਿੱਤੀ। ਚੇਅਰਪਰਸਨ ਸੁਖਵਿੰਦਰ ਕੌਰ ਨੇ ਪ੍ਰਦਰਸ਼ਨੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ ਸਿੱਖਿਆ ਹਾਸਿਲ ਕਰਨ ਦਾ ਮੌਕਾ ਦਿੰਦੀਆਂ ਹਨ। ਇਸ ਮੌਕੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਦੀ ਤਿਆਰੀ ਤੇ ਉਨ੍ਹਾਂ ਦੇ ਪ੍ਰਦਰਸ਼ਨ ਲਈ ਕੀਤੇ ਗਏ ਯਤਨਾਂ ਦੀ ਵੀ ਪ੍ਰਸ਼ੰਸਾ ਕੀਤੀ ਗਈ।